ਮੁੱਖ ਮੰਤਰੀ ਵਲੋਂ ਪੇਂਡੂ ਸੜਕਾਂ ਦੀ ਲੋੜ ਆਧਾਰਤ ਉਸਾਰੀ ਲਈ 'ਆਰਟੀਫੀਸ਼ੀਅਲ ਇੰਟੈਲੀਜੈਂਸ' ਸ਼ੁਰੂ ਕਰਨ ਦਾ ਐਲਾਨ
Published : Jul 3, 2023, 6:33 pm IST
Updated : Jul 3, 2023, 6:33 pm IST
SHARE ARTICLE
CM ANNOUNCES TO INTRODUCES AI FOR NEED BASED CONSTRUCTION OF THE RURAL ROADS
CM ANNOUNCES TO INTRODUCES AI FOR NEED BASED CONSTRUCTION OF THE RURAL ROADS

ਨਵੀਂ ਤਕਨੀਕ ਰਾਹੀਂ ਲੋਕਾਂ ਦੇ ਪੈਸੇ ਦੀ ਬੱਚਤ ਕਰਕੇ ਸੜਕਾਂ ਦੇ ਨਿਰਮਾਣ ਕਾਰਜਾਂ ਵਿਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੀ ਉਮੀਦ ਜਤਾਈ

 

ਚੰਡੀਗੜ੍ਹ: ਵਿਕਾਸ ਕਾਰਜਾਂ ਲਈ ਜਨਤਾ ਦੇ ਪੈਸੇ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਵਿਚ ਪੇਂਡੂ ਸੜਕਾਂ ਦੀ ਲੋੜ ਅਧਾਰਤ ਉਸਾਰੀ ਲਈ 'ਆਰਟੀਫੀਸ਼ੀਅਲ ਇੰਟੈਲੀਜੈਂਸ' (ਏ.ਆਈ.) ਸ਼ੁਰੂ ਕਰਨ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਦੇ ਮੀਡਿਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੇ ਸ਼ਾਪਿੰਗ ਮਾਲ ਪਹੁੰਚੀ ਵਿਜੀਲੈਂਸ ਟੀਮ  

ਇਥੇ ਅਪਣੇ ਦਫ਼ਤਰ ਵਿਖੇ ਪੰਜਾਬ ਮੰਡੀ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿਚ ਪੇਂਡੂ ਸੜਕਾਂ ਦੀ ਲੋੜ ਆਧਾਰਤ ਉਸਾਰੀ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿਤੀ। ਉਨ੍ਹਾਂ ਕਿਹਾ ਕਿ ਇਹ ਕਦਮ ਪੇਂਡੂ ਸੜਕਾਂ ਦੇ ਉੱਚ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਮੌਜੂਦਾ ਸਰੋਤਾਂ ਦੀ ਤਰਕਸੰਗਤ ਵਰਤੋਂ ਨੂੰ ਯਕੀਨੀ ਬਣਾਏਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਤਕਨੀਕ ਲੋਕਾਂ ਦੇ ਪੈਸੇ ਦੀ ਬੱਚਤ ਕਰਕੇ ਸੜਕਾਂ ਦੇ ਨਿਰਮਾਣ ਕਾਰਜਾਂ ਵਿਚ ਕ੍ਰਾਂਤੀ ਲਿਆਵੇਗੀ।

ਇਹ ਵੀ ਪੜ੍ਹੋ: ਹਿਮਾਚਲ ਨੇ ‘ਚੰਡੀਗੜ੍ਹ ’ਤੇ ਅਪਣੇ ਜਾਇਜ਼ ਹੱਕ ਦੀ ਪ੍ਰਾਪਤੀ ਲਈ’ ਕੋਸ਼ਿਸ਼ਾਂ ਤੇਜ਼ ਕੀਤੀਆਂ  

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਭਰ ਦੀਆਂ ਪੇਂਡੂ ਸੜਕਾਂ ਨੂੰ ਚੌੜਾ, ਮਜ਼ਬੂਤ ਅਤੇ ਅਪਗ੍ਰੇਡ ਕਰਕੇ ਸੰਪਰਕ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਨਵਾਂ ਰੂਪ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੜਕੀ ਨੈੱਟਵਰਕ ਦੀ ਮਹੱਤਤਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਇਹ ਫੈਸਲਾ ਲਿਆ ਹੈ। ਭਗਵੰਤ ਮਾਨ ਨੇ ਪੰਜਾਬ ਮੰਡੀ ਬੋਰਡ ਨੂੰ ਕੰਮ ਦੀ ਉੱਚ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਸਬੰਧਤ ਪ੍ਰਾਜੈਕਟ ਲਈ ਅਲਾਟ ਕੀਤੇ ਇਕ-ਇਕ ਪੈਸੇ ਨੂੰ ਢੁਕਵੇਂ ਤਰੀਕੇ ਨਾਲ ਖਰਚਣਾ ਯਕੀਨੀ ਬਣਾਉਣ ਲਈ ਕਿਹਾ।

ਇਹ ਵੀ ਪੜ੍ਹੋ: ਮੁਕਤਸਰ 'ਚ ਡੰਪਰ ਨੇ ਕਾਰ ਨੂੰ ਟੱਕਰ ਮਾਰੀ: ਪਤੀ ਸਮੇਤ 7 ਮਹੀਨਿਆਂ ਦੀ ਗਰਭਵਤੀ ਪਤਨੀ ਦੀ ਮੌਤ 

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਮਜ਼ਬੂਤ ਅਤੇ ਅਪਗ੍ਰੇਡ ਕਰਨ ਦੀ ਸਖ਼ਤ ਲੋੜ ਹੈ ਤਾਂ ਜੋ ਪੇਂਡੂ ਖੇਤਰਾਂ ਵਿਚ ਆਉਣ-ਜਾਣ ਵਾਲੇ ਲੋਕਾਂ ਲਈ ਸੌਖ ਹੋ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਅਪਗ੍ਰੇਡ ਕਰਨ ਦੀ ਲੋੜ ਹੈ ਤਾਂ ਜੋ ਲੋਕਾਂ ਦਾ ਪਿੰਡਾਂ ਤੋਂ ਕਸਬਿਆਂ ਤੱਕ ਸੁਚਾਰੂ ਢੰਗ ਨਾਲ ਆਉਣਾ-ਜਾਣਾ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਲਈ ਰਣਨੀਤੀ ਤਿਆਰ ਕਰਦੇ ਸਮੇਂ ਇਸ ਗੱਲ ਦਾ ਪੂਰਾ ਧਿਆਨ ਰੱਖਿਆ ਗਿਆ ਹੈ ਕਿ ਜਿਹੜੀਆਂ ਸੜਕਾਂ ਛੇ ਸਾਲਾਂ ਤੋਂ ਨਹੀਂ ਬਣੀਆਂ ਹਨ, ਉਨ੍ਹਾਂ ਨੂੰ ਪਹਿਲ ਦਿਤੀ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Speed News

17 May 2024 10:33 AM

Bibi Rajinder Kaur Bhattal Exclusive Interview | Captain Amarinder Singh | Lok Sabha Election LIVE

17 May 2024 10:03 AM

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM
Advertisement