ਸਾਹਿਤ ਜਗਤ 'ਚ ਸੋਗ ਦੀ ਲਹਿਰ : ਨਹੀਂ ਰਹੇ ਉੱਘੇ ਸਾਹਿਤਕਾਰ ਜਗਜੀਤ ਸਿੰਘ ਪਿਆਸਾ 
Published : Aug 3, 2022, 1:59 pm IST
Updated : Aug 3, 2022, 1:59 pm IST
SHARE ARTICLE
RIP Jagjit Singh Piasa
RIP Jagjit Singh Piasa

ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ 

ਕੋਟਕਪੂਰਾ  : ਉਘੇ ਪੰਜਾਬੀ ਸਾਹਿਤਕਾਰ ਜਗਜੀਤ ਸਿੰਘ ਪਿਆਸਾ ਇਸ ਦੁਨੀਆ ਵਿਚ ਨਹੀਂ ਰਹੇ। ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ।  ਇਸ ਖ਼ਬਰ ਨਾਲ ਪੂਰੇ ਸਾਹਿਤ ਜਗਤ 'ਚ ਸੋਗ ਦੀ ਲਹਿਰ ਦੌੜ ਗਈ ਹੈ। ਦੱਸ ਦੇਈਏ ਕਿ ਉਨ੍ਹਾਂ ਦੀ ਉਮਰ 70 ਸਾਲ ਸੀ ਅਤੇ ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ।

Jagjit Singh PiasaJagjit Singh Piasa

ਇਸ ਬਾਰੇ ਉਨ੍ਹਾਂ ਦੇ ਪੁੱਤਰ ਸੁਖਵਿੰਦਰਪਾਲ ਸਿੰਘ ਨੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮਰਹੂਮ ਜਗਜੀਤ ਸਿੰਘ ਪਿਆਸਾ ਡੀਐੱਮਸੀ ਲੁਧਿਆਣਾ 'ਚ ਜ਼ੇਰੇ ਇਲਾਜ ਸਨ ਅਤੇ ਉਨ੍ਹਾਂ ਦੀ ਮੌਤ ਹਾਰਟ ਅਟੈਕ ਨਾਲ ਹੋਈ ਹੈ। ਉਨ੍ਹਾਂ ਦੱਸਿਆ ਕਿ ਲੇਖਕ ਪਿਆਸਾ ਨੂੰ ਪਹਿਲਾਂ ਵੀ ਦਿਲ ਦਾ ਦੌਰਾ ਪਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਬ੍ਰੇਨ ਟਿਊਮਰ ਵੀ ਹੋ ਗਿਆ ਸੀ।

photo photo

ਦੱਸ ਦੇਈਏ ਕਿ ਸਾਹਿਤਕਾਰ ਜਗਜੀਤ ਸਿੰਘ ਪਿਆਸਾ ਦੀ ਕਿਤਾਬ 'ਤੂ ਬੂਹਾ ਖੋਲ੍ਹ ਕੇ ਰੱਖੀਂ' ਕਾਫੀ ਮਸ਼ਹੂਰ ਹੈ। ਉਨ੍ਹਾਂ ਦੇ ਲਿਖੇ ਗੀਤ ਵੀ ਕਈ ਨਾਮਵਰ ਕਲਾਕਾਰਾਂ ਨੇ ਗਾਏ ਹਨ। ਉਨ੍ਹਾਂ ਦੇ ਪਰਿਵਾਰ 'ਚ ਪਤਨੀ ਸ਼ਰਨਜੀਤ ਕੌਰ, ਦੋ ਬੇਟੇ ਤੇ ਇਕ ਬੇਟੀ ਹਨ। ਉਨ੍ਹਾਂ ਦੇ ਪੁੱਤਰ ਨੇ ਦੱਸਿਆ ਕਿ ਜਗਜੀਤ ਸਿੰਘ ਪਿਆਸਾ ਦਾ ਸਸਕਾਰ ਅੱਜ ਸ਼ਾਮ 5 ਵਜੇ ਕੋਟਕਪੂਰਾ ਦੇ ਰਾਮਵਣ ਸਿੱਖਾਂ ਵਾਲਾ ਰੋਡ ਵਿਖੇ ਕੀਤਾ ਜਾਵੇਗਾ।

SHARE ARTICLE

ਏਜੰਸੀ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement