ਨਸ਼ਿਆਂ ਖਿਲਾਫ਼ ਲਾਮਬੰਦੀ: ਗੁਰੂਆਂ ਦੀ ਧਰਤੀ ਪੰਜਾਬ 'ਚ ਨਸ਼ਿਆਂ 'ਤੇ ਪੂਰਨ ਪਾਬੰਦੀ ਲਾਈ ਜਾਵੇ: ਲੌਂਗੋਵਾਲ
Published : Aug 3, 2020, 6:53 pm IST
Updated : Aug 3, 2020, 6:53 pm IST
SHARE ARTICLE
Gobind Singh Longowal
Gobind Singh Longowal

ਸਰਕਾਰ ਦੀ ਕਾਰਜਸ਼ੈਲੀ 'ਤੇ ਵੀ ਚੁੱਕੇ ਸਵਾਲ

ਅੰਮ੍ਰਿਤਸਰ : ਪੰਜਾਬ ਅੰਦਰ ਜ਼ਹਿਰੀਲੀ ਸ਼ਰਾਬ ਨਾਲ 100 ਤੋਂ ਵਧੇਰੇ ਵਿਅਕਤੀ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ। ਇਸ ਘਟਨਾ ਤੋਂ ਬਾਅਦ ਨਸ਼ਿਆਂ ਦੇ ਕਾਰੋਬਾਰ ਖਿਲਾਫ਼ ਲੋਕਾਂ ਅੰਦਰ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਨਸ਼ਿਆਂ ਦੇ ਕਾਰੋਬਾਰ ਖਿਲਾਫ਼ ਕਾਰਵਾਈ ਲਈ ਸਰਕਾਰ 'ਤੇ ਅੰਦਰੋਂ-ਬਾਹਰੋਂ ਦਬਾਅ ਵਧਦਾ ਜਾ ਰਿਹਾ ਹੈ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਮੌਤਾਂ 'ਤੇ ਚਿੰਤਾ ਜਾਹਰ ਕਰਦਿਆਂ ਪੰਜਾਬ ਅੰਦਰ ਹਰ ਤਰ੍ਹਾਂ ਦੇ ਨਸ਼ੇ 'ਤੇ ਪੂਰਨ ਪਾਬੰਦੀ ਦੀ ਮੰਗ ਕੀਤੀ ਹੈ।

Gobind Singh LongowalGobind Singh Longowal

ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਕਹਿਣਾ ਹੈ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ। ਇਸ ਪਵਿੱਤਰ ਧਰਤੀ 'ਤੇ ਗੁਰੂ ਸਾਹਿਬਾਨ ਦੀ ਅੰਮ੍ਰਿਤਮਈ ਵਿਚਾਰਧਾਰਾ ਪ੍ਰਵਾਨ ਚੜੀ ਹੈ। ਅਜਿਹੀ ਪਵਿੱਤਰ ਧਰਤੀ 'ਤੇ ਨਸ਼ਿਆਂ ਦਾ ਬੋਲਬਾਲਾ, ਇਤਿਹਾਸਕ ਅਤੇ ਧਾਰਮਕ ਖਾਸੇ ਦੇ ਬਿਲਕੁਲ ਵਿਰੁਧ ਹੈ। ਗੁਰੂਆਂ ਦੀ ਧਰਤੀ 'ਤੇ ਨਸ਼ਿਆਂ ਨਾਲ ਮੌਤਾਂ ਹੋਣਾ ਇਕ ਵੱਡਾ ਸਵਾਲ ਹੈ।

Gobind singh LongowalGobind singh Longowal

ਉਨ੍ਹਾਂ ਕਿਹਾ ਕਿ ਨਸ਼ਾ ਭਾਵੇਂ ਕੋਈ ਵੀ ਹੋਵੇ, ਇਸ ਦਾ ਸਮਾਜ ਨੂੰ ਨੁਕਸਾਨ ਹੀ ਹੁੰਦਾ ਹੈ। ਇਸ ਲਈ ਸਰਕਾਰੀ ਤੌਰ 'ਤੇ ਜਾਇਜ਼ ਅਤੇ ਨਾਜਾਇਜ਼ ਮੰਨੇ ਜਾਂਦੇ ਦੋਵੇਂ ਭਾਂਤ ਦੇ ਨਸ਼ਿਆਂ 'ਤੇ ਪੰਜਾਬ ਅੰਦਰ ਪੂਰਨ ਪਾਬੰਦੀ ਲਾਈ ਜਾਣੀ ਚਾਹੀਦੀ ਹੈ।

Gobind Singh LongowalGobind Singh Longowal

ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਸਰਕਾਰ ਦੀ ਕਾਰਜਸ਼ੈਲੀ 'ਤੇ ਵੀ ਸਵਾਲ ਚੁਕੇ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਵੱਡੀ ਅਣਗਹਿਲੀ ਹੈ, ਜਿਸ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੁਦ ਲੈਣੀ ਚਾਹੀਦੀ ਹੈ। ਉਨ੍ਹਾਂ ਇਸ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਜੱਜ ਤੋਂ ਕਰਵਾਉਣ ਦੀ ਮੰਗ ਵੀ ਕੀਤੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement