ਪੰਜਾਬ ਸਰਕਾਰ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਨੂੰ ਸਬਸਿਡੀ 'ਤੇ ਦੇਵੇਗੀ 23,500 ਖੇਤੀ..
Published : Aug 3, 2020, 9:35 am IST
Updated : Aug 3, 2020, 9:35 am IST
SHARE ARTICLE
Paddy Straw
Paddy Straw

 ਕਿਸਾਨਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਕਿਸਾਨ ਗਰੁੱਪਾਂ ਨੂੰ ਮਿਲੇਗੀ 50 ਫ਼ੀ ਸਦੀ ਤੋਂ 80 ਫ਼ੀ ਸਦੀ ਤਕ 300 ਕਰੋੜ ਰੁਪਏ ਦੀ ਸਬਸਿਡੀ

ਚੰਡੀਗੜ੍ਹ, 2 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਕਿਸਾਨ ਭਾਈਚਾਰੇ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਬਾਰੇ ਪ੍ਰੇਰਤ ਕਰਨ ਲਈ ਪੰਜਾਬ ਸਰਕਾਰ ਨੇ ਸਾਉਣੀ, 2020 ਦੌਰਾਨ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 23,500 ਖੇਤੀ ਮਸ਼ੀਨਾਂ/ਖੇਤੀ ਸੰਦ ਖ਼ਰੀਦਣ ਲਈ 300 ਕਰੋੜ ਰੁਪਏ ਦੀ ਲਾਗਤ ਨਾਲ ਕਿਸਾਨਾਂ ਨੂੰ 50 ਫ਼ੀ ਸਦੀ ਤੋਂ 80 ਫ਼ੀ ਸਦੀ ਤਕ ਸਬਸਿਡੀ ਮੁਹਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ।  

ਇਹ ਪ੍ਰਗਟਾਵਾ ਕਰਦਿਆਂ ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ ਨੇ ਦਸਿਆ ਕਿ ਸੂਬਾ ਸਰਕਾਰ ਨੇ ਮੌਜੂਦਾ ਸਾਉਣੀ ਸੀਜ਼ਨ ਵਿਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾਂਭÎਣ ਵਾਲੀਆਂ ਮਸ਼ੀਨਾਂ 'ਤੇ ਸਬਸਿਡੀ ਦੇਣ ਲਈ  ਕਿਸਾਨਾਂ ਅਤੇ ਕਿਸਾਨ ਗਰੁੱਪਾਂ ਪਾਸੋਂ ਅਰਜ਼ੀਆਂ ਦੀ ਮੰਗ ਕੀਤੀ ਹੈ। ਤਿਵਾੜੀ ਨੇ ਦਸਿਆ ਕਿ ਇਹ ਵੀ ਫ਼ੈਸਲਾ ਕੀਤਾ ਗਿਆ ਹੈ ਕਿ 7000 ਕਿਸਾਨਾਂ ਅਤੇ 5000 ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਕਿਸਾਨ ਗਰੁੱਪਾਂ ਨੂੰ ਇਹ ਮਸ਼ੀਨਾਂ ਮੁਹਈਆ ਕਰਵਾਈਆਂ ਜਾਣਗੀਆਂ, ਜਿਸ ਨਾਲ ਕਿਸਾਨ ਫ਼ਸਲਾਂ ਨੂੰ ਅੱਗ ਲਾਉਣ ਤੋਂ ਸੰਜਮ ਵਰਤਣਗੇ ਤਾਂ ਜੋ ਪੰਜਾਬ ਨੂੰ 'ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ।

PhotoPhoto

ਉਨ੍ਹਾਂ ਦਸਿਆ ਕਿ ਵਿਅਕਤੀਗਤ ਰੂਪ ਵਿਚ ਕਿਸਾਨਾਂ ਨੂੰ 50 ਫ਼ੀ ਸਦੀ ਸਬਸਿਡੀ ਜਦਕਿ ਸੁਸਾਇਟੀਆਂ, ਪੰਚਾਇਤਾਂ ਅਤੇ ਕਿਸਾਨ ਗਰੁੱਪਾਂ ਨੂੰ 80 ਫ਼ੀ ਸਦੀ ਸਬਸਿਡੀ ਮਿਲੇਗੀ। ਕਿਸਾਨਾਂ ਨੂੰ ਇਹ ਮਸ਼ੀਨਾਂ ਦੇਣ ਪਿਛਲੇ ਉਦੇਸ਼ ਨੂੰ ਦਰਸਾਉਂਦਿਆਂ ਵਧੀਕ ਮੁੱਖ ਸਕੱਤਰ ਨੇ ਦੱਸਿਆ ਕਿ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਨਾ ਸਿਰਫ਼ ਸਰਦ ਰੁੱਤ ਦੌਰਾਨ ਵੱਡੇ ਪੱਧਰ 'ਤੇ ਹਵਾ ਪ੍ਰਦੂਸ਼ਣ ਫੈਲਦਾ ਹੈ, ਸਗੋਂ ਮਿੱਟੀ ਦੀ ਉਪਰਲੀ ਪਰਤ 'ਤੇ ਮਿੱਤਰ ਜੀਵਾਂ ਅਤੇ ਕੀਮਤੀ ਕੁਦਰਤੀ ਤੱਤ  ਤਬਾਹ ਹੋ ਜਾਣ ਨਾਲ ਜ਼ਮੀਨ ਦੀ ਸਿਹਤ 'ਤੇ ਵੀ ਬੁਰਾ ਅਸਰ ਪੈਂਦਾ ਹੈ।

ਇਸ ਦੌਰਾਨ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਦਸਿਆ ਕਿ ਕਿਸਾਨਾਂ ਨੂੰ ਦਿਤੀ ਜਾਣ ਵਾਲੀ ਖੇਤੀ ਮਸ਼ੀਨਰੀ ਵਿੱਚ ਆਲ੍ਹਾ ਦਰਜੇ ਦੇ ਖੇਤੀ ਸੰਦ ਸ਼ਾਮਲ ਹਨ ਜਿਨ੍ਹਾਂ ਵਿਚ ਕੰਬਾਇਨਾਂ 'ਤੇ ਲਗਦੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ, ਪੈਡੀ ਸਟਾਅਰ ਚੌਪਰ/ ਸ਼ਰੈਡਰ/ ਮਲਚਰ, ਆਰ.ਐਮ.ਬੀ. ਪਲੌਅ, ਜ਼ੀਰੋ ਟਿੱਲ ਡਰਿੱਲ ਅਤੇ ਸੁਪਰ ਸੀਡਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਾ ਕੇ ਸਾੜਣ ਦੇ ਰੁਝਾਨ ਨੂੰ ਖਤਮ ਕਰਨ ਲਈ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਖਪਾਉਣ ਦੇ ਮੱਦੇਨਜ਼ਰ ਇਸ ਮਸ਼ੀਨਰੀ 'ਤੇ ਸਬਸਿਡੀ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।  ਪਨੂੰ ਨੇ ਦਸਿਆ ਕਿ ਕਿਸਾਨ 285 ਮੈਨੂਫ਼ੈਕਚਰਾਂ ਪਾਸੋਂ ਖੇਤੀ ਮਸ਼ੀਨਾਂ ਖਰੀਦ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement