
ਇਕ ਸਾਲ ਪਹਿਲਾਂ ਹੋਇਆ ਸੀ ਵਿਆਹ
ਸ੍ਰੀ ਗੋਇੰਦਵਾਲ ਸਾਹਿਬ (ਮਾਨ ਸਿੰਘ) ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਬ੍ਰਹਮਪੁਰਾ ਵਿਖੇ ਅੱਜ ਸਵੇਰੇ ਇਕ ਨੌਜਵਾਨ ਦੀ ਪਸ਼ੂਆਂ ਦਾ ਚਾਰਾ ਕੁਤਰਨ ਸਮੇਂ ਮੋਟਰ ਤੋਂ ਕਰੰਟ ਲੱਗਣ ਨਾਲ ਮੌਕੇ 'ਤੇ ਹੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਮੈਟਰੋ ਬੱਸ ਅੰਮ੍ਰਿਤਸਰ ਵਿਖੇ ਡਰਾਈਵਰ ਦੀ ਨੌਕਰੀ ਕਰਦਾ ਸੀ।
PHOTO
ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ (28) ਪੁੱਤਰ ਹਰਭਜਨ ਸਿੰਘ ਅੱਜ ਸਵੇਰੇ ਜਦੋਂ ਪਸ਼ੂਆਂ ਲਈ ਚਾਰਾ ਕੁਤਰਨ ਲੱਗਾ ਤਾਂ ਬਿਜਲੀ ਨਾਲ ਚੱਲਣ ਵਾਲੇ ਟੋਕੇ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
DEATH
ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਜਿਕਰਯੋਗ ਹੈ ਕਿ ਇਸ ਨੌਜਵਾਨ ਵੱਲੋ ਕਿਸਾਨੀ ਸੰਘਰਸ਼ 'ਚ ਲੰਮਾ ਸਮਾਂ ਸੇਵਾ ਨਿਭਾਈ ਗਈ ਸੀ ਅਤੇ ਇਕ ਸਾਲ ਪਹਿਲਾਂ ਹੀ ਇਸ ਨੌਜਵਾਨ ਦਾ ਵਿਆਹ ਹੋਇਆ ਸੀ।