ਮੀਂਹ ਨਾਲ ਕਿਸਾਨਾਂ ਦਾ ਹੋਇਆ ਨੁਕਸਾਨ, ਮੁਆਵਜ਼ੇ ਲਈ ਬਲਜਿੰਦਰ ਕੌਰ ਨੇ ਮੁੱਖ ਸਕੱਤਰ ਨਾਲ ਕੀਤੀ ਮੁਲਾਕਾਤ
Published : Aug 3, 2021, 7:00 pm IST
Updated : Aug 3, 2021, 7:00 pm IST
SHARE ARTICLE
Prof. Baljinder Kaur handed over the memorandum to the Chief Secretary
Prof. Baljinder Kaur handed over the memorandum to the Chief Secretary

ਪੰਜਾਬ ਦੇ ਕਈ ਹਿੱਸਿਆਂ ਵਿਚ ਹੋਈ ਭਾਰੀ ਬਾਰਿਸ਼ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ।

ਚੰਡੀਗੜ੍ਹ: ਪੰਜਾਬ ਦੇ ਕਈ ਹਿੱਸਿਆਂ ਵਿਚ ਹੋਈ ਭਾਰੀ ਬਾਰਿਸ਼ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਦੌਰਾਨ ਤਲਵੰਡੀ ਸਾਬੋ (ਬਠਿੰਡਾ) ਵਿਖੇ ਭਾਰੀ ਮੀਂਹ ਕਾਰਨ ਕਰੀਬ 20 ਪਿੰਡਾਂ ਦੇ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋ ਗਈਆਂ ਅਤੇ ਕਈ ਮਜ਼ਦੂਰਾਂ ਦੇ ਘਰ ਵੀ ਨੁਕਸਾਨੇ ਗਏ।

Baljinder Kaur handed over the memorandum to the Chief SecretaryProf. Baljinder Kaur handed over the memorandum to the Chief Secretary

ਹੋਰ ਪੜ੍ਹੋ: ਉਮਰ ਅਬਦੁੱਲਾ ਦਾ ਬਿਆਨ- ਜੰਮੂ-ਕਸ਼ਮੀਰ 'ਚ ਜੋ ਵਿਕਾਸ ਹੋਇਆ ਡਾ. ਮਨਮੋਹਨ ਸਿੰਘ ਦੀ ਸਰਕਾਰ ਸਮੇਂ ਹੋਇਆ

ਇਸ ਸਬੰਧੀ ਹਲਕਾ ਤਲਵੰਡੀ ਸਾਬੋ ਤੋਂ ਆਪ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ  ਨੇ ਚੰਡੀਗੜ੍ਹ ਵਿਖੇ ਮੁੱਖ ਸਕੱਤਰ ਵਿਨੀ ਮਹਾਜਨ ਨਾਲ ਮੁਲਾਕਾਤ ਕੀਤੀ ।ਮੁਲਾਕਾਤ ਦੌਰਾਨ ਪ੍ਰੋ ਬਲਜਿੰਦਰ ਕੌਰ ਨੇ ਵਿਨੀ ਮਹਾਜਨ ਨੂੰ ਮੰਗ ਪੱਤਰ ਸੌਂਪਿਆ ਜਿਸ ਵਿਚ ਕਿਸਾਨਾਂ ਦੀਆਂ ਫਸਲਾਂ, ਨੁਕਸਾਨੇ ਘਰਾਂ, ਖੇਤ ਮਜ਼ਦੂਰਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ।

Baljinder Kaur handed over the memorandum to the Chief SecretaryProf. Baljinder Kaur handed over the memorandum to the Chief Secretary

ਹੋਰ ਪੜ੍ਹੋ: 15 ਅਗਸਤ ਨੂੰ ਮੁੱਖ ਮਹਿਮਾਨ ਹੋਵੇਗੀ ਭਾਰਤੀ ਉਲੰਪਿਕ ਟੀਮ, ਲਾਲ ਕਿਲ੍ਹੇ 'ਤੇ ਸੱਦਾ ਦੇਣਗੇ ਪੀਐਮ ਮੋਦੀ

ਉਹਨਾਂ ਪੱਤਰ ਵਿਚ ਲਿਖਿਆ ਕਿ ਇਹਨਾਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਦਿੱਤਾ ਜਾਵੇ ਕਿਉਂਕਿ ਸਮੇਂ ਸਿਰ ਬਾਰਸ਼ ਨਾ ਹੋਣ ਅਤੇ ਬਿਜਲੀ ਸਪਲਾਈ ਦੀ ਘਾਟ ਕਾਰਨ ਪਹਿਲਾਂ ਹੀ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਹੁਣ ਮੀਂਹ ਦੀ ਮਾਰ ਨੇ ਵੀ ਕਿਸਾਨਾਂ ਦਾ ਭਾਰੀ ਨੁਕਸਾਨ ਕੀਤਾ ਹੈ। ਇਸ ਤੋਂ ਇਲਾਵਾ ਝੋਨੇ ਅਤੇ ਨਰਮੇ ਦੀ ਫਸਲ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਉਹਨਾਂ ਦੱਸਿਆ ਕਿ ਬਾਰਿਸ਼ ਕਾਰਨ ਕਈ ਖੇਤ ਮਜ਼ਦੂਰਾਂ ਦੇ ਘਰ ਵੀ ਨੁਕਸਾਨੇ ਗਏ। ਇਸ ਲਈ ਇਹਨਾਂ ਮਜ਼ਦੂਰਾਂ ਨੂੰ ਵੀ ਜਲਦ ਮੁਆਵਜ਼ਾ ਦਿੱਤਾ ਜਾਵੇ।

Baljinder KaurProf. Baljinder Kaur

ਹੋਰ ਪੜ੍ਹੋ: ਸਦਨ ਵਿਚ ਵਿਰੋਧੀ ਮੈਂਬਰਾਂ ਦਾ ਵਤੀਰਾ ਸੰਵਿਧਾਨ, ਸੰਸਦ ਅਤੇ ਜਨਤਾ ਦਾ ਅਪਮਾਨ- PM ਮੋਦੀ

ਇਸ ਦੌਰਾਨ ਮੁੱਖ ਸਕੱਤਰ ਵਿਨੀ ਮਹਾਜਨ ਨੇ ਵਿਸ਼ਵਾਸ਼ ਦਿਵਾਇਆ ਕਿ ਜਲਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਇਸ ਮੌਕੇ ਉਹਨਾਂ ਨਾਲ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਗੁਰਤੇਜ ਸਿੰਘ, ਕੁਲਵੰਤ ਸਿੰਘ, ਬਿੱਕਰ ਸਿੰਘ, ਬਲਵਿੰਦਰ ਸਿੰਘ, ਇਕਬਾਲ ਸਿੰਘ  ਅਤੇ ਰੇਸ਼ਮ ਸਿੰਘ ਵੀ ਮੌਜੂਦ ਰਹੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement