ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਵਿਚ ਚੁਕਿਆ ਮੀਂਹ ਪ੍ਰਭਾਵਤ ਪਿੰਡਾਂ ਦਾ ਮੁੱਦਾ
Published : Aug 3, 2022, 11:55 pm IST
Updated : Aug 3, 2022, 11:55 pm IST
SHARE ARTICLE
image
image

ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਵਿਚ ਚੁਕਿਆ ਮੀਂਹ ਪ੍ਰਭਾਵਤ ਪਿੰਡਾਂ ਦਾ ਮੁੱਦਾ

ਚੰਡੀਗੜ੍ਹ, 3 ਅਗੱਸਤ (ਨਰਿੰਦਰ ਸਿੰਘ ਝਾਂਮਪੁਰ) : ਪੰਜਾਬ ਦੇ ਮਾਲਵਾ ਖੇਤਰ ਵਿਚ ਭਾਰੀ ਮੀਂਹ ਨੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਦੇ ਦੌਰ ਵਿਚ ਲਿਆ ਕੇ ਖੜਾ ਕਰ ਦਿਤਾ ਹੈ। ਜਿਥੇ ਕਿਸਾਨਾਂ ਦੀਆਂ ਫ਼ਸਲਾਂ ਤਬਾਅ ਹੋ ਗਈਆਂ ਹਨ ਉਥੇ ਹੀ ਲੋਕਾਂ ਦੇ ਘਰ ਵੀ ਢਹਿ-ਢੇਰੀ ਹੋ ਗਏ ਹਨ। ਪੰਜਾਬ ਤੋਂ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਇਹ ਮੁੱਦਾ ਰਾਜ ਸਭਾ ਵਿਚ ਚੁਕਿਆ। 
ਇਸ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਲਵਾ ਖੇਤਰ ਦੇ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਵਿਚ ਪਏ ਭਾਰੀ ਮੀਂਹ ਕਾਰਨ ਬਹੁਤ ਨੁਕਸਾਨ ਹੋਇਆ ਹੈ ਅਤੇ ਪਿੰਡਾਂ ਵਿਚ ਪਾਣੀ ਭਰਿਆ ਹੋਇਆ ਹੈ ਜਿਸ ਕਾਰਨ ਲੋਕ ਬੇਸਹਾਰਾ ਹੋ ਗਏ ਹਨ। ਉਨ੍ਹਾਂ ਸਦਨ ਨੂੰ ਦਸਿਆ ਕਿ 23 ਜੁਲਾਈ ਨੂੰ ਮੀਂਹ ਪ੍ਰਭਾਵਤ 4 ਪਿੰਡਾਂ ਦਾ ਦੌਰਾ ਕੀਤਾ ਸੀ, ਜਿਥੇ ਪਤਾ ਲੱਗਾ ਕਿ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਮੀਂਹ ਕਾਰਨ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਉਨ੍ਹਾਂ ਦਸਿਆ ਕਿ ਮਾਲ ਵਿਭਾਗ ਮੁਤਾਬਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 1 ਲੱਖ ਏਕੜ ਅਤੇ ਫ਼ਾਜ਼ਿਲਕਾ ਵਿਚ 40 ਹਜ਼ਾਰ ਏਕੜ ਦੇ ਕਰੀਬ ਫ਼ਸਲਾਂ ਪਾਣੀ ਵਿਚ ਡੁੱਬ ਗਈਆਂ ਹਨ। ਉਨ੍ਹਾਂ ਕਿਹਾ ਕਿ ਹਾਲਾਤ ਇੰਨੇ ਮਾੜੇ ਹਨ ਕਿ ਲੋਕਾਂ ਦੇ ਸਿਰ ਕਰਜ਼ਾ ਚੜਿ੍ਹਆ ਹੋਇਆ ਹੈ ਅਤੇ ਚਾਰ  ਸਾਲ ਹੋ ਗਏ ਕਿਸਾਨਾਂ ਦੀਆਂ ਫ਼ਸਲਾਂ ਸਹੀ ਤਰੀਕੇ ਨਾਲ ਨਹੀਂ ਹੋਈਆਂ। 
ਸੀਚੇਵਾਲ ਨੇ ਕਿਹਾ ਕਿ ਫ਼ਾਜ਼ਿਲਕਾ ਸਰਹੱਦੀ ਖੇਤਰ ਹੈ ਜਿਸ ਨਾਲ ਪਾਕਿਸਤਾਨ ਦੀ ਸਰਹੱਦ ਲਗਦੀ ਹੈ, ਉਥੇ ਸੱਭ ਤੋਂ ਵੱਡੀ ਸਮੱਸਿਆ ਇਹ ਹੈ ਕਿ ਭਾਰੀ ਮੀਂਹ ਤੋਂ ਬਾਅਦ ਜਦੋਂ ਪਾਣੀ ਦਾ ਪੱਧਰ ਵਧ ਜਾਂਦਾ ਹੈ ਉਸ ਨੂੰ ਅੱਗੇ ਕੱਢਣ ਦਾ ਕੋਈ ਤਰੀਕਾ ਨਹੀਂ ਹੈ ਕਿਉਂਕਿ ਪਾਕਿਸਤਾਨ ਵਾਲੇ ਪਾਸੇ ਬੰਨ੍ਹ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਦੇ ਹਾਲਾਤ ਬਹੁਤ ਮਾੜੇ ਹਨ ਕਿਉਂਕਿ ਉਥੋਂ ਦਾ ਪਾਣੀ ਪ੍ਰਦੂਸ਼ਿਤ ਹੈ, ਜਿਸ ਕਾਰਨ ਕਈ ਜਾਨਲੇਵਾ ਬੀਮਾਰੀਆਂ ਦਾ ਡਰ ਪੈਦਾ ਹੋ ਗਿਆ ਹੈ। ਇਸ ਤੋਂ ਇਲਾਵਾ ਉਥੇ ਦਿਵਿਆਂਗ ਬੱਚੇ ਪੈਦਾ ਹੋ ਰਹੇ ਹਨ ਜੋ ਕਿ ਇਕ ਵੱਡੀ ਸਮੱਸਿਆ ਹੈ। ਸੀਚੇਵਾਲ ਨੇ ਅਪੀਲ ਕੀਤੀ ਕਿ ਉਸ ਖੇਤਰ ਵਿਚ ਪਾਕਿਸਤਾਨ ਵਾਲੇ ਪਾਸੇ ਬਣੇ ਬੰਨ੍ਹ ਨੂੰ ਖੋਲ੍ਹਿਆ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਇਸ ਦੇ ਨਾਲ ਹੀ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦਿਤਾ ਜਾਵੇ। ਉਨ੍ਹਾਂ ਕਿਹਾ ਕਿ ਸੇਮ ਦੀ ਸਮੱਸਿਆ ਨੂੰ ਹੱਲ ਕਰਨ ਲਈ ਸਿਰਫ਼ ਸੂਬਾ ਸਰਕਾਰ ਹੀ ਨਹੀਂ ਬਲਕਿ ਕੇਂਦਰ ਸਰਕਾਰ ਵੀ ਪੂਰਾ ਯੋਗਦਾਨ ਪਾਵੇ। 

ਉਨ੍ਹਾਂ ਕਿਹਾ ਕਿ ਪੀੜਤ ਕਿਸਾਨ ਕਈ ਵਾਰ ਖ਼ੁਦਕੁਸ਼ੀ ਕਰਨ ਦਾ ਰਾਹ ਆਪਣਾ ਲੈਂਦੇ ਹਨ, ਇਸ ਲਈ ਅਸੀਂ ਅਪੀਲ ਕਰਦੇ ਹਾਂ ਕਿ ਮਾਲਵਾ ਖੇਤਰ ਦੇ ਮੀਂਹ ਪ੍ਰਭਾਵਤ ਪਿੰਡਾਂ ਦੀ ਸਹਾਇਤਾ ਕੀਤੀ ਜਾਵੇ ਤਾਂ ਜੋ ਲੋਕ ਰਾਹਤ ਮਹਿਸੂਸ ਕਰ ਸਕਣ।
ਐਸਏਐਸ-ਨਰਿੰਦਰ-3-4
 

SHARE ARTICLE

ਏਜੰਸੀ

Advertisement

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM
Advertisement