Amritpal Singh : ਲਓ ਜੀ ਅੰਮ੍ਰਿਤਪਾਲ ਸਿੰਘ ਆ ਗਿਆ ਜੇਲ੍ਹ ਤੋਂ ਬਾਹਰ ,ਮਿਲੀ 4 ਦਿਨਾਂ ਦੀ ਪੈਰੋਲ
Published : Jul 3, 2024, 4:04 pm IST
Updated : Jul 3, 2024, 4:04 pm IST
SHARE ARTICLE
Amritpal Singh
Amritpal Singh

ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕਣਗੇ ਅਤੇ ਡਿਬਰੂਗੜ੍ਹ ਜੇਲ੍ਹ ਤੋਂ ਸਿੱਧੇ ਸੰਸਦ ਜਾਣਗੇ

Amritpal Singh : ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਾਂਸਦ ਵਜੋਂ ਸਹੁੰ ਚੁੱਕਣ ਲਈ ਚਾਰ ਦਿਨਾਂ ਦੀ ਪੈਰੋਲ ਮਿਲ ਗਈ ਹੈ। ਅੰਮ੍ਰਿਤਪਾਲ ਸਿੰਘ ਨੂੰ 5 ਜੁਲਾਈ ਤੋਂ 9 ਜੁਲਾਈ ਤੱਕ ਪੈਰੋਲ ਦਿੱਤੀ ਗਈ ਹੈ। ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕਣਗੇ। ਉਹ ਡਿਬਰੂਗੜ੍ਹ ਜੇਲ੍ਹ ਤੋਂ ਸਿੱਧੇ ਸੰਸਦ ਜਾਣਗੇ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਕਮਰੇ ਵਿੱਚ ਸਹੁੰ ਚੁੱਕਣਗੇ।   

ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਸੰਸਦ ਮੈਂਬਰ ਵੱਲੋਂ ਪ੍ਰਾਪਤ ਹੋਈ ਦਰਖਾਸਤ ’ਤੇ ਸਾਰੀ ਜਾਂਚ ਪ੍ਰਕਿਰਿਆ ਮੁਕੰਮਲ ਕਰਨ ਮਗਰੋਂ ਇਹ ਸਿਫ਼ਾਰਸ਼ ਕੀਤੀ ਸੀ। ਇਹ ਪੈਰੋਲ 5 ਜੁਲਾਈ ਤੋਂ 9 ਜੁਲਾਈ ਤੱਕ ਦਿੱਤੀ ਗਈ ਹੈ। ਇਸ ਦੀਆਂ ਸ਼ਰਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੂੰ ਵੀ ਦੱਸ ਦਿੱਤੀਆਂ ਗਈਆਂ ਹਨ। 

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਜੇਲ੍ਹ ਵਿੱਚ ਰਹਿੰਦਿਆਂ ਉਨ੍ਹਾਂ ਨੇ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਅਤੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1.97 ਲੱਖ ਵੋਟਾਂ ਨਾਲ ਹਰਾਇਆ ਸੀ। 

ਸੰਸਦ ਮੈਂਬਰ ਬਣਨ ਤੋਂ ਬਾਅਦ ਰਾਜਦੇਵ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਵਕੀਲ ਇਮਾਨ ਸਿੰਘ ਖਾਰਾ ਉਨ੍ਹਾਂ ਨੂੰ ਸਹੁੰ ਚੁੱਕਣ ਦੀ ਮੰਗ ਕਰ ਰਹੇ ਸਨ। ਇਸ ਸਬੰਧੀ ਅੰਮ੍ਰਿਤਪਾਲ ਸਿੰਘ ਵੱਲੋਂ ਜੇਲ੍ਹ ਸੁਪਰਡੈਂਟ ਨੂੰ ਪੱਤਰ ਵੀ ਲਿਖ ਕੇ ਸਹੁੰ ਚੁੱਕਣ ਲਈ ਕਿਹਾ ਗਿਆ ਸੀ। ਇਹ ਪੱਤਰ ਜੇਲ੍ਹ ਸੁਪਰਡੈਂਟ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਭੇਜਿਆ ਗਿਆ ਸੀ। ਇੱਥੋਂ ਪੰਜਾਬ ਸਰਕਾਰ ਅਤੇ ਫਿਰ ਪੰਜਾਬ ਸਰਕਾਰ ਨੇ ਇਹ ਪੱਤਰ ਲੋਕ ਸਭਾ ਸਪੀਕਰ ਨੂੰ ਭੇਜਿਆ ਹੈ। 

ਇਹ ਸਿਫ਼ਾਰਿਸ਼ ਡਿਪਟੀ ਕਮਿਸ਼ਨਰ ਨੇ ਸਮੁੱਚੀ ਜਾਂਚ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਕੀਤੀ ਹੈ।  ਜਿਸ ਤੋਂ ਬਾਅਦ ਲੋਕ ਸਭਾ ਸਪੀਕਰ ਵੱਲੋਂ ਇਸ ਦੀ ਮਨਜ਼ੂਰੀ ਦਿੱਤੀ ਗਈ ਹੈ।  ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਦਾ ਕਹਿਣਾ ਹੈ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਚਾਰ ਦਿਨ ਦੀ ਪੈਰੋਲ ਦਿੱਤੀ ਗਈ ਹੈ। ਇਸ ਦੀਆਂ ਸਾਰੀਆਂ ਸ਼ਰਤਾਂ ਵੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤੀਆਂ ਗਈਆਂ ਹਨ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement