ਪੰਜ ਤੱਤਾਂ 'ਚ ਵਲੀਨ ਹੋਏ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ, ਪਰਿਵਾਰ ਨੇ ਨਮ ਅੱਖਾਂ ਨਾਲ ਦਿੱਤੀ ਵਿਦਾਈ  
Published : Jul 3, 2023, 5:16 pm IST
Updated : Jul 3, 2023, 5:16 pm IST
SHARE ARTICLE
Bir Devinder Singh
Bir Devinder Singh

ਨਵਜੋਤ ਸਿੱਧੂ ਵੀ ਅੰਤਿਮ ਵਿਦਾਈ ਦੇਣ ਪਹੁੰਚੇ

ਪਟਿਆਲਾ - ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ 30 ਜੂਨ ਨੂੰ ਲੰਬੀ ਬਿਮਾਰੀ ਦੇ ਚੱਲਦਿਆਂ ਦੇਹਾਂਤ ਹੋ ਗਿਆ ਸੀ। ਬੀਰ ਦਵਿੰਦਰ ਨੇ 73 ਸਾਲ ਦੀ ਉਮਰ ਵਿਚ ਪੀਜੀਆਈ ਚੰਡੀਗੜ੍ਹ 'ਚ ਸ਼ੁੱਕਰਵਾਰ ਸਵੇਰੇ ਆਖ਼ਰੀ ਸਾਹ ਲਏ। ਉਹ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਜ਼ਿਕਰਯੋਗ ਹੈ ਕਿ ਉਹ ਪੰਜਾਬ ਦੀ ਵਿਧਾਨ ਸਭਾ ਵਿਚ 2003 ਤੋਂ 2004 ਤੱਕ ਡਿਪਟੀ ਸਪੀਕਰ ਰਹੇ।  ਉਹਨਾਂ ਦੇ ਅੰਤਿਮ ਸਸਕਾਰ 'ਤੇ ਕਈ ਸੀਨੀਅਰ ਨੇਤਾ ਪਹੁੰਚੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ।  

ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਨੇ ਉਨ੍ਹਾਂ ਦੇ ਦੇਹਾਂਤ 'ਤੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਉਹ ਇੱਕ ਹੁਨਰਮੰਦ ਸਿਆਸਤਦਾਨ ਸਨ ਤੇ ਉਨ੍ਹਾਂ ਨੂੰ ਵਿਧਾਨ ਸਭਾ ਦੀ 2002-07 ਦੀ ਸਰਕਾਰ ਦੌਰਾਨ ਸਰਬੋਤਮ ਸੰਸਦ ਮੈਂਬਰ ਦਾ ਖਿਤਾਬ ਵੀ ਮਿਲਿਆ ਸੀ। ਉਨ੍ਹਾਂ ਨੂੰ ਸ਼ਾਨਦਾਰ ਬੁਲਾਰੇ ਤੇ ਸਰੋਤਿਆਂ ਦੇ ਚੰਗੇ ਹੁੰਗਾਰੇ ਲਈ ਵੀ ਜਾਣਿਆ ਜਾਂਦਾ ਸੀ।

ਉਹ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸਰਗਰਮ ਨੇਤਾ ਸਨ ਅਤੇ 1980 ਵਿਚ ਉਨ੍ਹਾਂ ਨੇ ਕਾਂਗਰਸ ਦੀ ਟਿਕਟ ਤੋਂ ਚੋਣ ਲੜੀ ਸੀ।  ਇਸ ਦੇ ਨਾਲ ਹੀ ਉਹਨਾਂ ਦੇ ਅੰਤਿਮ ਸਸਕਾਰ 'ਤੇ ਸਪੀਕਰ ਕੁਲਤਾਰ ਸੰਧਵਾਂ, ਚੇਤਨ ਸਿੰਘ ਜੌੜਾਮਾਜਰਾ, ਅਜੀਤ ਪਾਲ ਸਿੰਘ ਕੋਹਲੀ ਸਮੇਤ ਹੋਰ ਵੀ ਕਈ ਵਿਧਾਇਕ ਤੇ ਮੰਤਰੀ ਪਹੁੰਚੇ।

ਬੀਰ ਦਵਿੰਦਰ ਸਿੰਘ ਦੇ ਅੰਤਿਮ ਸਸਕਾਰ 'ਤੇ ਨਵਜੋਤ ਸਿੱਧੂ ਵੀ ਪਹੁੰਚੇ ਤੇ ਇਸ ਦੌਰਾਨ ਉਹਨਾਂ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਬੀਰ ਦਵਿੰਦਰ ਸਿੰਘ ਬਹੁਤ ਉੱਚੇ ਇਨਸਾਨ ਸਨ ਤੇ ਵਿਧਾਨ ਸਭਾ ਵਿਚ ਸਭ ਤੋਂ ਵਧੀਆ ਸਪੀਚਾਂ ਉਹਨਾਂ ਦੀਆਂ ਹੁੰਦੀਆਂ ਸਨ। ਨਵਜੋਤ ਸਿੱਧੂ ਨੇ ਕਿਹਾ ਕਿ ਬੀਰ ਦਵਿੰਦਰ ਸਿੰਘ ਦੀ ਛੋਟੇ ਸਾਹਿਬਜ਼ਾਦਿਆਂ ਦੀ ਸਪੀਚ ਸੁਣ ਕੇ ਉਹ ਰੋਣ ਲੱਗ ਗਏ ਸਨ ਤੇ ਸਭ ਤੋਂ ਵਧੀਆ ਸਪੀਚ ਉਹਨਾਂ ਦੀ ਉਹ ਸੀ ਜਿਸ ਨੇ ਸਭ ਨੂੰ ਭਾਵੁਕ ਕੀਤਾ ਸੀ। 
ਕਾਂਗਰਸ, ਅਕਾਲੀ ਦਲ, ਪੀਪੀਪੀ ਪਾਰਟੀ ਅਤੇ ਅਕਾਲੀ ਦਲ ਵੀ ਯੂਨਾਈਟਿਡ ਦਾ ਹਿੱਸਾ ਰਹੇ ਸਨ।

ਉਹ 1971 ਤੋਂ 1977 ਤੱਕ ਆਲ ਇੰਡੀਆ ਸਿੱਖ ਸਟੂਡੈਂਟਸ ਦੇ ਪ੍ਰਧਾਨ ਰਹੇ। ਵਿਧਾਨ ਸਭਾ ਵਿੱਚ 2002-2007 ਦੀ ਸਰਕਾਰ ਦੌਰਾਨ ਉਨ੍ਹਾਂ ਨੂੰ ਸਰਵੋਤਮ ਸੰਸਦ ਮੈਂਬਰ ਦਾ ਖਿਤਾਬ ਵੀ ਮਿਲਿਆ। 2008 ਤੋਂ 2010 ਤੱਕ ਅਕਾਲੀ ਦਲ ਦਾ ਹਿੱਸਾ ਰਹੇ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ 'ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਦੁੱਖ ਹੋਇਆ।   

ਉਹ ਪੰਜਾਬ ਬਾਰੇ ਡੂੰਘੀ ਜਾਣਕਾਰੀ, ਨਿਮਰਤਾ ਤੇ ਨਿਰਸਵਾਰਥ ਸੇਵਾ ਲਈ ਮਸ਼ਹੂਰ ਸਨ। ਮੇਰੀ ਪਰਿਵਾਰ ਨਾਲ ਹਮਦਰਦੀ ਹੈ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ਣ।' ਜਾਣਕਾਰੀ ਅਨੁਸਾਰ 16 ਜੂਨ ਨੂੰ ਕੋਮਾ ਦੌਰਾਨ ਬੀਰ ਦਵਿੰਦਰ ਸਿੰਘ ਦੀ ਫੂਡ ਪਾਈਪ 'ਚ ਕੈਂਸਰ ਪਾਇਆ ਗਿਆ ਸੀ, ਉਨ੍ਹਾਂ ਦੀ ਸਿਹਤ ਬਹੁਤ ਖ਼ਰਾਬ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਪਟਿਆਲਾ ਵਿਖੇ ਕੀਤਾ ਗਿਆ ਤੇ ਪਰਿਵਾਰ ਨੇ ਨਮ ਅੱਖਾਂ ਨਾਲ ਵਿਦਾਇਗੀ ਦਿੱਤੀ। 
 

Tags: #punjab

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement