
2 ਔਰਤਾਂ ਗੰਭੀਰ ਜ਼ਖ਼ਮੀ
ਕਪੂਰਥਲਾ (ਗਗਨਦੀਪ ਕੌਰ) ਆਟੋ ਚਾਲਕ ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ 'ਤੇ ਆਰਸੀਐਫ ਨੇੜੇ ਬੱਸ ਸਟੈਂਡ 'ਤੇ ਖੜ੍ਹੇ ਆਟੋ 'ਚ ਸਵਾਰੀਆਂ ਨੂੰ ਕਪੂਰਥਲਾ ਲਈ ਲਿਜਾ ਰਿਹਾ ਸੀ। ਇਸ ਦੌਰਾਨ ਸੁਲਤਾਨਪੁਰ ਲੋਧੀ ਵਲੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਆਟੋ ਨੂੰ ਟੱਕਰ ਮਾਰ ਦਿਤੀ। ਜਿਸ ਕਾਰਨ ਦੋ ਔਰਤਾਂ ਦੀ ਕੁਚਲਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਦੋ ਔਰਤਾਂ ਗੰਭੀਰ ਜ਼ਖ਼ਮੀ ਹਨ।
ਇਹ ਵੀ ਪੜ੍ਹੋ: ਲੁਧਿਆਣਾ 'ਚ ਸੱਪ ਦੇ ਡੰਗਣ ਕਾਰਨ ਪਤੀ-ਪਤਨੀ ਦੀ ਮੌਤ, ਪੁੱਤ ਨਾਲ ਕਮਰੇ 'ਚ ਸੌਂ ਰਹੇ ਸਨ ਪਤੀ-ਪਤਨੀ
ਮ੍ਰਿਤਕ ਔਰਤਾਂ ਦੀ ਪਛਾਣ 57 ਸਾਲਾ ਦਵਿੰਦਰ ਕੌਰ ਪਤਨੀ ਹਰਥਲ ਸਿੰਘ ਵਾਸੀ ਦਸ਼ਮੇਸ਼ ਨਗਰ ਸੈਦੋ ਭੁਲਾਣਾ ਅਤੇ 26 ਸਾਲਾ ਰਮਨਦੀਪ ਕੌਰ ਪੁੱਤਰੀ ਜਸਪਾਲ ਸਿੰਘ ਵਾਸੀ ਆਰ.ਸੀ.ਐਫ. ਵਜੋਂ ਹੋਈ ਹੈ। ਜਦਕਿ ਦੋ ਔਰਤਾਂ ਬੁਰੀ ਤਰ੍ਹਾਂ ਜ਼ਖ਼ਮੀ ਹਨ। ਇਨ੍ਹਾਂ ਦੀ ਪਛਾਣ 37 ਸਾਲਾ ਅਨੁਦੱਤ ਅਤੇ 20 ਸਾਲਾ ਪੂਨਮ ਵਜੋਂ ਹੋਈ ਹੈ। ਦੋਵਾਂ ਨੂੰ ਪੁਲਿਸ ਨੇ ਇਲਾਜ ਲਈ ਆਰਸੀਐਫ ਸਥਿਤ ਲਾਲਾ ਲਾਜਪਤ ਰਾਏ ਹਸਪਤਾਲ ਵਿਚ ਦਾਖ਼ਲ ਕਰਵਾਇਆ ਪਰ ਡਿਊਟੀ ਡਾਕਟਰ ਨੇ ਉਹਨਾਂ ਦੀ ਹਾਲਤ ਚਿੰਤਾਜਨਕ ਦੱਸੀ।
ਇਹ ਵੀ ਪੜ੍ਹੋ: ਅੰਤਰਰਾਸ਼ਟਰੀ ਪੱਧਰ 'ਤੇ ਚੰਡੀਗੜ੍ਹ ਦਾ ਵੇਟ ਲਿਫਟਰ ਬਣੇਗਾ ਨੈਸ਼ਨਲ ਟੀਮ ਦਾ ਹਿੱਸਾ, ਭਾਰਤੀ ਟੀਮ 'ਚ ਹੋਈ ਚੋਣ
ਜਿਸ ਕਾਰਨ ਉਹਨਾਂ ਦੇ ਪ੍ਰਵਾਰਕ ਮੈਂਬਰ ਉਹਨਾਂ ਨੂੰ ਜਲੰਧਰ ਦੇ ਹਸਪਤਾਲ ਲੈ ਗਏ। ਜਦੋਂ ਪੁਲਿਸ ਅਤੇ ਰਾਹਗੀਰ ਔਰਤ ਨੂੰ ਇਲਾਜ ਲਈ ਲੈ ਕੇ ਜਾ ਰਹੇ ਸਨ ਤਾਂ ਦੋਸ਼ੀ ਟਰੱਕ ਡਰਾਈਵਰ ਟਰੱਕ ਨੂੰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਭੁੱਲਥ ਚੌਕੀ ਦੇ ਇੰਚਾਰਜ ਪੂਰਨ ਚੰਦ ਨੇ ਦਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਉਹ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਲਾਲਾ ਲਾਜਪਤ ਰਾਏ ਹਸਪਤਾਲ ਵਿਖੇ ਦਾਖਲ ਕਰਵਾਇਆ। ਜਿਥੇ ਦੋ ਔਰਤਾਂ ਨੂੰ ਡਿਊਟੀ ਡਾਕਟਰ ਨੇ ਮ੍ਰਿਤਕ ਐਲਾਨ ਦਿਤਾ। ਜਦਕਿ ਦੋ ਔਰਤਾਂ ਗੰਭੀਰ ਜ਼ਖਮੀ ਹਨ।