Amritsar News : ਅੰਮ੍ਰਿਤਸਰ -ਤਰਨਤਾਰਨ 'ਚ ਵਾਪਰਿਆ ਵੱਡਾ ਹਾਦਸਾ, ਆਟੋ ਤੇ ਕਾਰ ਵਿਚਾਲੇ ਭਿਆਨਕ ਟੱਕਰ, 5 ਵਿਅਕਤੀਆਂ ਦੀ ਮੌਤ, ਇੱਕ ਜ਼ਖਮੀ

By : BALJINDERK

Published : Jul 3, 2025, 6:36 pm IST
Updated : Jul 3, 2025, 8:46 pm IST
SHARE ARTICLE
ਆਟੋ ਤੇ ਕਾਰ ਵਿਚਾਲੇ ਭਿਆਨਕ ਟੱਕਰ, 5 ਵਿਅਕਤੀਆਂ ਦੀ ਮੌਤ, ਇੱਕ ਜ਼ਖਮੀ
ਆਟੋ ਤੇ ਕਾਰ ਵਿਚਾਲੇ ਭਿਆਨਕ ਟੱਕਰ, 5 ਵਿਅਕਤੀਆਂ ਦੀ ਮੌਤ, ਇੱਕ ਜ਼ਖਮੀ

Amritsar News : ਆਟੋ ਦੀ ਬਰੇਕ ਫੇਲ੍ਹ ਹੋ ਜਾਣ ਕਾਰਨ ਵਾਪਰਿਆ ਹਾਦਸਾ

Amritsar News in Punjabi : ਅੰਮ੍ਰਿਤਸਰ  ਅੱਜ ਦੁਪਹਿਰ ਤੋਂ ਬਾਅਦ ਅੰਮ੍ਰਿਤਸਰ ਤਰਨ ਤਰਨ ਰੋਡ ’ਤੇ ਟਾਹਲਾ ਸਾਹਿਬ ਗੁਰਦੁਆਰੇ ਦੇ ਨੇੜੇ ਇੱਕ ਕਾਰ ਤੇ ਆਟੋ ਦੀ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਜਿਸ ਦੇ ਚਲਦੇ ਆਟੋ ਵਿੱਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ ਤੇ ਬਾਕੀ ਗੰਭੀਰ ਰੂਪ ਜ਼ਖ਼ਮੀ ਹੋ ਗਏ ਦੱਸੇ ਜਾ ਰਹੇ ਹਨ। 

 ਪ੍ਰਾਪਤ ਜਾਣਕਾਰੀ ਅਨੁਸਾਰ ਆਟੋ ਤੇ ਕਾਰ ਵਿਚਾਲੇ ਹੋਈ ਟੱਕਰ ’ਚ  5 ਵਿਅਕਤੀਆਂ ਦੀ ਮੌਤ ਅਤੇ 1 ਵਿਅਕਤੀ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਆਟੋ ਦੀ ਬਰੇਕ ਫੇਲ੍ਹ ਹੋ ਜਾਣ ਕਾਰਨ ਵਾਪਰਿਆ ਹੈ। ਹਾਦਸੇ ਦੌਰਾਨ ਕਾਰ ਪਲਟੀਆਂ ਖਾਂਦੀ ਖੇਤਾਂ ’ਚ ਜਾ ਡਿੱਗੀ । ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀਆਂ ਮ੍ਰਿਤਕ ਦੇਹਾਂ ਤਰਨ ਤਰਨ ਲਿਜਾਈਆਂ ਗਈਆਂ ਹਨ। ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਮੌਕੇ ਤੇ ਪੁੱਜੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਕਿ ਸੰਗਰਾਣਾ ਰੋਡ ਤੇ ਇੱਕ ਆਟੋ ਤੇ ਸ਼ਿਫਟ ਕਾਰ ਦੀ ਟੱਕਰ ਹੋ ਗਈ ਹੈ। ਉਹਨਾਂ ਦੱਸਿਆ ਕਿ ਆਟੋ ਦੇ ਵਿੱਚ ਨੌ ਦੇ ਕਰੀਬ ਸਵਾਰੀਆਂ ਸਵਾਰ ਸਨ ਜਿਨਾਂ ਵਿੱਚੋਂ ਚਾਰ ਦੀ ਮੌਤ ਹੋ ਚੁੱਕੀ ਹੈ ਤੇ ਬਾਕੀ ਗੰਭੀਰ ਰੂਪ ਜ਼ਖ਼ਮੀਆਂ ਜਿਨਾਂ ਨੂੰ ਇਲਾਜ ਦੇ ਲਈ ਹਸਪਤਾਲ ਵੀ ਦਾਖ਼ਲ ਕਰਵਾਇਆ ਗਿਆ ਹੈ। ਉੱਥੇ ਉਹਨਾਂ ਦੱਸਿਆ ਕਿ ਜਿਹੜੀ ਸ਼ਿਫਟ ਕਾਰ ਦਾ ਡਰਾਈਵਰ ਸੀ ਉਸ ਨੂੰ ਵੀ ਕਾਫੀ ਸੱਟਾਂ ਲੱਗੀਆਂ ਹਨ, ਜਿਸ ਨੂੰ ਇਲਾਜ ਦੇ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਹਨਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਏਗੀ। ਉਹਨਾਂ ਕਿਹਾ ਕਿ ਸਾਨੂੰ ਇਹ ਨਹੀਂ ਪਤਾ ਕਿ ਕਾਰ ਵਾਲੇ ਨੇ ਸ਼ਰਾਬ ਪੀਤੀ ਸੀ ਫਿਰ ਵੀ ਅਸੀਂ ਉਸਦੀ ਮੈਡੀਕਲ ਜਾਂਚ ਕਰਾਵਾਂਗੇ ਜੋ ਵੀ ਬੰਦੀ ਕਾਰਵਾਈ ਹੋਏਗੀ ਉਹ ਅਮਲ ਵਿੱਚ ਲਿਆਂਦੀ ਜਾਵੇਗੀ 

(For more news apart from Major accident in Amritsar-Tarn Taran, terrible collision between auto and car, 5 died, 1 injured News in Punjabi, stay tuned to Rozana Spokesman)

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement