ਸਿੱਧੂ ਦੀ ਦਲਿਤ ਲੀਡਰਸ਼ਿਪ ਨਾਲ ਬੈਠਕ, ਦਲਿਤ ਮਸਲਿਆਂ ਦੇ ਹੱਲ ਲਈ ਵਿਆਪਕ ਕਦਮ ਚੁੱਕਣ ਦੀ ਯੋਜਨਾ ਬਣਾਈ
Published : Aug 3, 2021, 5:57 pm IST
Updated : Aug 3, 2021, 5:57 pm IST
SHARE ARTICLE
Navjot Sidhu's meeting with Dalit leadership
Navjot Sidhu's meeting with Dalit leadership

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਪੰਜਾਬ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਨਵਜੋਤ ਸਿੰਘ ਸਿੱਧੂ ਕਾਫੀ ਸਰਗਰਮ ਦਿਖਾਈ ਦੇ ਰਹੇ ਹਨ।

ਚੰਡੀਗੜ੍ਹ:  ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਪੰਜਾਬ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਨਵਜੋਤ ਸਿੰਘ ਸਿੱਧੂ ਕਾਫੀ ਸਰਗਰਮ ਦਿਖਾਈ ਦੇ ਰਹੇ ਹਨ। ਇਸ ਦੇ ਚਲਦਿਆਂ ਅੱਜ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ (ਚੰਡੀਗੜ੍ਹ) ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਵੱਲੋਂ ਆਯੋਜਿਤ ਬੈਠਕ ਵਿਚ ਅਨੁਸੂਚਿਤ ਜਾਤੀ ਭਾਈਚਾਰੇ ਦੀ ਪੰਜਾਬ ਕਾਂਗਰਸ ਲੀਡਰਸ਼ਿਪ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਡੂੰਘੀ ਵਿਚਾਰ-ਚਰਚਾ ਕੀਤੀ।

Navjot Sidhu's meeting with Dalit leadershipNavjot Sidhu's meeting with Dalit leadership

ਹੋਰ ਪੜ੍ਹੋ: ਉਮਰ ਅਬਦੁੱਲਾ ਦਾ ਬਿਆਨ- ਜੰਮੂ-ਕਸ਼ਮੀਰ 'ਚ ਜੋ ਵਿਕਾਸ ਹੋਇਆ ਡਾ. ਮਨਮੋਹਨ ਸਿੰਘ ਦੀ ਸਰਕਾਰ ਸਮੇਂ ਹੋਇਆ

ਨਵਜੋਤ ਸਿੱਧੂ ਨਾਲ 3 ਘੰਟੇ ਤੱਕ ਚੱਲੀ ਇਸ ਬੈਠਕ ਵਿਚ 20 ਮੰਤਰੀਆਂ/ਵਿਧਾਇਕਾਂ ਨੇ ਪੰਜਾਬ ਦੇ ਦਲਿਤ ਭਾਈਚਾਰੇ ਦੀ ਭਲਾਈ ਵਾਸਤੇ ਲੋੜੀਂਦੇ ਹਰ ਪ੍ਰੋਗਰਾਮ ਅਤੇ ਨੀਤੀ ਬਾਰੇ ਵਿਸਥਾਰ ਵਿਚ ਆਪੋ-ਆਪਣੇ ਵਿਚਾਰ ਰੱਖੇ। ਇਸ ਬੈਠਕ ਵਿਚ ਦਲਿਤ ਭਾਈਚਾਰੇ ਦੀ ਹਰੇਕ ਮੰਗ ਅਤੇ ਸਮੱਸਿਆ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਦਲਿਤ ਭਾਈਚਾਰੇ ਦੇ ਮਸਲਿਆਂ ਦੇ ਹੱਲ ਲਈ ਵਿਆਪਕ ਕਦਮ ਚੁੱਕਣ ਦੀ ਯੋਜਨਾ ਬਣਾਈ ਗਈ।

Navjot Sidhu's meeting with Dalit leadershipNavjot Sidhu's meeting with Dalit leadership

ਹੋਰ ਪੜ੍ਹੋ: 15 ਅਗਸਤ ਨੂੰ ਮੁੱਖ ਮਹਿਮਾਨ ਹੋਵੇਗੀ ਭਾਰਤੀ ਉਲੰਪਿਕ ਟੀਮ, ਲਾਲ ਕਿਲ੍ਹੇ 'ਤੇ ਸੱਦਾ ਦੇਣਗੇ ਪੀਐਮ ਮੋਦੀ

ਨਵਜੋਤ ਸਿੱਧੂ ਨੇ 18 ਨੁਕਤੀ ਏਜੰਡੇ ਨੂੰ ਪੂਰਾ ਕਰਨ ਦੇ ਆਪਣੇ ਸੰਕਲਪ ਨੂੰ ਦੁਹਰਾਉਂਦਿਆਂ ਕਿਹਾ ਕਿ ਉਹ ਦਲਿਤ ਭਾਈਚਾਰੇ ਲਈ ਕੀਤੇ ਹੋਏ ਵਾਅਦਿਆਂ ਤੋਂ ਵੀ ਵੱਧ ਕੰਮ ਜਿੰਨੀ ਜਲਦੀ ਹੋ ਸਕੇ ਕਰਨਗੇ।

Navjot Sidhu's meeting with Dalit leadershipNavjot Sidhu's meeting with Dalit leadership

ਹੋਰ ਪੜ੍ਹੋ: ਸਦਨ ਵਿਚ ਵਿਰੋਧੀ ਮੈਂਬਰਾਂ ਦਾ ਵਤੀਰਾ ਸੰਵਿਧਾਨ, ਸੰਸਦ ਅਤੇ ਜਨਤਾ ਦਾ ਅਪਮਾਨ- PM ਮੋਦੀ

ਇਸ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜ਼ੀਆਂ, ਕੁਲਜੀਤ ਸਿੰਘ ਨਾਗਰਾ, ਵਿਧਾਇਕ ਅੰਗਦ ਸੈਣੀ, ਵਿਧਾਇਕ ਦਰਸ਼ਨ ਲਾਲ ਮੰਗੂਪੁਰ ਅਤੇ ਸਥਾਨਕ ਲੀਡਰਸ਼ਿਪ ਨਾਲ ਮਿਲ ਸ਼ਹੀਦ ਭਗਤ ਸਿੰਘ ਨਗਰ ਦੇ ਹਰੇਕ ਬਲਾਕ ਦੇ ਕਾਂਗਰਸੀ ਵਰਕਰਾਂ ਨਾਲ ਕੇ 2 ਘੰਟੇ ਲੰਬੀ ਬੈਠਕ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM
Advertisement