Punjab Weather Update: ਪੰਜਾਬ ਵਿਚ ਦਿਨ ਵਿਚ ਹੀ ਛਾਏ ਕਾਲੇ ਬੱਦਲ, ਭਾਰੀ ਮੀਂਹ ਪੈਣ ਦਾ ਅਲਰਟ ਜਾਰੀ, ਕਈ ਥਾਵਾਂ 'ਤੇ ਰਾਤ ਤੋਂ ਪੈ ਰਿਹਾ ਮੀਂਹ
Published : Jul 3, 2024, 7:32 am IST
Updated : Jul 3, 2024, 7:33 am IST
SHARE ARTICLE
Punjab Weather Update News
Punjab Weather Update News

Punjab Weather Update: ਭਾਰੀ ਮੀਂਹ ਪੈਣ ਦਾ ਅਲਰਟ ਜਾਰੀ, ਕਈ ਥਾਵਾਂ 'ਤੇ ਰਾਤ ਤੋਂ ਪੈ ਰਿਹਾ ਭਾਰੀ ਮੀਂਹ

Punjab Weather Update News: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ: ਸਾਰੇ ਜ਼ਿਲ੍ਹਿਆਂ 'ਚ ਪਹੁੰਚਿਆ ਮੌਸਮ, ਫ਼ਿਰੋਜ਼ਪੁਰ ਹੈ ਸਭ ਤੋਂ ਗਰਮ, ਤਿੰਨ ਦਿਨ ਮੀਂਹ ਪੈਣ ਦਾ ਅਨੁਮਾਨ ਪੰਜਾਬ ਵਿਚ ਮਾਨਸੂਨ ਪਹੁੰਚ ਚੁੱਕਾ ਹੈ। ਅੱਜ ਮੌਸਮ ਵਿਭਾਗ ਨੇ ਸੂਬੇ ਦੇ 8 ਜ਼ਿਲ੍ਹਿਆਂ ਵਿਚ ਮੀਂਹ ਲਈ ਯੈਲੋ ਅਲਰਟ ਅਤੇ ਚਾਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ ਤਿੰਨ ਦਿਨਾਂ ਤੱਕ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਫ਼ਿਰੋਜ਼ਪੁਰ 24 ਘੰਟਿਆਂ 'ਚ ਸਭ ਤੋਂ ਗਰਮ ਰਿਹਾ ਹੈ। ਇੱਥੇ 42.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Hathras Satsang Incident: ਹਾਥਰਸ ਸਤਿਸੰਗ ਘਟਨਾ ਵਿਚ ਹੁਣ ਤੱਕ 116 ਲੋਕਾਂ ਦੀ ਹੋਈ ਮੌਤ  

ਵਿਭਾਗ ਵੱਲੋਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ ਪਟਿਆਲਾ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਦੀ ਸੰਭਾਵਨਾ ਹੈ। ਜਦੋਂ ਕਿ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ ਅਤੇ ਜਲੰਧਰ ਬਹੁਤ ਭਾਰੀ ਮੀਂਹ ਦਾ ਔਰੇਂਜ ਅਲਰਟ 'ਤੇ ਹਨ।

ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (03 ਜੁਲਾਈ 2024)

ਤਹਿਸੀਲ ਪੱਧਰ 'ਤੇ ਸਵੇਰੇ 9 ਵਜੇ ਤੱਕ ਰਾਜਪੁਰਾ, ਡੇਰਾਬੱਸੀ, ਫਤਹਿਗੜ੍ਹ ਸਾਹਿਬ, ਮੁਹਾਲੀ, ਬੱਸੀ ਪਠਾਣਾਂ, ਖਰੜ ਵਿੱਚ 30 ਤੋਂ 40 ਕਿਲੋ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਮੱਧਮ ਮੀਂਹ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਪਟਿਆਲਾ, ਰਾਜਪੁਰਾ ਡੇਰਾਬੱਸੀ, ਫਤਹਿਗੜ੍ਹ ਸਾਹਿਬ, ਮੁਹਾਲੀ, ਬੱਸੀ ਪਠਾਣਾ, ਫਗਵਾੜਾ, ਜਲੰਧਰ ਦੋ, ਬਲਾਚੌਰ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਬਾਬਾ ਬਕਾਲਾ, ਬਟਾਲਾ, ਭੁਲੱਥ, ਦਸੂਹਾ, ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮਾਨਸੂਨ ਪੰਜਾਬ ਪਹੁੰਚ ਗਿਆ ਹੈ ਪਰ ਹੁਣ ਤੱਕ ਉਮੀਦ ਮੁਤਾਬਕ ਮੀਂਹ ਨਹੀਂ ਪੈ ਰਿਹਾ। ਇਸ ਕਾਰਨ ਗਰਮੀ ਅਤੇ ਨਮੀ ਹੈ। 24 ਘੰਟਿਆਂ 'ਚ 2 ਜ਼ਿਲਿਆਂ 'ਚ ਬਾਰਿਸ਼ ਹੋਈ ਹੈ। ਇਨ੍ਹਾਂ ਵਿੱਚ ਮੁਹਾਲੀ ਵਿੱਚ 17.5 ਮਿਲੀਮੀਟਰ ਅਤੇ ਰੂਪਨਗਰ ਵਿੱਚ 5.5 ਮਿਲੀਮੀਟਰ ਮੀਂਹ ਸ਼ਾਮਲ ਹੈ।

(For more news apart from Punjab Weather Update News,  tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement