
ਮਾਝੇ ਦੇ ਤਿੰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਦੇ ਕਹਿਰ ਲਈ ਸਿੱਧਾ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ...
ਚੰਡੀਗੜ੍ਹ, 2 ਅਗੱਸਤ (ਨੀਲ ਭਲਿੰਦਰ) : ਮਾਝੇ ਦੇ ਤਿੰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਦੇ ਕਹਿਰ ਲਈ ਸਿੱਧਾ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿਚ ਸਵੇਰੇ 11 ਵਜੇ ਤੋਂ 1 ਵਜੇ ਤਕ ਰੋਸ ਪ੍ਰਦਰਸ਼ਨ ਕੀਤੇ।
ਪਾਰਟੀ ਹੈਡਕੁਆਰਟਰ ਤੋਂ ਜਾਰੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਸੂਬੇ ਵਿਚ ਸਿਆਸਤਦਾਨ ਅਤੇ ਪੁਲਿਸ ਪ੍ਰਸ਼ਾਸਨ ਮੌਤ ਦੇ ਸੌਦਾਗਰਾਂ ਨਾਲ ਮਿਲ ਕੇ ਸ਼ਰਾਬ ਅਤੇ ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਸੰਗਠਨਾਤਮਕ ਤਰੀਕੇ ਨਾਲ ਚਲਾ ਰਹੇ ਹਨ। ਹਰਪਾਲ ਸਿੰਘ ਚੀਮਾਂ ਨੇ ਦਸਿਆ ਕਿ ਪਾਰਟੀ ਨੇ ਕੈਪਟਨ ਸਰਕਾਰ ਵਲੋਂ ਖੇਡੇ ਜਾ ਰਹੇ ਇਸ ਮੌਤ ਦੇ ਖੇਲ ਵਿਰੁਧ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿਚ ਸ਼ਹਿਰਾਂ-ਕਸਬਿਆਂ ਦੀਆਂ ਪ੍ਰਮੁੱਖ ਥਾਵਾਂ 'ਤੇ 'ਸੋਸ਼ਲ ਡਿਸਟੈਂਸ' ਸਬੰਧੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਕਾਲੀਆਂ ਪੱਟੀਆਂ ਬੰਨ੍ਹ ਕੇ ਅਤੇ ਹੱਥਾਂ ਵਿਚ ਸਰਕਾਰ ਵਿਰੋਧੀ ਨਾਹਰਿਆਂ ਵਾਲੀਆਂ ਤਖ਼ਤੀਆਂ ਫੜ ਕੇ ਰੋਸ ਮੁਜ਼ਾਹਰੇ ਕੀਤੇ।
ਅਤੇ ਲੋਕਾਂ ਨੂੰ ਕੈਪਟਨ ਸਰਕਾਰ ਦੇ 'ਜੰਗਲ ਰਾਜ' ਬਾਰੇ ਸੁਚੇਤ ਕੀਤਾ।