ਸ਼੍ਰੋਮਣੀ ਅਕਾਲੀ ਦਲ ਨੇ ਮੋਹਾਲੀ 'ਚ ਵਜਾਇਆ ਚੋਣ ਵਿਗਲ
Published : Aug 3, 2018, 3:17 pm IST
Updated : Aug 3, 2018, 3:17 pm IST
SHARE ARTICLE
Captain Tejinderpal Singh Sidhu addressing a meeting
Captain Tejinderpal Singh Sidhu addressing a meeting

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਅਕਾਲੀ ਦਲ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਸੈਕਟਰ 69 ਸਥਿਤ ਦਫ਼ਤਰ............

ਐਸ.ਏ.ਐਸ.ਨਗਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਅਕਾਲੀ ਦਲ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਸੈਕਟਰ 69 ਸਥਿਤ ਦਫ਼ਤਰ ਵਿਖੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਅਤੇ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਦੀ ਅਗਵਾਈ ਵਿਚ ਹੋਈ। ਮੀਟਿੰਗ ਵਿਚ ਨਗਰ ਨਿਗਮ ਮੋਹਾਲੀ ਦੇ ਕੌਂਸਲਰ, ਅਕਾਲੀ ਦੇ ਅਹੁਦੇਦਾਰ ਅਤੇ ਹੋਰ ਵੱਡੀ ਗਿਣਤੀ ਵਿਚ ਅਕਾਲੀ ਦਲ ਨਾਲ ਸਬੰਧਿਤ ਮੋਹਾਲੀ ਸ਼ਹਿਰ ਦੀ ਕਰੀਮ ਹਾਜ਼ਰ ਸੀ।

ਮੀਟਿੰਗ ਵਿਚ ਅਕਾਲੀ ਦਲ ਦੀ ਮੈਂਬਰਸ਼ਿਪ ਨੂੰ ਵਧਾਉਣ ਸਬੰਧੀ, ਲੋਕ ਸਭਾ ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਅਕਾਲੀ ਦਲ ਵੱਲੋਂ ਪਿਛਲੇ ਸਮੇਂ ਵਿਚ ਕੀਤੇ ਕੰਮਾਂ ਨੂੰ ਲੋਕਾਂ ਵਿਚ ਪਹੁੰਚਾਉਣ ਸਬੰਧੀ, ਸਿੱਖ ਬੀਬੀਆਂ ਨੂੰ ਹੈਲਮਟ ਪਾਉਣ ਦੇ ਲਈ ਮਜ਼ਬੂਰ ਕਰਨ ਵਾਲੇ ਚੰਡੀਗੜ੍ਹ ਪ੍ਰਸ਼ਾਸਨ ਦਾ ਵਿਰੋਧ ਕਰਨ ਸਬੰਧੀ, ਸ਼ਹਿਰ ਮੋਹਾਲੀ ਵਿਚ ਵਧਾਏ ਗਏ ਬਿਜਲੀ ਰੇਟਾਂ ਦਾ ਵਿਰੋਧ ਕਰਨ ਸਬੰਧੀ, ਗਮਾਡਾ ਅਧੀਨ ਆਉਂਦੇ ਸੈਕਟਰਾਂ 66 ਤੋਂ ਲੈ ਕੇ 80 ਤੱਕ ਪਾਣੀ ਦੇ ਰੇਟਾਂ ਵਿਚ ਕੀਤੇ ਗਏ ਪੰਜ ਗੁਣਾਂ ਵਾਧੇ ਦਾ ਵਿਰੋਧ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਅਤੇ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਅਕਾਲੀ ਦਲ ਦੀ ਮੈਂਬਰਸ਼ਿਪ ਨੂੰ ਵਧਾਉਣ ਲਈ ਅਕਾਲੀ ਆਗੂ ਦਿਨ ਰਾਤ ਇੱਕ ਕਰ ਦੇਣ ਤਾਂ ਜੋ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਹਿਲਾਂ ਘਰ ਘਰ ਅਕਾਲੀ ਦਲ ਵੱਲੋਂ ਕੀਤੇ ਕੰਮਾਂ ਨੂੰ ਯਾਦ ਕਰਵਾਇਆ ਜਾ ਸਕੇ। ਸ਼ਹਿਰ ਵਿਚ ਗਮਾਡਾ ਦੇ ਸੈਕਟਰਾਂ ਵਿਚ ਪਾਣੀ ਦੇ ਵਧੇ ਰੇਟਾਂ ਬਾਰੇ ਬੋਲਦਿਆਂ ਕੈਪਟਨ ਸਿੱਧੂ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਗਮਾਡਾ ਦੇ ਚੇਅਰਮੈਨ ਖ਼ੁਦ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਹਨ ਅਤੇ ਗਮਾਡਾ ਵਲੋਂ ਪਾਣੀ ਦੇ ਰੇਟਾਂ ਵਿਚ ਇੰਨਾ ਜ਼ਿਆਦਾ ਵਾਧਾ ਕੀਤਾ ਗਿਆ ਹੈ

ਜਿਸ ਦਾ ਭੁਗਤਾਨ ਕਰਨਾ ਆਮ ਵਿਅਕਤੀ ਲਈ ਬਹੁਤ ਮੁਸ਼ਕਿਲ ਵਾਲੀ ਗੱਲ ਹੈ। ਇਸ ਮੌਕੇ ਅਕਾਲੀ ਦਲ ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ, ਬੀ.ਸੀ. ਵਿੰਗ ਪ੍ਰਧਾਨ ਗੁਰਮੁਖ ਸਿੰਘ ਸੋਹਲ, ਕਮਲਜੀਤ ਸਿੰਘ ਰੂਬੀ ਸਕੱਤਰ ਜਨਰਲ, ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਸੁਰਿੰਦਰ ਸਿੰਘ ਕਲੇਰ, ਪਰਦੀਪ ਸਿੰਘ ਭਾਰਜ, ਸੁਰਿੰਦਰ ਸਿੰਘ ਰੋਡਾ, ਸੰਤੋਖ ਸਿੰਘ ਸੰਧੂ ਹਰਪਾਲ ਸਿੰਘ ਬਰਾੜ, ਡਾ. ਮੇਜਰ ਸਿੰਘ, ਕੁਲਵਿੰਦਰ ਸਿੰਘ, ਜਸਰਾਜ ਸੋਨੂੰ, ਗੁਰਚਰਨ ਸਿੰਘ ਚੇਚੀ, ਚੰਨਣ ਸਿੰਘ, ਸੁਖਦੇਵ ਸਿੰਘ ਪਟਵਾਰੀ, ਹਰਪਾਲ ਸਿੰਘ ਚੰਨਾ,

ਪਰਮਿੰਦਰ ਸਿੰਘ ਤਸਿੰਬਲੀ, ਜਸਵੀਰ ਕੌਰ ਅਤਲੀ, ਗੁਰਮੀਤ ਸਿੰਘ ਵਾਲੀਆ, ਕਸ਼ਮੀਰ ਕੌਰ, ਸਤਨਾਮ ਸਿੰਘ ਮਲਹੋਤਰਾ, ਗੁਰਜੀਤ ਸਿੰਘ ਥਾਂਦੀ, ਪ੍ਰੀਤਮ ਸਿੰਘ, ਬਲਵਿੰਦਰ ਸਿੰਘ ਮੁਲਤਾਨੀ, ਜਸਵੀਰ ਸਿੰਘ ਕੁੰਭੜਾ, ਰਜਨੀ ਗੋਇਲ, ਕਰਮਜੀਤ ਕੌਰ ਮਟੌਰ, ਹਰਸੰਗਤ ਸਿੰਘ ਸੋਹਾਣਾ, ਜਗਦੋਸ਼ ਸਿੰਘ, ਗੁਰਮੇਲ ਸਿੰਘ ਮੌਜੇਵਾਲ, ਸੁਖਦੇਵ ਸਿੰਘ ਵਾਲੀਆ, ਹਰਚੇਤ ਸਿੰਘ, ਬਲਵੀਰ ਸਿੰਘ, ਹਰਭਜਨ ਸਿੰਘ, ਹਾਕਮ ਸਿੰਘ, ਮਨਜੀਤ ਸਿੰਘ ਮਾਨ, ਚਰਨਜੀਤ ਸਿੰਘ ਬਰਾੜ, ਸਵਰਨ ਸਿੰਘ ਪ੍ਰਿੰਸੀਪਲ, ਸੁਰਿੰਦਰ ਸਿੰਘ ਮਾਨ, ਜਤਿੰਦਰਪਾਲ ਸਿੰਘ ਆਦਿ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement