ਮਾਨ ਸਰਕਾਰ ਨੇ PPSC ਮੈਂਬਰਾਂ ਦੀ ਗਿਣਤੀ ਵਿਚ ਕੀਤੀ ਕਟੌਤੀ, ਹੁਣ 10 ਦੀ ਬਜਾਏ 5 ਮੈਂਬਰ ਕਰਨਗੇ ਕੰਮ
Published : Aug 3, 2022, 8:51 pm IST
Updated : Aug 3, 2022, 8:56 pm IST
SHARE ARTICLE
CM Mann
CM Mann

ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਬਣਾਉਣ ਅਤੇ ਕਰਦਾਤਾਵਾਂ ਦਾ ਪੈਸਾ ਬਚਾਉਣ ਲਈ ਚੁੱਕਿਆ ਕਦਮ

 

ਚੰਡੀਗੜ੍ਹ: ਕਰਦਾਤਾਵਾਂ ਦੇ ਪੈਸੇ ਦੀ ਬੱਚਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਮੈਂਬਰਾਂ ਦੀ ਮੌਜੂਦਾ ਗਿਣਤੀ 10 ਤੋਂ ਘਟਾ ਕੇ ਪੰਜ ਕਰਨ ਦੀ ਸਹਿਮਤੀ ਦੇ ਦਿੱਤੀ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਪੀ.ਪੀ.ਐਸ.ਸੀ. ਦੇ ਮੈਂਬਰਾਂ ਦੀ ਗਿਣਤੀ 10 ਹੈ, ਜਿਨ੍ਹਾਂ ਦੀਆਂ ਤਨਖ਼ਾਹਾਂ, ਭੱਤੇ ਤੇ ਹੋਰ ਸੇਵਾ ਲਾਭਾਂ ਨਾਲ ਸੂਬੇ ਦੇ ਖ਼ਜ਼ਾਨੇ ਉਤੇ ਨਾਜਾਇਜ਼ ਬੋਝ ਪੈਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕਮਿਸ਼ਨ ਦੇ ਕੰਮਕਾਜ ਵਿੱਚ ਕੁਸ਼ਲਤਾ ਲਿਆਉਣ ਲਈ ਮੈਂਬਰਾਂ ਦੀ ਗਿਣਤੀ ਵਿੱਚ ਕਟੌਤੀ ਕੀਤੀ ਗਈ ਹੈ।

Bhagwant mann Bhagwant mann

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਸਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਇਨ੍ਹਾਂ ਮੈਂਬਰਾਂ ਦੀ ਮੌਜੂਦਾ ਗਿਣਤੀ ਨੂੰ ਘਟਾ ਕੇ ਅੱਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਜਿੱਥੇ ਇਕ ਪਾਸੇ ਕਮਿਸ਼ਨ ਦਾ ਕੰਮਕਾਜ ਸੁਚਾਰੂ ਹੋਵੇਗਾ, ਉੱਥੇ ਦੂਜੇ ਪਾਸੇ ਕਰਦਾਤਾਵਾਂ ਦੇ ਪੈਸੇ ਦੀ ਵੀ ਬੱਚਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ ਸੂਬਾ ਸਰਕਾਰ ਨੂੰ ਇਨ੍ਹਾਂ ਮੈਂਬਰਾਂ ਉਤੇ ਖ਼ਰਚ ਹੋ ਰਹੀ ਵੱਡੀ ਰਾਸ਼ੀ ਬਚਣ ਦੀ ਸੰਭਾਵਨਾ ਹੈ।

Punjab GovtPunjab Govt

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚ ਕੁੱਝ ਮੈਂਬਰਾਂ ਦਾ ਕਾਰਜਕਾਲ ਖ਼ਤਮ ਹੋਣ ਮਗਰੋਂ ਜਦੋਂ ਮੈਂਬਰਾਂ ਦੀ ਗਿਣਤੀ ਪੰਜ ਰਹੀ ਗਈ ਤਾਂ ਅਧਿਕਾਰਕ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਰਦਾਤਾਵਾਂ ਦੇ ਇਕ-ਇਕ ਪੈਸੇ ਦੀ ਵਿਵੇਕ ਨਾਲ ਵਰਤੋਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਬਚਾਇਆ ਪੈਸਾ ਸੂਬੇ ਦੇ ਲੋਕਾਂ ਦੀ ਭਲਾਈ ਉਤੇ ਖ਼ਰਚਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵਡੇਰੇ ਜਨਤਕ ਹਿੱਤ ਵਿੱਚ ਅਜਿਹੇ ਹੋਰ ਵੀ ਫੈਸਲੇ ਲਏ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement