ਜ਼ਹਿਰੀਲੀ ਸ਼ਰਾਬ ਕਾਂਡ ਮੰਦਭਾਗਾ; ਪੰਜਾਬ ਪੁਲੀਸ ਕੇਸ ਨੂੰ ਹੱਲ ਕਰਨ ਵਿੱਚ ਸਮਰੱਥ: ਅਰੁਨਾ ਚੌਧਰੀ
Published : Aug 3, 2020, 6:16 pm IST
Updated : Aug 3, 2020, 6:16 pm IST
SHARE ARTICLE
Aruna Chaudhary Punjab Captain Amarinder Singh
Aruna Chaudhary Punjab Captain Amarinder Singh

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ...

ਚੰਡੀਗੜ੍ਹ: ਜ਼ਹਿਰੀਲੀ ਸ਼ਰਾਬ ਕਾਂਡ ਨੂੰ ਮੰਦਭਾਗਾ ਦੱਸਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਕਿਹਾ ਕਿ ਪੰਜਾਬ ਪੁਲੀਸ ਇਸ ਸਮੁੱਚੇ ਕੇਸ ਨੂੰ ਹੱਲ ਕਰਨ ਵਿੱਚ ਸਮਰੱਥ ਹੈ।

Captain Amrinder Singh Captain Amrinder Singh

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਮਾਮਲੇ ਦੀ ਜਾਂਚ ਕਰਨ ਤੇ ਮੁਲਜ਼ਮਾਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ਦਾ ਆਦੇਸ਼ ਦਿੱਤਾ ਹੈ ਅਤੇ ਆਬਕਾਰੀ ਵਿਭਾਗ ਤੇ ਪੁਲੀਸ ਦੇ 13 ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

AlcohalAlcohol

ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਲਿਸ ਨੂੰ ਆਦੇਸ਼ ਦਿੱਤਾ ਹੈ ਕਿ ਸੂਬੇ ਵਿੱਚ ਜੇ ਕਿਤੇ ਨਕਲੀ ਸ਼ਰਾਬ ਬਣਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇ ਅਤੇ ਹੁਣ ਤੱਕ ਸੂਬੇ ਭਰ ਵਿੱਚ 100 ਤੋਂ ਵੱਧ ਥਾਵਾਂ ਉਤੇ ਛਾਪੇ ਮਾਰੇ ਗਏ ਹਨ।

AlcohalAlcohol

ਦਿੱਲੀ ਦੇ ਮੁੱਖ ਮੰਤਰੀ ਵੱਲੋਂ ਇਸ ਕਾਂਡ ਦੀ ਸੀ.ਬੀ.ਆਈ. ਜਾਂਚ ਦੀ ਮੰਗ ਬਾਰੇ ਉਨ੍ਹਾਂ ਕਿਹਾ ਕਿ ਇਹ ਮੰਗ ਸਿਰਫ਼ ਸਿਆਸੀ ਢਕਵੰਜ ਹੈ, ਜਦੋਂ ਕਿ ਪੰਜਾਬ ਪੁਲੀਸ ਇਸ ਤਰ੍ਹਾਂ ਦੇ ਵੱਡੀ ਗਿਣਤੀ ਕੇਸ ਹੱਲ ਕਰਨ ਦਾ ਤਜਰਬਾ ਰੱਖਦੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਰਾਜ ਵਿੱਚ ਅਜਿਹੇ ਮਾਫ਼ੀਆ ਨੂੰ ਨੱਥ ਪਾਉਣ ਲਈ ਲੋੜੀਂਦੇ ਕਦਮ ਚੁੱਕੇ ਹਨ।

Capt Amrinder SinghCapt Amrinder Singh

ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਸ ਕਾਂਡ ਦੇ ਹਰੇਕ ਮ੍ਰਿਤਕ ਦੇ ਪਰਿਵਾਰ ਲਈ ਦੋ ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਸ਼ਰਾਬ ਕੱਢਣ ਤੇ ਸਮਗਲ ਕਰਨ ਵਾਲੇ ਸਾਰੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਐਕਸ਼ਨ ਲੈਣ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਪੁਲੀਸ ਤੇ ਆਬਕਾਰੀ ਵਿਭਾਗਾਂ ਦੇ 13 ਅਧਿਕਾਰੀਆਂ ਨੂੰ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਗਿਆ ਹੈ।

Online alcohalAlcohol

ਸਰਕਾਰ ਨੇ ਮੈਜਿਸਟਰੇਟੀ ਜਾਂਚ ਲਈ ਕਮਿਸ਼ਨ ਬਣਾ ਕੇ ਇਕ ਮਹੀਨੇ ਅੰਦਰ ਰਿਪੋਰਟ ਦੇਣ ਲਈ ਕਿਹਾ ਹੈ। ਕੈਬਨਿਟ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਘਟਨਾ ਦੇ ਜ਼ਿੰਮੇਵਾਰ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement