ਪੰਜਾਬ ਦੇ ਸੌ ਫ਼ੀਸਦੀ ਪਿੰਡ ਨੂੰ ਇਸੇ ਸਾਲ ਮੁਹੱਈਆ ਹੋਵੇਗਾ ਸਾਫ਼ ਤੇ ਪੀਣ ਯੋਗ ਪਾਣੀ-ਬ੍ਰਮ ਸ਼ੰਕਰ ਜਿੰਪਾ
Published : Aug 3, 2022, 6:08 pm IST
Updated : Aug 3, 2022, 6:08 pm IST
SHARE ARTICLE
Brahm Shankar Jimpa
Brahm Shankar Jimpa

ਦਿਹਾਤੀ ਇਲਾਕਿਆਂ ’ਚ ਪਾਈਪਾਂ ਰਾਹੀਂ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਮਾਨ ਸਰਕਾਰ ਵੱਲੋਂ ਕੋਸ਼ਿਸ਼ਾਂ ਤੇਜ਼ 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪਿੰਡਾਂ ਵਿੱਚ ਸਾਫ਼ ਅਤੇ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਦਾ ਟੀਚਾ ਚਾਲੂ ਵਿੱਤੀ ਸਾਲ ਦੌਰਾਨ ਪੂਰਾ ਕਰਨ ਲਈ ਇੱਕ ‘ਵਿਲੇਜ ਐਕਸ਼ਨ ਪਲਾਨ’  ਤਿਆਰ ਕੀਤੀ ਹੈ। ਇਸੇ ਸਮੇਂ ਸੂਬੇ ਦੇ 12009 ਪਿੰਡਾਂ ਦੇ ਹਰੇਕ ਘਰ ਨੂੰ ਪੀਣ ਵਾਲਾ ਸਾਫ਼ ਪਾਣੀ ਉਪਲੱਭਧ ਕਰਵਾਇਆ ਜਾ ਰਿਹਾ ਹੈ। ਸਾਲ 2022-23 ਦੌਰਾਨ ਸੂਬੇ ਦੇ ਸਾਰੇ ਦੇ ਸਾਰੇ ਪਿੰਡਾਂ ਨੂੰ ਪਾਈਪਾਂ ਰਾਹੀਂ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦਾ ਟੀਚਾ ਪੂਰਾ ਕੀਤਾ ਜਾਵੇਗਾ।

Save WaterSave Water

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੇ ਅਨੁਸਾਰ ਵਿਲੇਜ ਐਕਸ਼ਨ ਪਲਾਨ ਤਹਿਤ 100 ਫੀਸਦੀ ਘਰਾਂ ਨੂੰ ਪਾਣੀ ਦੇ ਕੁਨੈਕਸ਼ਨ, ਪਿੰਡਾਂ ਦੀਆਂ ਨਵੀਆਂ ਬਸਤੀਆਂ/ਅਬਾਦੀਆਂ ਵਿੱਚ ਪਾਈਪਾਂ ਵਿਛਾਉਣਾ, ਪੀਣ ਵਾਲੇ ਪਾਣੀ ਦੇ ਸੋਮਿਆਂ ਨੂੰ ਹੋਰ ਮਜ਼ਬੂਤ ਕਰਨਾ, ਸਵੱਛ ਭਾਰਤ ਮਿਸ਼ਨ(ਗ੍ਰਾਮੀਣ) ਨੂੰ ਪੂਰੀ ਤਰਾਂ ਲਾਗੂ ਕਰਨਾ ਆਦਿ ਮੁੱਖ ਤੌਰ ’ਤੇ ਸ਼ਾਮਿਲ ਹੈ। ਇਸ ਸਮੇਂ ਸੂਬੇ ਦੇ 12009 ਪਿੰਡਾਂ ਨੂੰ 9554 ਜਲ ਸਪਲਾਈ ਸਕੀਮਾਂ ਰਾਹੀਂ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਹੁਣ ਤੱਕ ਪਾਣੀ ਸਪਲਾਈ ਦਾ 99 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। 

WaterWater

ਜਲ ਸਪਲਾਈ ਦੇ ਵਾਸਤੇ ਨਿਰਧਾਰਤ ਟੀਚਾ ਹਾਸਲ ਕਰਨ ਲਈ ਉਪ ਮੰਡਲ ਇੰਜੀਨੀਅਰਾਂ ਅਤੇ ਕਾਰਜਕਾਰੀ ਇੰਜੀਨੀਅਰਾਂ ਵਲੋਂ 700 ਤੋਂ ਵੱਧ ਇੰਜੀਨੀਅਰਾਂ ਨੂੰ ਸਿਖਲਾਈ ਦਿੱਤੀ ਗਈ ਹੈ। ਇਸ ਦੌਰਾਨ ਸੋਸ਼ਲ ਫੀਲਡ ਸਟਾਫ਼ ਨੂੰ ਵੀ ਟ੍ਰੇਨਿੰਗ ਦਿੱਤੀ ਗਈ। ਜ਼ਿਲਾਵਾਰ ਟਰੇਨਿੰਗ ਵਿੱਚ ਵਿਸ਼ਾ ਮਾਹਿਰਾਂ ਨੇ ਜਲ ਸਪਲਾਈ ਨੂੰ ਬੇਹਤਰ ਬਨਾਉਣ ਲਈ ਢੰਗ-ਤਰੀਕਿਆਂ ਦੀ ਜਾਣਕਾਰੀ ਦਿੱਤੀ। ਇਸ ਟਰੇਨਿੰਗ ਦਾ ਮਕਸਦ ਸੰਪਰਕ ਮੁਹਿੰਮ ਚਲਾ ਕੇ ਵਿਲੇਜ ਐਕਸ਼ਨ ਪਲਾਨ ਦੇ ਟੀਚੇ ਨੂੰ ਪੂਰਾ ਕਰਨਾ ਹੈ। 

waterwater

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਦੱਸਿਆ ਕਿ ਜਲ ਜੀਵਨ ਮਿਸ਼ਨ ਤਹਿਤ ਪੰਜਾਬ ਦੇ ਪਿੰਡਾਂ ਦੇ ਸਾਰੇ ਘਰਾਂ ਅਤੇ ਸਾਂਝੀਆਂ ਥਾਵਾਂ ਉਤੇ ਟੂਟੀਆਂ ਰਾਹੀਂ ਸਾਫ਼ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਪਿੰਡਾਂ ਦੀਆਂ ਜ਼ਰੂਰਤਾਂ ਦੇ ਮੱਦੇਨਜ਼ਰ ਮੌਜੂਦਾ ਅਤੇ ਭਵਿੱਖੀ ਲੋੜਾਂ ਵਾਸਤੇ ਪਾਣੀ ਦੇ ਸਰੋਤ ਦੀ ਸਥਿਰਤਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।  ਇਸ ਯੋਜਨਾ ਦੇ ਹੇਠ ਜਲ ਸਪਲਾਈ ਸਕੀਮਾਂ ਵਿੱਚ ਸੁਧਾਰ, ਜਲ ਸਪਲਾਈ ਦੇ ਮੌਜੂਦਾ ਸਮੇਂ ਵਿੱਚ ਵਾਧਾ ਅਤੇ ਗੁਣਵੱਤਾ ਵਿੱਚ ਹੋਰ ਸੁਧਾਰ ਆਵੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement