
Amritsar News ; ਪੁਲਿਸ ਵਲੋਂ ਮੁਲਜ਼ਮ ਪਾਸੋਂ ਪੁਛਗਿੱਛ ਕੀਤੀ ਜਾ ਰਹੀ ਹੈ
Amritsar News ; ਸਮੂਹ ਸੀਨੀਅਰ ਅਧਿਕਾਰੀਆਂ ਅਤੇ ਮੁੱਖ ਅਧਿਕਾਰੀਆਂ ਨੂੰ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਇਹਨਾਂ ਹਦਾਇਤਾਂ ਤਹਿਤ ਡੀ.ਐਸ.ਪੀ ਅਟਾਰੀ ਦੀ ਜੇਰੇ ਨਿਗਰਾਨੀ ਹੇਠ ਮੁੱਖ ਅਫ਼ਸਰ ਥਾਣਾ ਘਰਿੰਡਾ ਪੁਲਿਸ ਪਾਰਟੀ ਨੂੰ ਗਸ਼ਤ ਦੇ ਸਬੰਧ ’ਚ ਗੁਪਤ ਸੂਚਨਾ ਮਿਲੀ ਸੀ ਕਿ ਵਿਅਕਤੀ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ।
ਪੁਲਿਸ ਨੇ ਸੂਚਨਾ ਦੇ ਅਧਾਰ ’ਤੇ ਅੱਜ ਪਿੰਡ ਮੋਦੇ ਦੇ ਬਾਹਰਵਾਰ ਮੌਜੂਦ ਥਾਣਾ ਘਰਿੰਡਾ ਦੀ ਪੁਲਿਸ ਵਲੋਂ ਕਾਰਵਾਈ ਕਰਦਿਆਂ ਮੁਲਜ਼ਮ ਨੂੰ 2 ਕਿੱਲੋ 500 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਜਤਿਨ ਸਿੰਘ ਪੁੱਤਰ ਜੈਮਲ ਸਿੰਘ, ਸਾਜਨ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਦਲੇਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀਆਨ ਮੋਦੇ ਵਜੋਂ ਹੋਈ ਹੈ। ਪੁਲਿਸ ਵਲੋਂ ਮੁਲਜ਼ਮ ਪਾਸੋਂ ਪੁਛਗਿੱਛ ਕੀਤੀ ਜਾ ਰਹੀ ਹੈ।
(For more news apart from Amritsar police arrested one with 2 kg 500 grams of heroin News in Punjabi, stay tuned to Rozana Spokesman)