ਕੈਪਟਨ ਅਮਰਿੰਦਰ ਨੇ ਅੰਸਾਰੀ ਦੀ ਨਜ਼ਰਬੰਦੀ ਦੇ ਬਿਆਨ 'ਤੇ ਮਾਨ ਦੀ ਕੀਤੀ ਨਿਖੇਧੀ
Published : Jul 3, 2023, 8:04 pm IST
Updated : Jul 3, 2023, 9:13 pm IST
SHARE ARTICLE
Captain Amarinder Singh
Captain Amarinder Singh

ਭਗਵੰਤ ਮਾਨ ਨੂੰ ਕਾਨੂੰਨ, ਜਾਂਚ ਦੀ ਪ੍ਰਕਿਰਿਆ ਸਿੱਖਣ ਦੀ ਸਲਾਹ ਦਿੱਤੀ

  

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਬਿਆਨ ਦੀ ਨਿਖੇਧੀ ਕੀਤੀ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਸਰਕਾਰ ਪੰਜਾਬ ਵਿੱਚ ਮੁਖਤਾਰ ਅੰਸਾਰੀ ਦੀ ਨਜ਼ਰਬੰਦੀ ਦੇ ਸਬੰਧ ਵਿੱਚ ਸੁਪਰੀਮ ਕੋਰਟ ਦੇ ਵਕੀਲਾਂ ਨੂੰ ਦਿੱਤੇ ਪੈਸੇ ਵਸੂਲੇਗੀ।

ਇਸ ਬਿਆਨ 'ਤੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਭਗਵੰਤ ਮਾਨ ਨੂੰ ਅਜਿਹੇ ਬਿਆਨ ਜਾਰੀ ਕਰਨ ਤੋਂ ਪਹਿਲਾਂ ਕਾਨੂੰਨ ਅਤੇ ਜਾਂਚ ਦੀ ਪ੍ਰਕਿਰਿਆ ਨੂੰ ਸਿੱਖਣ ਲਈ ਕਿਹਾ ਜੋ ਪ੍ਰਸ਼ਾਸਨ ਦੀ ਪ੍ਰਕਿਰਿਆ ਬਾਰੇ ਉਨ੍ਹਾਂ ਦੀ ਅਗਿਆਨਤਾ ਨੂੰ ਉਜਾਗਰ ਕਰਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਾਢੇ ਨੌਂ ਸਾਲ ਸੂਬੇ ਦੇ ਮੁੱਖ ਮੰਤਰੀ ਰਹੇ ਹਨ, ਜਦਕਿ ਮਾਨ ਨੇ ਡੇਢ ਸਾਲ ਵੀ ਪੂਰਾ ਨਹੀਂ ਕੀਤਾ ਹੈ ਅਤੇ ਉਨ੍ਹਾਂ ਨੂੰ ਅਜਿਹੇ ਅਣਜਾਣ ਬਿਆਨ ਦੇਣ ਤੋਂ ਪਹਿਲਾਂ ਸਾਸ਼ਨ ਬਾਰੇ ਸਿੱਖਣਾ ਅਤੇ ਤਜ਼ਰਬਾ ਹਾਸਲ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਅੰਸਾਰੀ ਨੂੰ ਪੰਜਾਬ ਲਿਆਂਦਾ ਗਿਆ ਅਤੇ ਜਾਂਚ ਲਈ ਕਾਨੂੰਨੀ ਪ੍ਰਕਿਰਿਆ ਤਹਿਤ ਇੱਥੇ ਹਿਰਾਸਤ ਵਿੱਚ ਲਿਆ ਗਿਆ ਸੀ। “ਮੁੱਖ ਮੰਤਰੀ ਜਾਂ ਇਸ ਮਾਮਲੇ ਲਈ ਜੇਲ੍ਹ ਮੰਤਰੀ ਤਸਵੀਰ ਵਿੱਚ ਕਿੱਥੇ ਆਉਂਦੇ ਹਨ”, ਉਨ੍ਹਾਂ ਨੇ ਮਾਨ ਨੂੰ ਕਿਹਾ ਕਿ ਉਹ ਅਜਿਹੇ ਮਜ਼ਾਕੀਆ ਬਿਆਨ ਦੇਣ ਤੋਂ ਪਹਿਲਾਂ ਕਾਨੂੰਨੀ ਅਤੇ ਜਾਂਚ ਪ੍ਰਕਿਰਿਆਵਾਂ ਬਾਰੇ ਆਪਣੇ ਗਿਆਨ ਵਿੱਚ ਵਾਧਾ ਕਰ ਲੈਣ, ਕਿਉਂਕਿ ਅਹਿਜੇ ਬਿਆਨ ਸਿਰਫ ਮਾਨ ਦੀ ਲੋਕਾਂ ਵਿੱਚ ਅਗਿਆਨਤਾ ਨੂੰ ਹੀ ਉਭਾਰਦਾ ਹੈ।

Tags: #punjab

SHARE ARTICLE

ਏਜੰਸੀ

Advertisement

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM
Advertisement