ਵਿਜੀਲੈਂਸ ਵਲੋਂ ਵੱਢੀ ਲੈਣ ਦੇ ਦੋਸ਼ ਹੇਠ ਪਲੈਨਿੰਗ ਅਫ਼ਸਰ  ਮਨਵੀਰ ਸਿੰਘ ਸਮੇਤ ਪੁੱਡਾ ਦੇ ਤਿੰਨ ਮੁਲਾਜ਼ਮ ਕਾਬੂ 

By : KOMALJEET

Published : Jul 3, 2023, 6:34 pm IST
Updated : Jul 3, 2023, 6:34 pm IST
SHARE ARTICLE
representational Image
representational Image

ਮਕਾਨ ਅਤੇ ਦੁਕਾਨ ਨਾ ਢਾਹੁਣ ਬਦਲੇ ਪਹਿਲਾਂ ਹੀ ਲੈ ਚੁੱਕੇ ਸਨ 30,000 ਰੁਪਏ 

ਚੰਡੀਗੜ੍ਹ : ਸੂਬੇ ਵਿਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਟਾਊਨ ਪਲਾਨਰ ਫ਼ਤਹਿਗੜ੍ਹ ਸਾਹਿਬ ਦੇ ਦਫ਼ਤਰ ਵਿਖੇ ਤਾਇਨਾਤ ਪਲੈਨਿੰਗ ਅਫ਼ਸਰ ਮਨਵੀਰ ਸਿੰਘ ਅਤੇ ਦੋ ਹੋਰ ਮੁਲਾਜ਼ਮਾਂ ਨੂੰ ਅਮਲੋਹ ਦੇ ਇਕ ਵਸਨੀਕ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਦੋ ਹੋਰ ਮੁਲਜ਼ਮਾਂ ਦੀ ਪਛਾਣ ਜੂਨੀਅਰ ਇੰਜੀਨੀਅਰ (ਜੇ.ਈ.) ਧਿਕਸ਼ੂ ਸੈਣੀ ਅਤੇ ਡਰਾਈਵਰ ਤੇਜਿੰਦਰ ਸਿੰਘ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਮੁਲਜ਼ਮਾਂ ਨੂੰ ਬਲਰਾਮ ਕੁੁਮਾਵਤ ਵਾਸੀ ਅਮਲੋਹ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਪੁੱਡਾ ਦੇ ਉਕਤ ਮੁਲਾਜ਼ਮਾਂ ਨੇ ਉਸ ਦੇ ਮਕਾਨ ਅਤੇ ਦੁਕਾਨ, ਜੋ ਉਨ੍ਹਾਂ ਮੁਤਾਬਕ ਗ਼ੈਰਕਾਨੂੰਨੀ ਢੰਗ ਨਾਲ ਉਸਾਰੇ ਗਏ ਹਨ, ਨੂੰ ਨਾ ਢਾਹੁਣ ਬਦਲੇ 1,50,000 ਰੁਪਏ ਰਿਸ਼ਵਤ ਮੰਗੀ ਸੀ। ਸੌਦਾ 40,000 ਰੁਪਏ ਵਿਚ ਤੈਅ ਹੋਇਆ ਅਤੇ ਇਸ ਵਿਚੋਂ ਉਹ ਪਹਿਲਾਂ ਹੀ ਉਸ ਕੋਲੋਂ 30,000 ਰੁਪਏ ਰਿਸ਼ਵਤ ਲੈ ਚੁੱਕੇ ਹਨ।

ਇਹ ਵੀ ਪੜ੍ਹੋ:  ਅਮਰੀਕਾ ਨੇ ਅਪਣੇ ਨਾਗਰਿਕਾਂ ਨੂੰ ਜਾਰੀ ਕੀਤੀ ਚੇਤਾਵਨੀ : ਚੀਨ ਦੀ ਯਾਤਰਾ ਤੋਂ ਪਹਿਲਾਂ ਇਕ ਵਾਰੀ ਫਿਰ ਸੋਚ ਲਵੋ

ਬੁਲਾਰੇ ਨੇ ਦਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਦੀ ਟੀਮ ਨੇ ਟ੍ਰੈਪ ਲਗਾ ਕੇ ਡਰਾਈਵਰ ਤੇਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਵਿਚ ਉਕਤ ਪਲੈਨਿੰਗ ਅਫ਼ਸਰ ਅਤੇ ਜੇ.ਈ. ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ  ਪਲੈਨਿੰਗ ਅਫਸਰ, ਜੇ.ਈ ਅਤੇ ਡਰਾਈਵਰ ਵਿਰੁਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM

Channi ਤੇ Bibi Jagir Kaur ਦੀ ਮੁਲਾਕਾਤ ਨੂੰ ਕਿਸ ਨੇ ਦਿੱਤੀ ਗਲਤ ਰੰਗਤ? ਤਿੱਤਲੀਆਂ ਵਰਗੇ ਲੀਡਰਾਂ ਦੀ ਫਿਸਲੀ ਜ਼ੁਬਾਨ

12 May 2024 4:25 PM

ਜਲੰਧਰ ਸ਼ਹਿਰ, ਚੰਨੀ ਦੀ ਲਹਿਰ, ਆਪ-ਕਾਂਗਰਸ ਦਾ ਫਿਕਸ ਮੈਚ ? 111 ਕੰਮ ਕਰਕੇ 2 ਸੀਟਾਂ ਤੋਂ ਹਾਰੇ ਚੰਨੀ ਨੂੰ ਜਲੰਧਰ

12 May 2024 4:11 PM

SPEED BULLETIN | ਦਿਨ ਭਰ ਦੀਆਂ ਅਹਿਮ ਖ਼ਬਰਾਂ ਜਾਣੋ ਕੀ ਕੁੱਝ ਹੋਇਆ ਖਾਸ | Rozana Spokesman

12 May 2024 4:06 PM

Big Breaking: Kejriwal ਨੇ ਪੂਰੇ ਦੇਸ਼ ਲਈ ਕਿਹੜੀਆਂ 10 ਗਰੰਟੀਆਂ ਦਾ ਕੀਤਾ ਐਲਾਨ, ਦੇਖੋ ਰੋਜ਼ਾਨਾ ਸਪੋਕਸਮੈਨ ਤੇ LIVE

12 May 2024 3:47 PM
Advertisement