ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸੰਸਦ ਮੈਂਬਰ ਵਜੋਂ ਚੁੱਕ ਸਕਦੇ ਨੇ ਸਹੁੰ; ਜਾਣੋ ਵਕੀਲ ਨੇ ਕੀ ਕਿਹਾ..

By : RAJANNATH

Published : Jul 3, 2024, 12:01 pm IST
Updated : Jul 3, 2024, 12:01 pm IST
SHARE ARTICLE
Amritpal Singh may take oath as Member of Parliament on July 5
Amritpal Singh may take oath as Member of Parliament on July 5

ਅੰਮ੍ਰਿਤਸਰ ਦੇ ਡੀਸੀ ਅੱਜ ਭੇਜਣਗੇ ਪੱਤਰ

Amritpal Singh may take oath as Member of Parliament on July 5 : ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਸੀ। ਹੁਣ ਚਰਚਾ ਹੈ ਕਿ ਅੰਮ੍ਰਿਤਪਾਲ ਸਿੰਘ ਕੱਲ੍ਹ ਯਾਨੀ ਸ਼ੁੱਕਰਵਾਰ (5 ਜੁਲਾਈ) ਨੂੰ ਸਹੁੰ ਚੁੱਕ ਸਕਦੇ ਹਨ।

ਇਹ ਵੀ ਪੜ੍ਹੋ: Punjab Weather Update: ਪੰਜਾਬ ਵਿਚ ਦਿਨ ਵਿਚ ਹੀ ਛਾਏ ਕਾਲੇ ਬੱਦਲ, ਭਾਰੀ ਮੀਂਹ ਪੈਣ ਦਾ ਅਲਰਟ ਜਾਰੀ, ਕਈ ਥਾਵਾਂ 'ਤੇ ਰਾਤ ਤੋਂ ਪੈ ਰਿਹਾ ਮੀਂਹ  

2017 ਦੇ ਜੰਮੂ-ਕਸ਼ਮੀਰ ਅੱਤਵਾਦੀ ਫੰਡਿੰਗ ਮਾਮਲੇ 'ਚ ਜੇਲ 'ਚ ਬੰਦ ਕਸ਼ਮੀਰੀ ਨੇਤਾ ਸ਼ੇਖ ਅਬਦੁਲ ਰਸ਼ੀਦ ਉਰਫ ਇੰਜੀਨੀਅਰ ਰਸ਼ੀਦ ਵੀ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਇਜਾਜ਼ਤ ਤੋਂ ਬਾਅਦ ਕੱਲ੍ਹ ਸਹੁੰ ਚੁੱਕਣਗੇ। ਅਜਿਹੇ 'ਚ ਚਰਚਾ ਹੈ ਕਿ ਅੰਮ੍ਰਿਤਪਾਲ ਵੀ ਭਲਕੇ ਸਹੁੰ ਚੁੱਕਣਗੇ ਪਰ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਇਹ ਵੀ ਪੜ੍ਹੋ: Hathras Satsang Incident: ਹਾਥਰਸ ਸਤਿਸੰਗ ਘਟਨਾ ਵਿਚ ਹੁਣ ਤੱਕ 116 ਲੋਕਾਂ ਦੀ ਹੋਈ ਮੌਤ 

ਜਾਣਕਾਰੀ ਮੁਤਾਬਕ ਉਹ ਸਪੀਕਰ ਦੇ ਕਮਰੇ 'ਚ ਇਹ ਸਹੁੰ ਚੁੱਕਣਗੇ। ਅਬਦੁਲ ਰਸ਼ੀਦ ਨੇ ਵੀ ਸਹੁੰ ਚੁੱਕਣੀ ਹੈ। ਉਨ੍ਹਾਂ ਨੂੰ ਏਜੰਸੀਆਂ ਅਤੇ ਸਰਕਾਰ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਹਾਲਾਂਕਿ ਨਾ ਤਾਂ ਅੰਮ੍ਰਿਤਪਾਲ ਦੇ ਵਕੀਲ ਅਤੇ ਨਾ ਹੀ ਉਸ ਦੇ ਪਰਿਵਾਰ ਨੂੰ ਇਸ ਬਾਰੇ ਕੋਈ ਜਾਣਕਾਰੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ (ਡੀਸੀ) ਘਨਸ਼ਿਆਮ ਥੋਰੀ ਬੁੱਧਵਾਰ ਨੂੰ ਸੰਸਦ ਵਿੱਚ ਸਹੁੰ ਚੁੱਕਣ ਲਈ ਜੇਲ੍ਹ ਤੋਂ ਆਰਜ਼ੀ ਰਿਹਾਈ ਲਈ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਰਜ਼ੀ ਦੀ ਸਥਿਤੀ ਬਾਰੇ ਫੈਸਲਾ ਕਰਨਗੇ। ਪੰਜਾਬ ਸਰਕਾਰ ਨੇ ਉਸ ਨੂੰ ਫੈਸਲਾ ਲੈਣ ਦਾ ਅਧਿਕਾਰ ਦਿੱਤਾ ਹੈ।

(For more news apart from Amritpal Singh may take oath as Member of Parliament on July 5,  tuned to Rozana Spokesman)

SHARE ARTICLE

ਏਜੰਸੀ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement