
ਉਹਨਾਂ ਮੰਗ ਰੱਖੀ ਸੀ ਕਿ ਜਿਹੜੇ ਨਸ਼ਾ ਵੇਚਦੇ ਹਨ...
ਜ਼ਹਿਰੀਲੀ ਸ਼ਰਾਬ ਪੀਣ ਕਾਰਨ ਲੋਕਾਂ ਵਿਚ ਵੱਡੀ ਗਿਣਤੀ ਵਿਚ ਰੋਸ ਪਾਇਆ ਜਾ ਰਿਹਾ ਹੈ। ਉੱਥੇ ਹੀ ਕਅੰਮ੍ਰਿਤਸਰ ਦੇ ਪਿੰਡ ਮੁਛਲ ਵਿਚ ਲੋਕਾਂ ਨੇ ਧਰਨਾ ਲਗਾਇਆ ਹੋਇਆ ਹੈ। ਉੱਥੋਂ ਦੇ ਗੁਰਨਾਮ ਸਿੰਘ ਦਾਊਦ ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਜਨਰਲ ਸੈਕਟਰੀ ਨੇ ਦਸਿਆ ਕਿ ਉਹਨਾਂ ਨੇ ਜਿਹੜੀਆਂ ਮੰਗਾਂ ਰੱਖੀਆਂ ਸਨ ਉਹ ਹੁਣ ਮੰਨ ਲਈਆਂ ਗਈਆਂ ਹਨ।
Amritsar
ਉਹਨਾਂ ਮੰਗ ਰੱਖੀ ਸੀ ਕਿ ਜਿਹੜੇ ਨਸ਼ਾ ਵੇਚਦੇ ਹਨ ਉਹਨਾਂ ਤੇ ਮੁਕੱਦਮਾ ਦਰਜ ਕੀਤਾ ਜਾਵੇ। ਇਸ ਪਿੰਡ ਵਿਚ ਜਿਹੜੀ ਔਰਤ ਸ਼ਰਾਬ ਵੇਚਦੀ ਸੀ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਰ ਪਰਿਵਾਰ ਨੂੰ 2-2 ਲੱਖ ਰੁਪਏ ਮੁਆਵਜ਼ਾ ਦੇਣ ਦੀ ਵੀ ਗੱਲ ਆਖੀ ਹੈ ਤੇ ਉਹਨਾਂ ਨੂੰ ਪੈਨਸ਼ਨਾਂ ਵੀ ਲਗਾਈਆਂ ਜਾਣਗੀਆਂ। ਜਿਹੜੇ ਪਰਿਵਾਰ ਨਸ਼ਾ ਵੇਚ ਰਹੇ ਸਨ ਉਹਨਾਂ ਨੂੰ 20 ਸਾਲ ਹੋ ਚੁੱਕੇ ਹਨ ਪਰ ਉਹਨਾਂ ਨੂੰ ਕਿਸੇ ਨੇ ਰੋਕਿਆ ਨਹੀਂ।
Amritsar
ਉੱਥੇ ਹੀ ਉਹਨਾਂ ਕਿਹਾ ਕਿ ਨਸ਼ੇ ਦੀ ਪੰਜਾਬ ਵਿਚ ਸਪਲਾਈ ਸਰਕਾਰਾਂ, ਪ੍ਰਸ਼ਾਸਨ ਦੀ ਸ਼ੈਅ ਤੇ ਹੀ ਸੰਭਵ ਹੈ ਜੇ ਇਹ ਠੱਲ ਪਾ ਲੈਣ ਤਾਂ ਪੰਜਾਬ ਵਿਚ ਨਸ਼ਾ ਬੰਦ ਹੀ ਹੋ ਜਾਵੇਗਾ। ਦਸ ਦਈਏ ਕਿ ਜ਼ਹਿਰੀਲੀ ਸ਼ਰਾਬ ਨਾਲ ਹੋਈ ਵੱਡੀ ਗਿਣਤੀ 'ਚ ਮੌਤਾਂ ਨੇ ਜਿੱਥੇ ਪੰਜਾਬ ਸਰਕਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ, ਉਥੇ ਹੀ ਪੁਲਸ ਪ੍ਰਸ਼ਾਸਨ ਨੂੰ ਵੀ ਭਾਜੜਾਂ ਪਾ ਦਿੱਤੀਆਂ ਹਨ।
Amritsar
ਇਸ ਮਾਮਲੇ ਵਿਚ ਭਾਵੇਂ ਮੁੱਖ ਮੰਤਰੀ ਵਲੋਂ ਜਾਂਚ ਕਮੇਟੀ ਬਣਾਈ ਗਈ ਹੈ ਪਰ ਜਾਂਚ ਦੀ ਰਿਪੋਰਟ ਆਉਣ ਤੋਂ ਪਹਿਲਾਂ ਹੀ ਇਸ ਮਾਮਲੇ 'ਚ ਵੱਡੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਸ ਜ਼ਹਿਰੀਲੀ ਸ਼ਰਾਬ ਵਿਚ ਡੀ-ਨੇਚਰਡ ਸਪਰਿਟ ਦੇ ਸੰਕੇਤ ਮਿਲੇ ਹਨ। ਡੀ-ਨੇਚਰਡ ਸਪਰਿਟ ਦੀ ਵਰਤੋਂ ਆਮ ਤੌਰ 'ਤੇ ਪੇਂਟ ਅਤੇ ਹਾਰਡਵੇਅਰ ਉਦਯੋਗ ਵਿਚ ਕੀਤੀ ਜਾਂਦੀ ਹੈ।
Alcohal
ਫਿਲਹਾਲ ਏਜੰਸੀਆਂ ਮਿਲ ਕੇ ਇਸ ਮਾਮਲੇ ਵਿਚ ਗੰਭੀਰਤਾ ਨਾਲ ਜਾਂਚ ਕਰ ਰਹੀਆਂ ਹਨ। ਲੋਕਾਂ ਦੀ ਮੌਤ ਦਾ ਕਾਰਣ ਬਣੀ ਜ਼ਹਿਰੀਲੀ ਸ਼ਰਾਬ ਨੂੰ ਕੈਮੀਕਲ ਪਰੀਖਣ ਲਈ ਫੌਰੈਂਸਿਕ ਲੈਬ 'ਚ ਭੇਜਿਆ ਗਿਆ ਹੈ। ਜਿਸ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਇਸ ਜ਼ਹਿਰੀਲੀ ਸ਼ਰਾਬ ਦੀ ਅਸਲ ਸੱਚਾਈ ਸਾਹਮਣੇ ਆ ਸਕੇਗੀ।
People
ਮਾਝੇ ਦੇ ਅੰਮ੍ਰਿਤਸਰ, ਤਰਨਤਾਰਨ ਅਤੇ ਬਟਾਲਾ ਵਿਚ ਸ਼ਨੀਵਾਰ ਨੂੰ ਜ਼ਹਿਰੀਲੀ ਸ਼ਰਾਬ ਨਾਲ 46 ਹੋਰ ਲੋਕਾਂ ਦੀ ਮੌਤ ਹੋ ਗਈ। ਸ਼ਨੀਵਾਰ ਦੀਆਂ ਮੌਤਾਂ ਦਾ ਅੰਕੜਾ ਮਿਲਾ ਕੇ ਹੁਣ ਤੱਕ ਕੁੱਲ 87 ਲੋਕ ਜ਼ਹਿਰੀਲੀ ਸ਼ਰਾਬ ਦਾ ਸ਼ਿਕਾਰ ਹੋ ਚੁੱਕੇ ਹਨ। ਸਭ ਤੋਂ ਵੱਧ 64 ਮੌਤਾਂ ਇਕੱਲੇ ਤਰਨਤਾਰਨ ਵਿਚ ਹੋਈਆਂ ਹਨ, ਜਦਕਿ ਅੰਮ੍ਰਿਤਸਰ ਦੇਹਾਤੀ ਵਿਚ 12 ਅਤੇ ਬਟਾਲਾ ਵਿਚ 11 ਵਿਅਕਤੀਆਂ ਨੇ ਜਾਨ ਗੁਆਈ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।