ਖ਼ਬਰਾਂ |

ਤਾਜ਼ਾ |

ਡਿਊਟੀ ਤੋਂ ਘਰ ਪਰਤ ਰਹੇ ਪੁਲਿਸ ਕਰਮਚਾਰੀ ਦੀ ਸੜਕ ਹਾਦਸੇ ’ਚ ਮੌਤ
Published : Jul 3, 2023, 5:54 pm IST
Updated : Jul 3, 2023, 5:54 pm IST
SHARE ARTICLE
Gursewak Singh (File Photo)
Gursewak Singh (File Photo)

ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਇਆ ਮੋਟਰਸਾਈਕਲ

 

ਸ੍ਰੀ ਮੁਕਤਸਰ ਸਾਹਿਬ: ਗਿੱਦੜਬਾਹਾ ਦੇ ਇਕ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਦਰਅਸਲ ਘਰ ਪਰਤਣ ਸਮੇਂ ਉਸ ਦੀ ਬਾਈਕ ਬੇਕਾਬੂ ਹੋ ਗਈ ਅਤੇ ਦਰੱਖਤ ਨਾਲ ਜਾ ਟਕਰਾਈ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਬਠਿੰਡਾ ਦੇ ਇਕ ਨਿਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾਉਣ ਦੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਕਿਸਾਨਾਂ ਨੂੰ ਦਹਾਕਿਆਂ ਬਾਅਦ ਮਿਲਿਆ ਨਹਿਰੀ ਪਾਣੀ: ਮੀਤ ਹੇਅਰ  

ਮਿਲੀ ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ (35) ਪੁੱਤਰ ਬਲਜਿੰਦਰ ਸਿੰਘ ਵਾਸੀ ਕੋਠੇ ਹਿੰਮਤਪੁਰਾ ਬਤੌਰ ਸਿਪਾਈ ਜਗਰਾਉਂ (ਲੁਧਿਆਣਾ) ਵਿਖੇ ਤਾਇਨਾਤ ਸੀ। ਗੁਰਸੇਵਕ ਸਿੰਘ ਅੱਜ ਸਵੇਰੇ ਮੋਟਰਸਾਈਕਲ ਰਾਹੀਂ ਮੁਕਤਸਰ ਵੱਲ ਆ ਰਿਹਾ ਸੀ। ਉਸ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਪਿੰਡ ਕੋਟਭਾਈ ਨੇੜੇ ਦਰੱਖਤ ਨਾਲ ਟਕਰਾ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਬਠਿੰਡਾ ਦੇ ਇਕ ਨਿਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਦੇ ਮੀਡਿਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੇ ਸ਼ਾਪਿੰਗ ਮਾਲ ਪਹੁੰਚੀ ਵਿਜੀਲੈਂਸ ਟੀਮ 

ਪਹਿਲਾਂ ਫ਼ੌਜ ਵਿਚ ਨੌਕਰੀ ਕਰਦਾ ਸੀ ਗੁਰਸੇਵਕ ਸਿੰਘ

ਦੱਸ ਦੇਈਏ ਕਿ ਮ੍ਰਿਤਕ ਗੁਰਸੇਵਕ ਸਿੰਘ ਪੰਜਾਬ ਪੁਲਿਸ ਵਿਚ ਭਰਤੀ ਹੋਣ ਤੋਂ ਪਹਿਲਾਂ ਫੌਜ ਵਿਚ ਨੌਕਰੀ ਕਰਦਾ ਸੀ। ਕਰੀਬ 6 ਸਾਲ ਤੋਂ ਉਹ ਪੁਲਿਸ ਵਿਭਾਗ ਵਿਚ ਕਾਂਸਟੇਬਲ ਵਜੋਂ ਤਾਇਨਾਤ ਸੀ। ਮ੍ਰਿਤਕ ਗੁਰਸੇਵਕ ਸਿੰਘ ਦਾ ਵਿਆਹ 5 ਸਾਲ ਪਹਿਲਾਂ ਸੁਖਵੀਰ ਕੌਰ ਨਾਲ ਹੋਇਆ ਸੀ।

ਇਹ ਵੀ ਪੜ੍ਹੋ: ਹਿਮਾਚਲ ਨੇ ‘ਚੰਡੀਗੜ੍ਹ ’ਤੇ ਅਪਣੇ ਜਾਇਜ਼ ਹੱਕ ਦੀ ਪ੍ਰਾਪਤੀ ਲਈ’ ਕੋਸ਼ਿਸ਼ਾਂ ਤੇਜ਼ ਕੀਤੀਆਂ

ਗੁਰਸੇਵਕ ਸਿੰਘ ਦਾ 4 ਸਾਲ ਦਾ ਬੇਟਾ ਵੀ ਹੈ। ਹਾਦਸੇ ਸਮੇਂ ਮ੍ਰਿਤਕ ਦੇ ਮਾਤਾ-ਪਿਤਾ ਹਜ਼ੂਰ ਸਾਹਿਬ ਗਏ ਹੋਏ ਸਨ। ਘਰ ਵਿਚ ਉਸ ਦੀ ਪਤਨੀ ਸੁਖਵੀਰ ਕੌਰ ਅਤੇ ਪੁੱਤਰ ਹੀ ਮੌਜੂਦ ਸਨ। ਥਾਣਾ ਕੋਟਭਾਈ ਪੁਲਿਸ ਨੇ ਮ੍ਰਿਤਕ ਗੁਰਸੇਵਕ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

Location: India, Punjab, Muktsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement