ਬਿਜਲੀ ਸਮਝੌਤਿਆਂ ਨੂੰ ਸਹੀ ਦੱਸਣਾ ਸਰਕਾਰ ਤੇ ਪ੍ਰਾਈਵੇਟ ਕੰਪਨੀਆਂ ਦੀ ਮਿਲੀਭੁਗਤ ਦਾ ਨਤੀਜਾ: ਮੀਤ ਹੇਅਰ
Published : Aug 3, 2021, 6:24 pm IST
Updated : Aug 3, 2021, 6:24 pm IST
SHARE ARTICLE
Meet Hayer
Meet Hayer

-ਕੈਪਟਨ ਅਤੇ ਨਵਜੋਤ ਸਿੱਧੂ ਬਿਜਲੀ ਸਮਝੌਤਿਆਂ ਸੰਬੰਧੀ ਚੇਅਰਮੈਨ ਦੀ ਰਿਪੋਰਟ ਬਾਰੇ ਦੇਣ ਸਪੱਸ਼ਟੀਕਰਨ

ਚੰਡੀਗੜ - 'ਮੁੱਖ ਮੰਤਰੀ ਵੱਲੋਂ ਪੰਜਾਬ ਮਾਰੂ ਬਿਜਲੀ ਸਮਝੌਤੇ ਰੱਦ ਕਰਨ ਲਈ ਲਿਖੀ ਚਿੱਠੀ ਦੇ ਜਵਾਬ ਵਿੱਚ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ ਏ. ਵੇਣੂ ਪ੍ਰਸਾਦ ਵੱਲੋਂ ਪ੍ਰਾਈਵੇਟ ਬਿਜਲੀ ਕੰਪਨੀਆਂ ਦਾ ਪੱਖ ਪੂਰਨ ਬਾਰੇ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਤੁਰੰਤ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।' ਇਹ ਮੰਗ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਤੇ ਨੌਜਵਾਨ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਚੇਅਰਮੈਨ ਦੀ ਰਿਪੋਰਟ ਬਿਜਲੀ ਕੰਪਨੀਆਂ ਦੇ ਸਮਝੌਤਿਆਂ ਦੀ ਸੁਰੱਖਿਆ ਲਈ ਪੰਜਾਬ ਦੇ ਹਿੱਤਾਂ ਨੂੰ ਛਿੱਕੇ ਟੰਗਣ ਦਾ ਮਨਸੂਬਾ ਹੈ।

Captain Amarinder Singh Captain Amarinder Singh

ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈਸ ਮਿਲਣੀ ਦੌਰਾਨ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਮੌਜੂਦਾ ਗਰਮੀ ਦੀ ਰੁੱਤ ਅਤੇ ਝੋਨੇ ਦੀ ਲਵਾਈ ਸਮੇਂ ਬਿਜਲੀ ਸਪਲਾਈ ਦੇਣ ਵਿੱਚ ਫ਼ੇਲ ਹੋਈਆਂ ਪ੍ਰਾਈਵੇਟ ਬਿਜਲੀ ਕੰਪਨੀਆਂ ਦੇ ਸਮਝੌਤਿਆਂ ਨੂੰ ਸਹੀ ਕਰਾਰ ਦੇਣਾ ਕਾਂਗਰਸ ਦੀ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਮਿਲੀਭੁਗਤ ਦਾ ਨਤੀਜਾ ਹੈ। ਮੀਤ ਹੇਅਰ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ, 'ਮੁੱਖ ਮੰਤਰੀ ਵੱਲੋਂ ਬਿਜਲੀ ਸਮਝੌਤੇ ਰੱਦ ਕਰਨ ਲਈ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ ਨੂੰ ਚਿੱਠੀ ਲਿਖਣਾ, ਕੀ ਪੰਜਾਬ ਦੇ ਲੋਕਾਂ ਦੇ ਅੱਖੀਂ ਘੱਟਾ ਪਾਊਣ ਦੀ ਸਾਜਿਸ਼ ਸੀ?

Navjot Sidhu Navjot Sidhu

ਉਨਾਂ ਕਿਹਾ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਵੀ ਸਪਸ਼ੱਟ ਕਰਨ ਕਿ ਉਹ ਕਾਂਗਰਸ ਪ੍ਰਧਾਨ ਬਣਨ ਤੋਂ ਪਹਿਲਾਂ ਦਿੱਤੇ ਬਿਆਨਾਂ 'ਤੇ ਕਾਇਮ ਹਨ ਕਿ ਇਹ ਬਿਜਲੀ ਸਮਝੌਤੇ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਹਨ ਅਤੇ ਰੱਦ ਹੋਣੇ ਚਾਹੀਦੇ ਨੇ। ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਗੁੱਟਕਾ ਸਾਹਿਬ ਦੀ ਸਹੁੰ ਚੁੱਕ ਕੇ ਬਿਜਲੀ ਸਮਝੌਤੇ ਰੱਦ ਕਰਨ ਤੋਂ ਮੁੱਕਰ ਗਏ ਕਿਉਂਕਿ ਉਨਾਂ ਨੂੰ ਪਤਾ ਹੈ ਕਿ ਕਾਂਗਰਸ ਪਾਰਟੀ ਨੇ ਪ੍ਰਾਈਵੇਟ ਬਿਜਲੀ ਕੰਪਨੀਆਂ ਤੋਂ ਮੋਟੀ ਰਕਮ ਵਸੂਲ ਕੀਤੀ ਹੈ ਅਤੇ ਹਿੱਸਾਪੱਤੀ ਅੱਜ ਵੀ ਜਾਰੀ ਹੈ।

Electricity Electricity

ਉਨਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਹਿੱਤਾਂ ਨੂੰ ਪ੍ਰਾਈਵੇਟ ਬਿਜਲੀ ਕੰਪਨੀਆਂ ਕੋਲ ਉਸੇ ਤਰਾਂ ਵੇਚ ਦਿੱਤਾ ਹੈ, ਜਿਵੇਂ ਅਕਾਲੀ ਦਲ ਬਾਦਲ ਤੇ ਭਾਜਪਾ ਦੀ ਸਾਂਝੀ ਸਰਕਾਰ ਨੇ ਵੇਚਿਆ ਸੀ। ਬਿਜਲੀ ਕੰਪਨੀਆਂ ਤੋਂ ਲਏ ਕਮਿਸ਼ਨ ਕਰਕੇ ਕਾਂਗਰਸ ਅਤੇ ਅਕਾਲੀ ਦਲ ਬਾਦਲ ਪੰਜਾਬ ਮਾਰੂ ਸਮਝੌਤੇ ਲਾਗੂ ਰੱਖਣ ਦਾ ਰਾਹ ਅਖ਼ਤਿਆਰ ਕਰ ਰਹੇ ਹਨ। ਮੀਤ ਹੇਅਰ ਨੇ ਮੰਗ ਕੀਤੀ ਕਿ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਕੰਮ ਕਰਨ ਵਾਲੇ ਅਧਿਕਾਰੀ  ਏ. ਵੇਣੂ ਪ੍ਰਸ਼ਾਦ ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ।

Photo
 

ਸਮਰਾਲਾ ਅਤੇ ਗੁਰਦਾਸਪੁਰ ਦੇ ਸਮਾਜਸੇਵੀ ਹੋਏ 'ਆਪ' 'ਚ ਸ਼ਾਮਲ
ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਸਮਰਾਲਾ ਦੇ ਸਮਾਜ ਸੇਵੀ ਅਤੇ ਬਾਰ ਐਸੋਸੀਏਸ਼ਨ ਸਮਰਾਲਾ ਦੇ ਪ੍ਰਧਾਨ ਐਡਵੋਕੇਟ ਗਗਨਦੀਪ ਕੁਮਾਰ ਸ਼ਰਮਾ ਅਤੇ ਗੁਰਦਾਸਪੁਰ ਦੇ ਸਮਾਜਸੇਵੀ ਬਘੇਲ ਸਿੰਘ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਨਾਂ ਆਗੂਆਂ ਦਾ 'ਆਪ' ਦੇ ਵਿਧਾਇਕ ਤੇ ਨੌਜਵਾਨ ਵਿੰਗ ਦੇ ਸੂਬਾ ਪ੍ਰਧਾਨ ਮੀਤ ਹੇਅਰ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰੰਘ ਬਰਸਟ ਨੇ ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਰਸਮੀ ਤੌਰ 'ਤੇ ਸਵਾਗਤ ਕੀਤਾ।

Photo
 

ਐਡਵੋਕੇਟ ਗਗਨਦੀਪ ਸ਼ਰਮਾ ਨੇ ਕਿਹਾ ਕਿ ਅੱਜ ਹਲਾਤ ਬਣਗੇ ਹਨ ਕਿ ਸਮਾਜ ਸੇਵੀ ਰਾਜਨੀਤੀ ਵਿੱਚ ਆਉਣ ਅਤੇ ਸਮਾਜ ਸੇਵਾ ਦੇ ਉਦੇਸ਼ ਨੂੰ ਪੂਰਾ ਕਰਨ। ਸ਼ਰਮਾ ਨੇ ਕਿਹਾ ਆਮ ਆਦਮੀ ਪਾਰਟੀ ਸਮਾਜ ਸੇਵਾ ਦੀ ਨੀਤੀ 'ਤੇ ਖਰੀ ਉਤਰਦੀ ਹੈ, ਇਸੇ ਲਈ ਉਨਾਂ ਆਪਣੇ ਸਾਥੀਆਂ ਐਡਵੋਕੇਟ ਭਵਨੇਸ਼ ਖੇੜਾ, ਐਡਵੋਕੇਟ ਕਮਲਜੀਤ ਸਿੰਘ ਭੰਗੂ, ਐਡਵੋਕੇਟ ਲਵਲੀਨ ਸ਼ਰਮਾ ਆਦਿ ਨਾਲ ਆਪ ਦਾ ਪੱਲਾ ਫੜਿਆ ਹੈ। ਇਸ ਮੌਕੇ ਹਲਕਾ ਸਮਰਾਲਾ ਦੇ ਇੰਚਾਰਜ ਜਗਤਾਰ ਸਿੰਘ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆ ਅਤੇ ਸੰਤੋਖ ਸਿੰਘ ਸਲਾਣਾ ਆਦਿ ਆਗੂ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement