Bhawanigarh Accident : ਨੈਸ਼ਨਲ ਹਾਈਵੇ 'ਤੇ ਵਾਪਰਿਆ ਵੱਡਾ ਹਾਦਸਾ, 3 ਦੀ ਮੌਤ

By : RAJANNATH

Published : Jul 3, 2024, 11:05 am IST
Updated : Jul 3, 2024, 11:05 am IST
SHARE ARTICLE
Bhawanigarh Terrible accident news in punjabi
Bhawanigarh Terrible accident news in punjabi

3 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ

Bhawanigarh Terrible accident news in punjabi: ਮੰਗਲਵਾਰ ਬਾਅਦ ਦੁਪਹਿਰ ਚੰਡੀਗੜ੍ਹ ਬਠਿੰਡਾ ਨੈਸ਼ਨਲ ਹਾਈਵੇ 'ਤੇ ਤਿੰਨ ਕਾਰਾਂ ਦੀ ਹੋਈ ਭਿਆਨਕ ਟੱਕਰ ਦੌਰਾਨ 3 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਜਦੋਂਕਿ 3 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਬਠਿੰਡਾ ਨੈਸ਼ਨਲ ਹਾਈਵੇ ਉੱਤੇ ਭਵਾਨੀਗੜ੍ਹ ਤੋਂ ਪਟਿਆਲਾ ਵੱਲ ਜਾ ਰਹੀ ਇੱਕ ਮਰਸਿਡੀ ਕਾਰ ਜਦੋਂ ਪਿੰਡ ਨਦਾਮਪੁਰ ਬਾਈਪਾਸ ਪੁੱਲ ਕੋਲ ਪਹੁੰਚੀ ਤਾਂ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ਟੱਪ ਕੇ ਹਾਈਵੇਅ ਦੇ ਦੂਜੇ ਪਾਸੇ ਚਲੀ ਗਈ 'ਤੇ ਪਟਿਆਲਾ ਸਾਇਡ ਤੋਂ ਆ ਰਹੀ ਇੱਕ ਪਿੱਕਅਪ ਗੱਡੀ ਤੇ ਉਸ ਦੇ ਪਿੱਛੇ ਆ ਰਹੀ ਮਹਿੰਦਰਾ ਐਕਸ.ਯੂ.ਵੀ ਕਾਰ ਨਾਲ ਸਿੱਧੀ ਟਕਰਾ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਭਿਆਨਕ ਹਾਦਸੇ ਤੋਂ ਬਾਅਦ ਮੌਕੇ 'ਤੇ ਭਾਜੜ ਮੱਚ ਗਈ 'ਤੇ ਮਰਸਿਡੀ ਕਾਰ ਦੇ ਚਾਲਕ ਸੁਖਪ੍ਰੀਤ ਸੰਧੂ ਵਾਸੀ ਅਬੋਹਰ ਤੇ ਪਿਕ ਅੱਪ ਗੱਡੀ ਦੇ ਚਾਲਕ ਦੀ ਮੌਤ ਹੋ ਗਈ, ਜਦੋਂ ਕਿ ਮਰਸਿਡੀ 'ਚ ਬੈਠੇ ਇਕ ਹੋਰ ਵਿਅਕਤੀ ਮੋਹਿਤ ਦੀ ਗੰਭੀਰ ਹਾਲਤ ਹੋਣ ਕਾਰਨ ਉਸ ਨੂੰ ਭਵਾਨੀਗੜ੍ਹ ਹਸਪਤਾਲ ਲਿਜਾਇਆ ਗਿਆ। ਇਸ ਹਾਦਸੇ ਵਿੱਚ ਇਨ੍ਹਾਂ ਤੋਂ ਇਲਾਵਾ 3 ਹੋਰ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਦੇ ਵੱਖ-ਵੱਖ ਹਸਪਤਾਲਾਂ ਵਿੱਚ ਭੇਜਿਆ ਗਿਆ।

(For more news apart from Bhawanigarh Terrible accident news in punjabi, 3 died, tuned to Rozana Spokesman)

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement