
ਆਪਣੀ NGO 'ਚ ਦੇਣਗੇ ਨੌਕਰੀ ਅਤੇ 5 ਲੱਖ ਰੁਪਏ ਦਾ ਇਨਾਮ
ਚੰਡੀਗੜ੍ਹ: ਰਾਸ਼ਟਰਮੰਡਲ ਖੇਡਾਂ ਵਿੱਚ ਦੇਸ਼-ਵਿਦੇਸ਼ ਵਿੱਚ ਭਾਰਤ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੀ ਹਰਜਿੰਦਰ ਕੌਰ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਪੰਜਾਬ ਸਰਕਾਰ ਨੇ ਵੇਟਲਿਫਟਿੰਗ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ 40 ਲੱਖ ਰੁਪਏ ਦਾ ਮਾਣ ਭੱਤਾ ਦੇਣ ਦਾ ਐਲਾਨ ਕੀਤਾ ਹੈ।
photo
ਇਸ ਦੇ ਨਾਲ ਹੀ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਵੀ ਉਨ੍ਹਾਂ ਨੂੰ ਨਕਦ ਇਨਾਮ ਅਤੇ ਨੌਕਰੀ ਦੇਣਗੇ। ਜਾਣਕਾਰੀ ਅਨੁਸਾਰ ਹਰਜਿੰਦਰ ਕੌਰ ਨੂੰ 5 ਲੱਖ ਰੁਪਏ ਦਾ ਨਕਦ ਇਨਾਮ ਦੇਣਗੇ। ਇਸ ਦੇ ਨਾਲ ਹੀ ਉਹ ਆਪਣੀ NGO ਸਨ ਫਾਊਂਡੇਸ਼ਨ ਜੋ ਕਿ ਪੰਜਾਬ ਵਿੱਚ ਵਿਸ਼ਵ ਪੱਧਰੀ ਸਕਿੱਲ ਸੈਂਟਰ ਅਤੇ ਡਰੱਗ ਰੀਹੈਬ ਸੈਂਟਰ ਚਲਾ ਰਿਹਾ ਹੈ, ਵਿੱਚ ਨੌਕਰੀ ਵੀ ਦੇਣਗੇ।