ਕੈਬਨਟ ਮੰਤਰੀ ਕੁਲਦੀਪ ਧਾਲੀਵਾਲ ਨੇ ਲੋਕ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ ਨੂੰ ਦਿੱਤੀ ਇੱਕ ਲੱਖ ਰੁਪਏ ਦੀ ਸਹਾਇਤਾ
Published : Jul 3, 2024, 6:21 pm IST
Updated : Jul 3, 2024, 6:21 pm IST
SHARE ARTICLE
Minister Kuldeep Dhaliwal
Minister Kuldeep Dhaliwal

ਗੁਰਮੀਤ ਬਾਵਾ ਦੀਆਂ ਦੁਕਾਨਾਂ ਉੱਤੇ ਕੀਤੇ ਨਿਜਾਇਜ਼ ਕਬਜੇ ਛੱਡਣ ਦੁਕਾਨਦਾਰ - ਧਾਲੀਵਾਲ

Amritsar News : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਦੀ ਪ੍ਰਸਿੱਧ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ ਜਿਸ ਵਿੱਚ ਉਹਨਾਂ ਦੀ ਧੀ ਗਲੋਰੀ ਬਾਵਾ ਸ਼ਾਮਿਲ ਹੈ, ਨੂੰ ਇੱਕ ਲੱਖ ਰੁਪਏ ਪਰਿਵਾਰ ਦੇ ਪਾਲਣ ਪੋਸ਼ਣ ਲਈ ਦਿੱਤੇ। ਇਸ ਮੌਕੇ ਉਹਨਾਂ ਨੇ ਰੈਡ ਕਰਾਸ ਅੰਮ੍ਰਿਤਸਰ ਵੱਲੋਂ ਵੀ ਇੱਕ ਲੱਖ ਰੁਪਏ ਦਾ ਚੈੱਕ ਪਰਿਵਾਰ ਨੂੰ ਸੌਂਪਿਆ। ਇਸ ਮੌਕੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਅਤੇ ਹੋਰ ਅਧਿਕਾਰੀ ਵੀ ਉਹਨਾਂ ਨਾਲ ਸਨ।

ਲੋਕ ਗਾਇਕਾ ਗੁਰਮੀਤ ਬਾਵਾ ਦੇ ਘਰ ਪਹੁੰਚੇ ਧਾਲੀਵਾਲ ਨੇ ਪਰਿਵਾਰ ਨੂੰ ਵਿੱਤੀ ਯੋਗਦਾਨ ਦਿੰਦੇ ਹੋਏ ਬੜੇ ਦੁਖੀ ਮਨ ਨਾਲ ਕਿਹਾ ਕਿ ਸਾਡੀ ਉਹ ਗਾਇਕਾ ਜਿਸ ਨੇ ਪੰਜਾਬੀ ਬੋਲੀ ਅਤੇ ਸੱਭਿਆਚਾਰ ਨੂੰ ਵਿਸ਼ਵ ਦੇ ਕੋਨੇ ਕੋਨੇ ਵਿੱਚ ਪਹੁੰਚਾਇਆ ਦੇ ਘਰੇਲੂ ਹਾਲਾਤ ਕੁਝ ਕੁਦਰਤੀ ਕਾਰਨਾਂ ਕਰਨ ਇੰਨੇ ਖਰਾਬ ਹੋ ਗਏ ਕਿ ਉਹਨਾਂ ਦੀ ਧੀ ਗਲੋਰੀ ਬਾਵਾ ਨੇ ਸੋਸ਼ਲ ਮੀਡੀਆ ਉੱਤੇ ਇਸ ਗੱਲ ਦਾ ਜ਼ਿਕਰ ਕੀਤਾ।

ਜਿਸ ਨੂੰ ਪੜ੍ਹ ਕੇ ਮੇਰੀਆਂ ਅੱਖਾਂ ਵਿੱਚ ਹੰਝੂ ਆ ਗਏ ਅਤੇ ਮੈਂ ਅੱਜ ਪਰਿਵਾਰ ਦਾ ਸਾਥ ਦੇਣ ਲਈ ਅੱਗੇ ਆਇਆ ਪਰ ਇੱਥੇ ਆ ਕੇ ਇਹ ਸੁਣ ਕੇ ਮਨ ਹੋਰ ਵੀ ਬਹੁਤ ਦੁਖੀ ਹੋਇਆ ਕਿ ਪਰਿਵਾਰ ਦੀਆਂ ਪੰਜ ਦੁਕਾਨਾਂ ਜੋ ਕਿ ਇਹਨਾਂ ਦੀ ਰੋਜ਼ੀ ਰੋਟੀ ਦਾ ਸਾਧਨ ਹਨ, ਉੱਤੇ ਵੀ ਕੁਝ ਲੋਕਾਂ ਨੇ ਨਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਉਹ ਲੋਕ ਨਾ ਤਾਂ ਕਿਰਾਇਆ ਦੇ ਰਹੇ ਹਨ ਅਤੇ ਨਾ ਹੀ ਦੁਕਾਨਾਂ ਖਾਲੀ ਕਰ ਰਹੇ ਹਨ। 

ਧਾਲੀਵਾਲ ਨੇ ਕਿਹਾ ਕਿ ਗੁਰੂ ਨਾਨਕ ਸਾਹਿਬ ਦੇ ਫਲਸਫੇ ਉੱਤੇ ਚੱਲਣ ਵਾਲੇ ਪੰਜਾਬੀ ਅਤੇ ਬਾਬੇ ਬੁੱਲੇ ਸ਼ਾਹ ਦੇ ਪੰਜਾਬ ਦੇ ਵਾਸੀ ਪੰਜਾਬੀ ਅੱਜ ਕਿਹੜੇ ਰਾਹ ਪੈ ਗਏ ਕਿ ਆਪਣੇ ਹੀ ਲੋਕਾਂ ਦੀ ਜਾਇਦਾਤਾਂ ਉੱਤੇ ਕਬਜ਼ੇ ਕਰ ਰਹੇ ਹਨ। ਉਹ ਬੱਚੀ ਜੋ ਕਿ ਆਪਣੀ ਭੈਣ ਡੌਲੀ ਦੀ ਮੌਤ ਤੋਂ ਬਾਅਦ ਦੋ ਪਰਿਵਾਰਾਂ ਦਾ ਪਾਲਣ ਪੋਸ਼ਣ ਕਰ ਰਹੀ ਹੈ ਅਤੇ ਇਹ ਦੁਕਾਨਾਂ ਦੀ ਆਮਦਨ ਉਸ ਦਾ ਗੁਜ਼ਾਰਾ ਕਰ ਸਕਦੀ ਹੈ, ਵੀ ਅਸੀਂ ਦੇਣ ਨੂੰ ਤਿਆਰ ਨਹੀਂ। 

ਉਹਨਾਂ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਭਲੇਮਾਣਸੀ ਨਾਲ ਇਹ ਦੁਕਾਨਾਂ ਦਾ ਕਿਰਾਇਆ ਦੇਣਾ ਸ਼ੁਰੂ ਕਰਨ ਜਾਂ ਦੁਕਾਨਾਂ ਖਾਲੀ ਕਰਨ ਨਹੀਂ ਤਾਂ ਉਹਨਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਧਾਲੀਵਾਲ ਨੇ ਇਸ ਮੌਕੇ ਪੰਜਾਬ ਦੇ ਗਾਇਕਾਂ ਖਾਸ ਕਰਕੇ ਨਵੇਂ ਪੀੜੀ ਦੇ ਗਾਇਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਗੁਰਮੀਤ ਬਾਵਾ ਦੇ ਪਰਿਵਾਰ ਦਾ ਖੁੱਲ ਕੇ ਸਾਥ ਦੇਣ ਤਾਂ ਜੋ ਪਰਿਵਾਰ ਨੂੰ ਇਸ ਔਖੀ ਘੜੀ ਵਿੱਚੋਂ ਕੱਢਿਆ ਜਾ ਸਕੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement