
ਜਗਰੂਪ ਸਿੰਘ ਗਿੱਲ ਆਮ ਆਦਮੀ ਪਾਰਟੀ 'ਚ ਸ਼ਾਮਲ
ਚੰਡੀਗੜ੍ਹ, 2 ਅਗੱਸਤ (ਸੁਰਜੀਤ ਸਿੰਘ ਸੱਤੀ) : ਬਠਿੰਡਾ ਇੰਪਰੂਵਮੈਂਟ ਟਰੱਸ਼ਟ ਦੇ ਸਾਬਕਾ ਚੇਅਰਮੈਨ ਜਗਰੂਪ ਸਿੰਘ ਗਿੱਲ ਅੱਜ 'ਆਪ' ਵਿੱਚ ਸ਼ਾਮਲ ਹੋ ਗਏ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਇੰਚਾਰਜ ਜਰਨੈਲ ਸਿੰਘ ਸਮੇਤ ਵਿਧਾਇਕਾਂ ਮੀਤ ਹੇਅਰ, ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ ਅਤੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦਫ਼ਤਰ ਵਿਖੇ ਉਨ੍ਹਾਂ ਦਾ ਰਸਮੀ ਤੌਰ 'ਤੇ ਸਵਾਗਤ ਕੀਤਾ | ਚੀਮਾ ਨੇ ਕਿਹਾ ਕਿ ਜਿਹੜੇ ਲੋਕ ਪੰਜਾਬ ਦੀ ਖੁਸ਼ਹਾਲੀ ਚਾਹੁੰਦੇ ਹਨ, ਉਨਾਂ ਦਾ 'ਆਪ' ਵਿੱਚ ਸਵਾਗਤ ਹੈ | ਜਗਰੂਪ ਸਿੰਘ ਗਿੱਲ ਜ਼ਿਲਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਮੇਤ ਨਗਰ ਕੌਂਸਲ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ | ਇਸ ਤੋਂ ਇਲਵਾ ਜਗਰੂਪ ਸਿੰਘ ਗਿੱਲ 1979 ਤੋਂ ਕੌਸਲਰ ਬਣਦੇ ਆ ਰਹੇ ਹਨ ਅਤੇ ਹੁਣ 7 ਵਾਰ ਕੌਸਲਰ ਹਨ |ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਬਾਦਲਾਂ ਅਤੇ ਕਾਂਗਰਸ ਦੇ ਰਾਜ ਤੋਂ ਅੱਕੇ ਪੰਜਾਬ ਦੇ ਲੋਕ ਹੋਰ ਬਦਲ ਲੱਭ ਰਹੇ ਹਨ | ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਉਹ ਸਿਆਸਤ ਕਰਨ ਦੀ ਥਾਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ | ਉਧਰ ਭਾਜਪਾ ਦੇ ਗੁਰਦਾਸਪੁਰ ਤੋਂ ਜ਼ਿਲਾ ਉਪ ਪ੍ਰਧਾਨ ਹਰਵਿੰਦਰ ਸਿੰਘ ਮੱਲੀ ਅਤੇ ਜ਼ਿਲਾ ਮਹਾਂਮੰਤਰੀ ਹਰਬੰਸ ਸਿੰਘ ਤੋਂ ਇਲਾਵਾ ਪੰਚਾਇਤੀ ਰਾਜ ਦੇ ਉਪ ਪ੍ਰਧਾਨ ਮੰਗਲ ਸਿੰਘ ਸਹੂਰ (ਡੇਰਾ ਬਾਬਾ ਨਾਨਕ ) ਨੂੰ ਵੀ ਪਾਰਟੀ ਵਿੱਚ ਸ਼ਾਮਲ ਕਰ ਲਿਆ ਹੈ |