ਅਮਰਨਾਥ ਯਾਤਰਾ: ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ
Published : Jul 3, 2023, 5:27 pm IST
Updated : Jul 3, 2023, 5:27 pm IST
SHARE ARTICLE
 Amarnath Yatra: Adequate security arrangements by Punjab Police to ensure a safe journey
Amarnath Yatra: Adequate security arrangements by Punjab Police to ensure a safe journey

-  ਡੀਜੀਪੀ ਲਾਅ ਐਂਡ ਆਰਡਰ ਨੇ ਪਠਾਨਕੋਟ ਵਿੱਚ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸ਼ਰਧਾਲੂਆਂ ਲਈ ਨਿਰਵਿਘਨ ਯਾਤਰਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ
- ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ  ਮਾਧੋਪੁਰ ਬੈਰੀਅਰ ’ਤੇ ਸਥਾਪਿਤ ਸੁਵਿਧਾ ਕੇਂਦਰ ਦਾ ਵੀ ਦੌਰਾ ਕੀਤਾ

ਚੰਡੀਗੜ੍ਹ/ਪਠਾਨਕੋਟ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਮਰਨਾਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੂੰ ਦਿੱਤੇ ਨਿਰਦੇਸ਼ਾਂ ਦੇ ਮੱਦੇਨਜ਼ਰ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਵਿਸ਼ੇਸ਼ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸੋਮਵਾਰ ਨੂੰ ਪੁਲਿਸ, ਫੌਜ ,ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਉਕਤ ਯਾਤਰਾ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਠਾਨਕੋਟ ਵਿਖੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।

 ਇਹ ਮੀਟਿੰਗ ਮੌਜੂਦਾ ਸਮੇਂ ਚੱਲ ਰਹੀ ਅਮਰਨਾਥ ਯਾਤਰਾ ਲਈ ਰਣਨੀਤਕ ਤਿਆਰੀਆਂ ’ਤੇ ਕੇਂਦਰਿਤ ਸੀ। ਮੀਟਿੰਗ ਵਿੱਚ ਪੁਲਿਸ ਤਾਇਨਾਤੀ, ਸੁਰੱਖਿਆ ਉਪਾਅ, ਆਵਾਜਾਈ ਪ੍ਰਬੰਧਨ ਅਤੇ ਆਫ਼ਤ ਪ੍ਰਬੰਧਨ ਵਰਗੇ ਵੱਖ-ਵੱਖ ਪਹਿਲੂ ਵਿਚਾਰੇ ਗਏ।

ਵਿਸ਼ੇਸ਼ ਡੀਜੀਪੀ ਨੇ ਕੈਂਪ ਦੀ ਸੁਰੱਖਿਆ, ਇੱਕ ਸੁਚਾਰੂ ਸੰਚਾਰ ਨੈਟਵਰਕ ਦੀ ਸਥਾਪਨਾ, ਰਾਸ਼ਟਰੀ ਰਾਜਮਾਰਗ ਅਤੇ ਹੋਰ ਮਾਰਗਾਂ ਦੇ ਨਾਲ ਟਰੈਫਿਕ ਨਿਯਮਾਂ ਲਈ ਸੁਚੱਜੀ ਯੋਜਨਾ ਸਮੇਤ ਕਈ ਹੋਰ ਮਸਲਿਆਂ ’ਤੇ ਵੀ ਚਰਚਾ ਕੀਤੀ  । ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਪਾਰਕਿੰਗ ਲਈ ਢੁਕਵੇਂ ਪ੍ਰਬੰਧ ਕਰਨ ਅਤੇ ਸ਼ੰਭੂ ਬਾਰਡਰ ਤੋਂ ਫਿਲੌਰ, ਫਿਲੌਰ ਤੋਂ ਭੋਗਪੁਰ, ਭੋਗਪੁਰ ਤੋਂ ਪਠਾਨਕੋਟ ਅਤੇ ਪਠਾਨਕੋਟ ਤੋਂ ਲਖਨਪੁਰ ਬੈਰੀਅਰ ਸਮੇਤ ਸਾਰੇ ਚਾਰ ਯਾਤਰਾ ਮਾਰਗਾਂ ’ਤੇ ਸੁਰੱਖਿਆ ਬਲਾਂ ਦੀ ਰਣਨੀਤਕ ਤਾਇਨਾਤੀ ਕਰਨ ਲਈ ਵੀ ਕਿਹਾ।

ਜ਼ਿਕਰਯੋਗ ਹੈ ਕਿ  ਸ਼ੰਭੂ ਤੋਂ ਮਾਧੋਪੁਰ ਤੱਕ ਫੈਲੇ ਪੰਜਾਬ ਦੇ ਖਿੱਤੇ ਨੂੰ ਚਾਰ ਸੈਕਟਰਾਂ ਵਿੱਚ ਵੰਡਿਆ ਗਿਆ ਹੈ- ਸ਼ੰਭੂ ਤੋਂ ਫਿਲੌਰ, ਫਿਲੌਰ ਤੋਂ ਭੋਗਪੁਰ, ਭੋਗਪੁਰ ਤੋਂ ਮੁਕੇਰੀਆਂ, ਅਤੇ ਮੁਕੇਰੀਆਂ ਤੋਂ ਮਾਧੋਪੁਰ।

ਅਧਿਕਾਰੀਆਂ, ਸੁਰੱਖਿਆ ਏਜੰਸੀਆਂ ਅਤੇ ਸਿਵਲ ਪ੍ਰਸ਼ਾਸਨ ਵਿਚਕਾਰ ਨਜ਼ਦੀਕੀ ਤਾਲਮੇਲ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੰਦੇ ਹੋਏ, ਵਿਸ਼ੇਸ਼ ਡੀਜੀਪੀ ਨੇ ਯਾਤਰਾ ਦੇ ਸੁਚਾਰੂ ਅਤੇ ਸ਼ਾਂਤੀਪੂਰਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਸੁਚੱਜੀ ਯੋਜਨਾਬੰਦੀ ਅਤੇ ਪ੍ਰਭਾਵੀ ਵਿਧੀ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਥਾਵਾਂ ਅਤੇ ਬੇਸ ਕੈਂਪਾਂ ’ਤੇ ਵਿਸ਼ੇਸ਼ ਧਿਆਨ ਦੇਣ ਦੇ ਨਾਲ-ਨਾਲ ਅਜਿਹੇ ਖੇਤਰਾਂ ’ਤੇ ਮਜ਼ਬੂਤ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਕਿਸੇ ਵੀ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਵਿਆਪਕ ਆਫ਼ਤ ਪ੍ਰਬੰਧਨ ਪ੍ਰਬੰਧਾਂ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ, ਉਨਾਂ ਅੱਗਜ਼ਨੀ ਦੀਆਂ ਘਟਨਾਵਾਂ ਜਾਂ ਹੜ੍ਹਾਂ ਵਰਗੀਆਂ ਹੰਗਾਮੀ ਸਥਿਤੀਆਂ ਨਾਲ ਨਜਿੱਠਣ ਲਈ ਮਿਆਰੀ ਸੰਚਾਲਨ ਪ੍ਰਕਿਰਿਆਵਾਂ (ਐਸਓਪੀਜ਼) ਨੂੰ ਲਾਗੂ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ।

ਬਾਅਦ ਵਿੱਚ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪੰਜਾਬ ਪੁਲਿਸ ਵੱਲੋਂ ਮਾਧੋਪੁਰ ਬੈਰੀਅਰ ਵਿਖੇ ਸਥਾਪਿਤ ਸੁਵਿਧਾ ਕੇਂਦਰ ਦਾ ਵੀ ਦੌਰਾ ਕੀਤਾ।
 ਮੀਟਿੰਗ ਦੌਰਾਨ ਹੋਰ ਪਤਵੰਤਿਆਂ ਸਮੇਤ ਵੱਖ ਵੱਖ ਬ੍ਰਿਗੇਡਾਂ ਦੇ ਕਮਾਂਡਰ, ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ, ਡਿਪਟੀ ਕਮਿਸ਼ਨਰ ਪਠਾਨਕੋਟ, ਐਸਐਸਪੀ ਪਠਾਨਕੋਟ ਹਰਕਮਲ ਪ੍ਰੀਤ ਸਿੰਘ ਖੱਖ, ਐਸਐਸਪੀ ਕਠੂਆ, ਐਸਐਸਪੀ ਨੂਰਪੁਰ, ਰਾਅ ਤੋਂ ਸ਼ੈਲੇਸ਼ ਕੁਮਾਰ, ਆਈਬੀ ਤੋਂ ਰਵਿੰਦਰ ਠਾਕੁਰ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement