Punjab News : ‘ਯੁੱਧ ਨਸ਼ਿਆਂ ਵਿਰੁੱਧ' 124ਵਾਂ ਦਿਨ, ਪੰਜਾਬ ਪੁਲਿਸ ਵੱਲੋਂ 107 ਨਸ਼ਾ ਤਸਕਰ ਗ੍ਰਿਫ਼ਤਾਰ

By : BALJINDERK

Published : Jul 3, 2025, 7:57 pm IST
Updated : Jul 3, 2025, 7:57 pm IST
SHARE ARTICLE
ਡੀਜੀਪੀ ਗੌਰਵ ਯਾਦਵ
ਡੀਜੀਪੀ ਗੌਰਵ ਯਾਦਵ

Punjab News : 1.2 ਕਿਲੋ ਹੈਰੋਇਨ ਅਤੇ 22 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

Punjab News in Punjabi : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 124ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.2 ਕਿਲੋ ਹੈਰੋਇਨ ਅਤੇ 21,980  ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 124 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,287 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 100 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 495 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 78 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 506 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 71 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

(For more news apart from 'War on Drugs' Day 124, Punjab Police arrests 107 drug smugglers News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement