
ਉਨ੍ਹਾਂ ਕਿਹਾ ਹੈ ਕਿ ਹਰਸਿਮਰਤ ਆਦਤਨ ਝੂਠੀ ਹੈ ਅਤੇ ਉਹ ਉਨ੍ਹਾਂ ਵਿਰੁਧ ਭੰਡੀ ਪ੍ਰਚਾਰ ਦੀ ਜੰਗ ਉਸੇ ਤਰ੍ਹਾਂ ਹਾਰ ਜਾਵੇਗੀ ਜਿਸ ਤਰ੍ਹਾਂ ਉਹ ਕੁੱਝ ਮਹੀਨੇ ....
ਚੰਡੀਗੜ੍ਹ (ਨੀਲ): ਜਲਿਆਂਵਾਲਾ ਬਾਗ਼ ਦੇ ਮੁੱਦੇ 'ਤੇ ਹਰਸਿਮਰਤ ਬਾਦਲ ਦੀ ਹੱਦੋਂ ਮਾੜੀ ਟਿੱਪਣੀ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਵਿਧਾਇਕਾਂ ਨੂੰ ਅਕਾਲੀਆਂ ਦੁਆਰਾ ਲੋਕਾਂ ਨੂੰ ਗੁਮਰਾਹ ਕਰਨ ਲਈ ਫੈਲਾਏ ਜਾ ਰਹੇ ਝੂਠੇ ਪ੍ਰਚਾਰ ਦਾ ਹਮਲਾਵਰ ਤਰੀਕੇ ਨਾਲ ਮੁਕਾਬਲਾ ਕਰਨ ਦਾ ਸੱਦਾ ਦਿਤਾ ਹੈ।
Amritsar jallianwala bagh
ਅੱਜ ਇਥੇ ਕਾਂਗਰਸ ਵਿਧਾਇਕ ਦਲ (ਸੀ.ਐਲ.ਪੀ.) ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਨੂੰ ਜਲਿਆਂਵਾਲਾ ਬਾਗ਼ ਟਰੱਸਟ ਦੇ ਸਥਾਈ ਮੈਂਬਰ ਦੇ ਅਹੁਦੇ ਤੋਂ ਹਟਾਉਣ ਸਬੰਧੀ ਕੇਂਦਰ ਦੇ ਬਿੱਲ ਵਿਰੁਧ ਕਾਂਗਰਸ ਦੇ ਵਿਰੋਧ ਦੀ ਹਰਸਿਮਰਤ ਵਲੋਂ ਕੀਤੀ ਗਈ ਆਲੋਚਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਹਰਸਿਮਰਤ ਆਦਤਨ ਝੂਠੀ ਹੈ ਅਤੇ ਉਹ ਉਨ੍ਹਾਂ ਵਿਰੁਧ ਭੰਡੀ ਪ੍ਰਚਾਰ ਦੀ ਜੰਗ ਉਸੇ ਤਰ੍ਹਾਂ ਹਾਰ ਜਾਵੇਗੀ ਜਿਸ ਤਰ੍ਹਾਂ ਉਹ ਕੁੱਝ ਮਹੀਨੇ ਪਹਿਲਾਂ ਟਵਿੱਟਰ ਜੰਗ ਹਾਰ ਗਈ ਸੀ।
Harsimrat Badal
ਮੌਜੂਦਾ ਮੌਨਸੂਨ ਸੈਸ਼ਨ ਵਾਸਤੇ ਸਦਨ ਵਿੱਚ ਪਾਰਟੀ ਰਣਨੀਤੀ ਬਾਰੇ ਵਿਚਾਰ ਵਟਾਂਦਰੇ ਲਈ ਬੁਲਾਈ ਗਈ ਬੈਠਕ ਦੌਰਾਨ ਕੈਪਟਨ ਨੇ ਕਾਂਗਰਸੀ ਵਿਧਾਇਕਾਂ ਨੂੰ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਹਮਲੇ ਦੇ ਟਾਕਰੇ ਲਈ ਤਿੱਖੀ ਪਹੁੰਚ ਅਪਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵੱਡੇ ਪੱਧਰ 'ਤੇ ਕੀਤੇ ਗਏ ਕਾਰਜਾਂ ਦੇ ਮੱਦੇਨਜ਼ਰ ਪਾਰਟੀ ਵਿਧਾਇਕਾਂ ਨੂੰ ਸਦਨ ਵਿਚ ਰੱਖਿਆਤਮਕ ਪਹੁੰਚ ਅਪਨਾਉਣ ਦੀ ਲੋੜ ਨਹੀਂ ਹੈ।
ਮੁੱਖ ਮੰਤਰੀ ਨੇ ਅਪਣੀ ਸਰਕਾਰ ਵਲੋਂ ਕੀਤੇ ਗਏ ਅਨੇਕਾਂ ਕਾਰਜਾਂ ਤੋਂ ਇਲਾਵਾ ਨਸ਼ਿਆਂ ਦਾ ਮੁਕਾਬਲਾ ਕਰਨ ਅਤੇ ਬਰਗਾੜੀ ਦੇ ਸਾਜਿਸ਼ ਕੇਸ ਵਿਚ ਦੋਸ਼ੀਆਂ ਨੂੰ ਸਾਹਮਣੇ ਲਿਆਉਣ ਲਈ ਸਰਗਰਮੀ ਨਾਲ ਕਾਰਜ ਕਰਨ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਐਸ.ਟੀ.ਐਫ. ਅਤੇ ਪੰਜਾਬ ਪੁਲਿਸ ਨੇ ਨਸ਼ਿਆਂ ਦੇ ਖ਼ਾਤਮੇ ਲਈ ਵੱਡੀਆਂ ਸਫ਼ਲਤਾਵਾਂ ਪ੍ਰਾਪਤ ਕੀਤੀਆਂ ਹਨ। ਇਸ ਦੇ ਨਾਲ ਹੀ ਬਰਗਾੜੀ ਮਾਮਲੇ ਦੀ ਜਾਂਚ ਲਈ ਗਠਿਤ ਕੀਤੀ ਗਈ ਐਸ.ਆਈ.ਟੀ. ਦੋਸ਼ੀਆਂ ਦੀ ਤੇਜ਼ੀ ਨਾਲ ਘੇਰਾਬੰਦੀ ਕੀਤੀ ਹੈ।
SIT
ਕੈਪਟਨ ਨੇ ਕਿਹਾ ਕਿ ਬਰਗਾੜੀ ਮਾਮਲੇ ਵਿਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਪੂਰੀ ਤਰ੍ਹਾਂ ਨਾਪ੍ਰਵਾਨ ਕਰਨ ਯੋਗ ਹੈ ਕਿਉਂਕਿ ਇਸ ਨੇ ਜਾਂਚ ਦੇ ਕਈ ਅਹਿਮ ਪਹਿਲੂਆਂ ਨੂੰ ਨਜ਼ਰ ਅੰਦਾਜ਼ ਕੀਤਾ ਹੈ ਜਿਨ੍ਹਾਂ ਨੂੰ ਐਸ.ਆਈ.ਟੀ. ਛੇਤੀ ਹੀ ਬੇਨਕਾਬ ਕਰ ਦੇਵੇਗੀ।ਮਨਪ੍ਰੀਤ ਬਾਦਲ ਨੇ ਵਿਧਾਇਕਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਵਿੱਤੀ ਸਮੱਸਿਆਵਾਂ ਦੇ ਬਾਵਜੂਦ ਉਨ੍ਹਾਂ ਦੇ ਹਲਕਿਆਂ ਵਿਚ ਲੋੜੀਂਦੇ ਵਿਕਾਸ ਕਾਰਜਾਂ ਲਈ ਫ਼ੰਡ ਮੁਹਈਆ ਕਰਵਾਏ ਜਾਣਗੇ। ਇਲਾਵਾ ਨਸ਼ਿਆਂ ਦਾ ਮੁਕਾਬਲਾ ਕਰਨ ਅਤੇ ਬਰਗਾੜੀ ਦੇ ਸਾਜਿਸ਼ ਕੇਸ ਵਿਚ ਦੋਸ਼ੀਆਂ ਨੂੰ ਸਾਹਮਣੇ ਲਿਆਉਣ ਲਈ ਸਰਗਰਮੀ ਨਾਲ ਕਾਰਜ ਕਰਨ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ।
Bargari Kand
ਉਨ੍ਹਾਂ ਅੱਗੇ ਕਿਹਾ ਕਿ ਐਸ.ਟੀ.ਐਫ. ਅਤੇ ਪੰਜਾਬ ਪੁਲਿਸ ਨੇ ਨਸ਼ਿਆਂ ਦੇ ਖ਼ਾਤਮੇ ਲਈ ਵੱਡੀਆਂ ਸਫ਼ਲਤਾਵਾਂ ਪ੍ਰਾਪਤ ਕੀਤੀਆਂ ਹਨ। ਇਸ ਦੇ ਨਾਲ ਹੀ ਬਰਗਾੜੀ ਮਾਮਲੇ ਦੀ ਜਾਂਚ ਲਈ ਗਠਿਤ ਕੀਤੀ ਗਈ ਐਸ.ਆਈ.ਟੀ. ਦੋਸ਼ੀਆਂ ਦੀ ਤੇਜ਼ੀ ਨਾਲ ਘੇਰਾਬੰਦੀ ਕੀਤੀ ਹੈ। ਕੈਪਟਨ ਨੇ ਕਿਹਾ ਕਿ ਬਰਗਾੜੀ ਮਾਮਲੇ ਵਿਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਪੂਰੀ ਤਰ੍ਹਾਂ ਨਾਪ੍ਰਵਾਨ ਕਰਨ ਯੋਗ ਹੈ ਕਿਉਂਕਿ ਇਸ ਨੇ ਜਾਂਚ ਦੇ ਕਈ ਅਹਿਮ ਪਹਿਲੂਆਂ ਨੂੰ ਨਜ਼ਰ ਅੰਦਾਜ਼ ਕੀਤਾ ਹੈ ਜਿਨ੍ਹਾਂ ਨੂੰ ਐਸ.ਆਈ.ਟੀ. ਛੇਤੀ ਹੀ ਬੇਨਕਾਬ ਕਰ ਦੇਵੇਗੀ। ਮਨਪ੍ਰੀਤ ਬਾਦਲ ਨੇ ਵਿਧਾਇਕਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਵਿੱਤੀ ਸਮੱਸਿਆਵਾਂ ਦੇ ਬਾਵਜੂਦ ਉਨ੍ਹਾਂ ਦੇ ਹਲਕਿਆਂ ਵਿਚ ਲੋੜੀਂਦੇ ਵਿਕਾਸ ਕਾਰਜਾਂ ਲਈ ਫ਼ੰਡ ਮੁਹਈਆ ਕਰਵਾਏ ਜਾਣਗੇ।