ਸੁਖਬੀਰ ਬਾਦਲ ਮਗਰਮੱਛ ਦੇ ਹੰਝੂ ਵਹਾਉਣਾ ਬੰਦ ਕਰੇ, ਆਪਣੀ ਪੀੜ੍ਹੀ ਹੇਠ ਸੋਟਾ ਫੇਰੇ: ਬਲਬੀਰ ਸਿੱਧੂ
Published : Aug 3, 2020, 5:55 pm IST
Updated : Aug 3, 2020, 5:55 pm IST
SHARE ARTICLE
Sukhbir Singh Badal Balbir Singh Sidhu Punjab
Sukhbir Singh Badal Balbir Singh Sidhu Punjab

ਜ਼ਹਿਰੀਲੀ ਸ਼ਰਾਬ ਦੁਖਾਂਤ ਵਿਚ ਸ਼ਾਮਲ ਸਾਰੇ ਦੋਸ਼ੀਆਂ ਵਿਰੁੱਧ  ਸਖ਼ਤ ਕਾਰਵਾਈ

ਚੰਡੀਗੜ: ਜ਼ਹਿਰੀਲੀ ਸ਼ਰਾਬ ਪੀਣ ਕਾਰਨ ਸੂਬੇ ਵਿੱਚ ਹੋਈਆਂ 100 ਤੋਂ ਵੱਧ ਮੌਤਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ  ਅਸਤੀਫ਼ਾ ਦੇਣ ਲਈ ਕਹਿਣਾ ਇੰਜ ਜਾਪਦਾ ਹੈ ਜਿਵੇਂ ਸੁਖਬੀਰ ਨੂੰ ਖਾਸ ਗੱਲਾਂ ਭੁੱਲਣ ਦੀ ਬਿਮਾਰੀ ਹੋਵੇ। ਇਸ ਸਮੇਂ ਸੁਖਬੀਰ ਬਾਦਲ ਨੂੰ ਮਗਰਮੱਛ ਦੇ ਹੰਝੂ ਵਹਾਉਣ ਦੀ ਥਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਲੋੜ ਹੈ।

Balbir Singh Sidhu Balbir Singh Sidhu

ਇਹਨਾਂ ਗੱਲਾਂ ਦਾ ਪ੍ਰਗਟਾਵਾ ਅੱਜ ਇਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਕੀਤਾ। “ਕੀ ਤੁਸੀਂ ਸਿੱਖਾਂ ਦੇ ਸਦੀਵੀ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਉਪਰੰਤ ਅਸਤੀਫ਼ਾ ਦਿੱਤਾ ਸੀ? ਤੁਸੀਂ ਨਿਰਦੋਸ਼ ਪ੍ਰਦਰਸ਼ਨਕਾਰੀਆਂ ਜੋ ਕਿ ਸ਼ਾਂਤਮਈ ਢੰਗ ਨਾਲ ਬੇਅਦਬੀ ਵਿੱਚ ਸ਼ਾਮਲ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੇ ਸਨ ਤੇ ਗੋਲੀ ਚਲਾਉਣ ਦੇ ਆਦੇਸ਼ ਦਿੰਦੇ ਹੋਏ ਇੱਕ ਵਾਰ ਵੀ ਨਹੀਂ ਸੋਚਿਆ ਸੀ।

Sukhbir Badal And Parkash Badal Sukhbir Badal And Parkash Badal

ਉਹਨਾਂ ਸੁਖਬੀਰ ਤੋਂ ਪੁੱਛਿਆ ਕੀ ਤੁਹਾਨੂੰ ਸ਼ਰਮਿੰਦਗੀ ਮਹਿਸੂਸ ਨਹੀਂ ਹੋਈ ਸੀ ਜਦੋਂ ਤੁਸੀਂ ਡੇਰਾ ਸੱਚਾ ਸੌਦਾ ਦੇ ਮੁੱਖੀ ਗੁਰਮੀਤ ਰਾਮ ਰਹੀਮ ਵਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਾਣੇ ਨਾਲ ਮਿਲਦੀ ਜੁਲਦੀ ਪੋਸ਼ਾਕ ਪਹਿਨ ਕੇ ਸਵਾਂਗ ਰਚਣ ਦੇ ਘਿਨਾਉਣੇ ਅਪਰਾਧ ਲਈ ਮੁਆਫ ਕਰ ਦਿੱਤਾ ਸੀ। ਉਹਨਾਂ ਅਕਾਲੀ ਦਲ ਪ੍ਰਧਾਨ 'ਤੇ ਵਰ੍ਹਦਿਆਂ ਕਿਹਾ ਕਿ ਸੁਖਬੀਰ ਬਾਦਲ ਦੇ ਜੁਰਮਾਂ ਦੀ ਕਹਾਣੀ ਇੱਥੇ ਹੀ ਖ਼ਤਮ ਨਹੀਂ ਹੁੰਦੀ ਹੈ।

Sukhbir Badal Sukhbir Badal

ਸਾਬਕਾ ਉੱਪ ਮੁੱਖ ਮੰਤਰੀ ਵਲੋਂ ਆਪਣੇ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਫੀਆ ਦੇ ਸਰਗਨਾ ਨਾਲ ਸਬੰਧ ਹੋਣ ਦਾ ਪਤਾ ਹੋਣ ਦੇ ਬਾਵਜੂਦ ਵੀ ਕੈਬਨਿਟ ਤੋਂ ਬਾਹਰ ਨਹੀਂ ਕੱਢਿਆ ਗਿਆ ਜਦਕਿ ਅਕਾਲੀ ਮੰਤਰੀ ਸਰਵਣ ਸਿੰਘ ਫਿਲੌਰ ਉੱਤੇ ਕਾਰਵਾਈ ਕੀਤੀ ਗਈ। ਉਹਨਾਂ ਕਿਹਾ ਕਿ ਸੁਖਬੀਰ ਅਤੇ ਬਾਦਲ ਪਰਿਵਾਰ ਦੇ ਮੈਂਬਰ ਵਲੋਂ ਸ੍ਰੋਮਣੀ ਅਕਾਲੀ ਦਲ ਨੂੰ ਪੰਥਕ ਪਾਰਟੀ ਹੋਣ ਦਾ ਦਾਅਵਾ ਕੀਤਾ ਜਾਂਦਾ ਹੈ ਕਿ ਉਹ ਸਿੱਖ ਪੰਥ ਦੇ ਇੱਕਲੌਤੇ ਵਾਰਸ ਹਨ।

AmritsarAmritsar

ਸੁਖਬੀਰ ਬਾਦਲ ਦੀ ਤਰਨ ਤਾਰਨ ਜ਼ਿਲ੍ਹੇ ਅਤੇ ਅੰਮ੍ਰਿਤਸਰ ਦੇ ਪਿੰਡ ਮੁੱਛਲ ਵਿਚ ਪ੍ਰਭਾਵਿਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ਨੂੰ ਸਪੱਸ਼ਟ ਤੌਰ 'ਤੇ ਆਮ ਲੋਕਾਂ ਦੇ ਅੱਖਾਂ ਵਿਚ ਘੱਟਾ ਪਾਉਣਾ ਅਤੇ ਮਗਰਮੱਛ ਦੇ ਹੰਝੂ ਵਹਾਉਣਾ ਦਸਦਿਆਂ ਸ: ਸਿੱਧੂ ਨੇ ਕਿਹਾ ,'' ਕੀ ਸੁਖਬੀਰ ਨੂੰ ਪੁਲਿਸ ਦੀ ਗੋਲੀਬਾਰੀ ਵਿੱਚ ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਨੂੰ ਮਿਲਣ ਦੀ ਫਿਕਰ ਸੀ।'' ਉਸ ਸਮੇਂ ਸੁਖਬੀਰ ਬਾਦਲ ਕੋਲ ਗ੍ਰਹਿ ਵਿਭਾਗ ਦਾ ਕਾਰਜਭਾਗ ਸੀ ਜਿਸ ਤਹਿਤ ਉਹਨਾਂ ਵਲੋਂ ਰਾਜ ਪੁਲਿਸ ਸੰਚਾਲਨ ਦੇ ਪੂਰੇ ਅਖ਼ਤਿਆਰ ਸਨ।

Ram Rahim Ram Rahim

ਉਹਨਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਲੋਕਾਂ ਪ੍ਰਤੀ ਪਵਿੱਤਰ ਵਚਨਬੱਧਤਾ ਨੂੰ ਨਿਭਾਉਂਦਿਆਂ ਜ਼ਹਿਰੀਲੀ ਸ਼ਰਾਬ ਦੇ ਕਾਰੋਬਾਰ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਅਤੇ ਸਰਗਨਾ ਬਲਵਿੰਦਰ ਕੌਰ ਵਿਰੁੱਧ ਕਾਰਵਾਈ ਕਰਨ ਲਈ ਆਦੇਸ਼ ਦਿੱਤੇ ਗਏ ਹਨ।

Capt Amrinder SinghCapt Amrinder Singh

ਨਜਾਇਜ਼ ਸ਼ਰਾਬ ਦੇ ਇਸ ਕਾਲੇ ਕਾਰੋਬਾਰ ਵਿਚ ਸ਼ਾਮਲ ਮਾਲ ਵਿਭਾਗ ਤੇ ਪੁਲਿਸ ਦੇ ਦਾਗ਼ੀ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ ਇਸ ਦੇ ਨਾਲ ਹੀ ਵੱਡੀ ਮਾਤਰਾ ਵਿੱਚ ਨਜਾਇਜ਼ ਸ਼ਰਾਬ ਅਤੇ 'ਲਾਹਣ' ਜ਼ਬਤ ਕੀਤੀ ਗਈ ਹੈ। ਮੁੱਖ ਮੰਤਰੀ ਦੇ ਵਾਅਦੇ ਮੁਤਾਬਕ ਉਕਤ ਮਾਮਲੇ 'ਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement