
Fazilka News : ਟਰਾਂਸਫਾਰਮਰ ਤੋਂ ਚੰਗਿਆੜੀ ਨਿਕਲਣ ਕਾਰਨ ਲੱਗੀ ਅੱਗ, ਫਿਲਹਾਲ ਜਾਨੀ ਨੁਕਸਾਨ ਤੋਂ ਰਿਹਾ ਬਚਾਅ
Fazilka News :ਫਾਜ਼ਿਲਕਾ 'ਚ ਫਿਰਨੀ ਰੋਡ 'ਤੇ ਅੱਜ ਸਵੇਰੇ ਤੇਲ ਦੀ ਮਿੱਲ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਮਿੱਲ ਅੰਦਰ ਇਕ ਕਰਮਚਾਰੀ ਫਸ ਗਿਆ, ਜਿਸ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। ਇਸ ਦੇ ਨਾਲ ਹੀ ਮਿੱਲ ਅੰਦਰ ਪਿਆ ਕਰੀਬ 50 ਕੁਇੰਟਲ ਸੀਡ ਤੇਲ ਅਤੇ ਜੀਨੀਂਗ ਮਸ਼ੀਨਾਂ ਸੜ ਕੇ ਸੁਆਹ ਹੋ ਗਈਆਂ। ਹਾਲਾਂਕਿ ਇਮਾਰਤ ਦਾ ਵੀ ਕਾਫ਼ੀ ਨੁਕਸਾਨ ਹੋਇਆ। ਇਸ ਸਬੰਧੀ ਜਾਣਕਾਰੀ ਜਾਣਕਾਰੀ ਦਿੰਦੇ ਹੋਏ ਤੇਲ ਜੀਨੀਂਗ ਮਿੱਲ ਦੇ ਮਾਲਕ ਮੋਹਨ ਸਰੂਪ ਬਿਦਾਨੀ ਨੇ ਦੱਸਿਆ ਕਿ ਅੱਜ ਸਵੇਰੇ ਤੜਕੇ 3 ਵਜੇ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ। ਇਸ ਸਬੰਧੀ ਉਨ੍ਹਾਂ ਨੂੰ ਕਿਸੇ ਵਿਅਕਤੀ ਨੇ ਉਨ੍ਹਾਂ ਦੇ ਘਰ ਆ ਕੇ ਸੂਚਿਤ ਕੀਤਾ ਕਿ ਉਨ੍ਹਾਂ ਦੀ ਮਿੱਲ ਨੂੰ ਅੱਗ ਲੱਗ ਗਈ ਹੈ। ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੰਗਵਾਈਆਂ ਗਈਆਂ, ਜਿਨ੍ਹਾਂ ਨੇ ਅੱਗ 'ਤੇ ਕਾਬੂ ਪਾਇਆ।
ਉਨ੍ਹਾਂ ਨੇ ਦੱਸਿਆ ਕਿ ਮਿੱਲ ਦੇ ਬਾਹਰ ਬਿਜਲੀ ਦਾ ਟਰਾਂਸਫਾਰਮਰ ਲੱਗਾ ਹੋਇਆ ਹੈ, ਜਿਸ 'ਚੋਂ ਚੰਗਿਆੜੀ ਨਿਕਲਣ ਕਾਰਨ ਅੱਗ ਲਈ ਹੈ ਅਤੇ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਫਾਇਰ ਬ੍ਰਿਗੇਡ ਦੇ ਮੁਲਾਜ਼ਮ ਕਾਂਸ਼ੀਰਾਮ ਨੇ ਦੱਸਿਆ ਕਿ ਅੱਗ ਜ਼ਿਆਦਾ ਭਿਆਨਕ ਹੋਣ ਕਾਰਨ ਪਤਾ ਲੱਗਿਆ ਕਿ ਇਕ ਵਿਅਕਤੀ ਅੰਦਰ ਫਸਿਆ ਹੋਇਆ ਹੈ, ਜਿਸ ਨੂੰ ਰੈਸਕਿਊ ਕਰਕੇ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। ਫਿਲਹਾਲ ਜਾਨੀ ਨੁਕਸਾਨ ਤੋਂ ਤਾਂ ਬਚਾਅ ਰਿਹਾ ਪਰ ਇਸ ਘਟਨਾ ਕਾਰਨ ਮਾਲੀ ਨੁਕਸਾਨ ਕਾਫ਼ੀ ਜ਼ਿਆਦਾ ਹੋ ਗਿਆ ਹੈ।
(For more news apart from terrible fire broke out at an oil mill in Fazilka, employee was trapped inside News in Punjabi, stay tuned to Rozana Spokesman)