
ਅੱਜ ਸਵੇਰੇ ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਵਿਖੇ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਅਤੇ ਰਣਜੀਤ ਸਾਗਰ ਡੈਮ ਵਿਚ ਡਿੱਗ ਗਿਆ।
ਚੰਡੀਗੜ੍ਹ: ਅੱਜ ਸਵੇਰੇ ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਵਿਖੇ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਅਤੇ ਰਣਜੀਤ ਸਾਗਰ ਡੈਮ ਵਿਚ ਡਿੱਗ ਗਿਆ। ਮਿਲੀ ਜਾਣਕਾਰੀ ਅਨੁਸਾਰ ਹਾਦਸੇ ਮੌਕੇ ਹੈਲੀਕਾਪਟਰ ਵਿਚ ਪਾਇਲਟ ਅਤੇ ਸਹਿ-ਪਾਇਲਟ ਸਵਾਰ ਸਨ ਹਾਲਾਂਕਿ ਦੋਵੇਂ ਸੁਰੱਖਿਅਤ ਹਨ।
Helicopter crash in Pathankot
ਇਸ ਘਟਨਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੈਲੀਕਾਪਟਰ ਕ੍ਰੈਸ਼ ਹੋਣ 'ਤੇ ਚਿੰਤਾ ਪ੍ਰਗਟਾਈ। ਉਹਨਾਂ ਟਵੀਟ ਕਰ ਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
Tweet
ਮੁੱਖ ਮੰਤਰੀ ਨੇ ਲਿਖਿਆ, ‘ਪਠਾਨਕੋਟ ਦੇ ਰਣਜੀਤ ਸਾਗਰ ਡੈਮ ਵਿਖੇ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋਣ ਦੀ ਖਬਰ ਤੋਂ ਚਿੰਤਤ ਹਾਂ। ਜ਼ਿਲ੍ਹਾ ਪ੍ਰਸ਼ਾਸਨ ਨੇ ਟੀਮਾਂ ਨੂੰ ਮੌਕੇ 'ਤੇ ਭੇਜਿਆ ਹੈ ਅਤੇ ਬਚਾਅ ਕਾਰਜ ਜਾਰੀ ਹਨ’।
Helicopter crash in Pathankot
ਦੱਸ ਦਈਏ ਕਿ ਇਹ ਹਾਦਸਾ ਅੱਜ ਸਵੇਰੇ 10.20 ਵਜੇ ਵਾਪਰਿਆ। 254 ਆਰਮੀ ਏਵੀਏਸ਼ਨ ਦਾ ਇਹ ਹੈਲੀਕਾਪਟਰ ਟ੍ਰੇਨਿੰਗ ਉਡਾਨ ’ਤੇ ਸੀ ਅਤੇ ਇਸ ਦੇ ਪਾਇਲਟ ਨੂੰ ਘੱਟ ਉਚਾਈ ’ਤੇ ਉਡਾਨ ਭਰਨ ਦੀ ਸਿਖਲਾਈ ਦਿੱਤੀ ਜਾ ਰਹੀ ਸੀ।