
ਨੋਟਿਸ ਵਿਚ ਸਰਕਾਰ ਨੇ ਪੈਸੇ ਦੀ ਰਿਕਵਰੀ ਵਾਲਾ ਵੇਰਵਾ ਕੀਤਾ ਜਨਤਕ
ਚੰਡੀਗੜ੍ਹ - ਮੁਖਤਾਰ ਅੰਸਾਰੀ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਜਿੰਦਰ ਰੰਧਾਵਾ ਨੂੰ ਨੋਟਿਸ ਭੇਜ ਦਿੱਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰ ਕੇ ਲਿਖਿਆ ਕਿ ''ਆਹ ਲਓ ਰੰਧਾਵਾ ਸਾਹਬ ਤੁਹਾਡੇ “ਅੰਸਾਰੀ” ਵਾਲਾ ਨੋਟਿਸ'' ਜ਼ਿਕਰਯੋਗ ਹੈ ਕਿ ਇਸ ਨੋਟਿਸ ਵਿਚ ਸਰਕਾਰ ਨੇ ਪੈਸੇ ਦੀ ਰਿਕਵਰੀ ਵਾਲਾ ਵੇਰਵਾ ਜਨਤਕ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਕੱਲ੍ਹ ਟਵੀਟ ਕਰ ਕੇ ਕਿਹਾ ਸੀ ਕਿ ''ਯੂਪੀ ਦੇ ਗੈਂਗਸਟਰ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ਵਿਚ ਰੱਖਣ ਅਤੇ ਸੁਪਰੀਮ ਕੋਰਟ ਵਿਚ ਉਸ ਦਾ ਕੇਸ ਲੜਨ ਲਈ 55 ਲੱਖ ਰੁਪਏ ਦੀ ਫੀਸ ਪੰਜਾਬ ਦੇ ਖ਼ਜ਼ਾਨੇ ਵਿਚੋਂ ਨਹੀਂ ਦਿੱਤੀ ਜਾਵੇਗੀ। ਇਹ ਪੈਸਾ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਸੂਲ ਕੀਤਾ ਜਾਵੇਗਾ। ਭੁਗਤਾਨ ਨਾ ਕਰਨ ਦੀ ਸੂਰਤ ਵਿਚ ਉਨ੍ਹਾਂ ਦੀ ਪੈਨਸ਼ਨ ਅਤੇ ਹੋਰ ਸਰਕਾਰੀ ਲਾਭ ਰੱਦ ਕਰ ਦਿੱਤੇ ਜਾਣਗੇ।''
ਮੁੱਖ ਮੰਤਰੀ ਦੇ ਇਸ ਟਵੀਟ ਤੋਂ ਬਾਅਦ ਸਿਆਸਤ ਗਰਮਾ ਗਈ ਸੀ। ਜਿਸ ਤੋਂ ਬਾਅਦ ਸੁਖਜਿੰਦਰ ਰੰਧਾਵਾ ਤੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਮੁੱਖ ਮੰਤਰੀ ਦੇ ਟਵੀਟ ਦਾ ਜਵਾਬ ਦਿੱਤਾ ਸੀ। ਸਰਕਾਰ ਨੇ ਸੁਖਜਿੰਦਰ ਰੰਧਾਵਾ ਨੂੰ ਲੀਗਲ ਨੋਟਿਸ ਭੇਜਣ ਦੀ ਗੱਲ ਕਹੀ ਸੀ ਤੇ ਓਧਰ ਸੁਖਜਿੰਦਰ ਰੰਧਾਵਾ ਨੇ ਵੀ ਇਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਉਹ ਕਿਸੇ ਜਾਂਚ ਤੋਂ ਨਹੀਂ ਡਰਦੇ। ਉਹਨਾਂ ਨੇ ਅੱਜ ਦਿੱਲੀ ਜਾਣਾ ਸੀ ਪਰ ਸਰਕਾਰ ਦੇ ਨੋਟਿਸ ਕਾਰਨ ਉਹਨਾਂ ਨੇ ਅਪਣੀ ਉਡਾਣ 2 ਘੰਟੇ ਲੇਟ ਕਰਵਾ ਲਈ ਹੈ। ਹੁਣ ਨੋਟਿਸ ਲੈ ਕੇ ਹੀ ਜਾਣਗੇ। ਸਰਕਾਰ ਕਿਸੇ ਅਫ਼ਸਰ ਰਾਹੀਂ ਨੋਟਿਸ ਮੇਰੇ ਘਰ ਭੇਜੇ, ਉਹ ਘਰ ਬੈਠੇ ਉਡੀਕ ਕਰ ਰਹੇ ਹਨ।