ਪਸ਼ੂ ਪਾਲਣ ਮੰਤਰੀ ਵਲੋਂ ਲੰਪੀ ਸਕਿੱਨ ਦੀ ਰੋਕਥਾਮ ਲਈ ਜ਼ਿਲ੍ਹਿਆਂ ਨੂੰ 76 ਲੱਖ ਰੁਪਏ ਜਾਰੀ
Published : Aug 3, 2022, 11:51 pm IST
Updated : Aug 3, 2022, 11:51 pm IST
SHARE ARTICLE
image
image

ਪਸ਼ੂ ਪਾਲਣ ਮੰਤਰੀ ਵਲੋਂ ਲੰਪੀ ਸਕਿੱਨ ਦੀ ਰੋਕਥਾਮ ਲਈ ਜ਼ਿਲ੍ਹਿਆਂ ਨੂੰ 76 ਲੱਖ ਰੁਪਏ ਜਾਰੀ

ਚੰਡੀਗੜ੍ਹ, 3 ਅਗੱਸਤ (ਭੁੱਲਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਦੇ ਪਸ਼ੂਆਂ ਵਿਚ ਫੈਲੀ ਲੰਪੀ ਸਕਿੱਨ ਬੀਮਾਰੀ ਦੀ ਰੋਕਥਾਮ ਅਤੇ ਬਚਾਅ ਲਈ ਫ਼ੰਡ ਜਾਰੀ ਕਰਨ ਦੀਆਂ ਹਦਾਇਤਾਂ ’ਤੇ ਫੌਰੀ ਕਾਰਵਾਈ ਕਰਦਿਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵਲੋਂ ਦਵਾਈਆਂ ਦੀ ਖਰੀਦ ਅਤੇ ਹੋਰਨਾਂ ਰੋਕਥਾਮ ਤੇ ਜਾਗਰੂਕਤਾ ਗਤੀਵਿਧੀਆਂ ਲਈ ਸਮੂਹ ਜ਼ਿਲ੍ਹਿਆਂ ਨੂੰ 76 ਲੱਖ ਰੁਪਏ ਜਾਰੀ ਕੀਤੇ ਗਏ ਹਨ।
ਸ. ਲਾਲਜੀਤ ਸਿੰਘ ਭੁੱਲਰ ਨੇ ਦਸਿਆ ਕਿ ਸਰਹੱਦੀ ਜ਼ਿਲ੍ਹਿਆਂ ਵਿਚ ਇਸ ਬੀਮਾਰੀ ਦੇ ਜ਼ਿਆਦਾ ਫੈਲਣ ਦੀਆਂ ਰੀਪੋਰਟਾਂ ਹਨ। ਇਸ ਲਈ ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਨੂੰ 5-5 ਲੱਖ ਰੁਪਏ ਜਾਰੀ ਕੀਤੇ ਗਏ ਹਨ ਅਤੇ ਬਾਕੀ ਜ਼ਿਲ੍ਹਿਆਂ ਨੂੰ 3-3 ਲੱਖ ਰੁਪਏ ਦੇ ਫ਼ੰਡ ਦਿਤੇ ਗਏ ਹਨ ਤਾਂ ਜੋ ਜ਼ਿਲ੍ਹਾ ਅਧਿਕਾਰੀਆਂ ਨੂੰ ਲੋੜੀਂਦੀਆਂ ਦਵਾਈਆਂ ਦੀ ਖ਼ਰੀਦ ਵਿਚ ਕੋਈ ਦਿੱਕਤ ਨਾ ਆਵੇ ਅਤੇ ਉਹ ਬੀਮਾਰੀ ਦੀ ਰੋਕਥਾਮ ਲਈ ਕਿਸਾਨਾਂ, ਪਸ਼ੂ ਪਾਲਕਾਂ ਅਤੇ ਆਮ ਲੋਕਾਂ ਨੂੰ ਨਿਰੰਤਰ ਜਾਗਰੂਕ ਕਰ ਸਕਣ।
ਮੰਤਰੀ ਨੇ ਦਸਿਆ ਕਿ ਸਰਕਾਰ ਵਲੋਂ ਬੀਮਾਰੀ ਤੋਂ ਬਚਾਅ ਲਈ ਐਡਵਾਈਜ਼ਰੀ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰ ਕੇ ਅਧਿਕਾਰੀਆਂ ਨੂੰ ਇਸ ਦਾ ਸਖ਼ਤੀ ਨਾਲ ਪਾਲਣ ਕਰਨ ਦੇ ਨਿਰਦੇਸ਼ ਦਿਤੇ ਗਏ ਹਨ।
ਪਸ਼ੂ ਪਾਲਣ ਮੰਤਰੀ ਨੇ ਜ਼ਿਲ੍ਹਿਆਂ ਵਿਚ ਤੈਨਾਤ ਡਿਪਟੀ ਡਾਇਰੈਕਟਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਅਪਣੇ ਅਧੀਨ ਖੇਤਰਾਂ ਦੇ ਨਿਰੰਤਰ ਦੌਰੇ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਖ਼ਾਸ ਤੌਰ ’ਤੇ ਪਸ਼ੂ ਫ਼ਾਰਮਾਂ ਵਿਚ ਦੌਰੇ ਕਰ ਕੇ ਸਥਿਤੀ ’ਤੇ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਪਿੰਡਾਂ ਦੇ ਪਸ਼ੂ ਪਾਲਕਾਂ/ਕਿਸਾਨਾਂ ਨੂੰ ਬੀਮਾਰੀ ਦੇ ਲੱਛਣਾਂ/ਰੋਕਥਾਮ ਦੇ ਤਰੀਕਿਆਂ ਬਾਰੇ ਜਾਣੂ ਕਰਵਾਉਣਾ ਨਿਰੰਤਰ ਜਾਰੀ ਰੱਖਣ।
ਮੰਤਰੀ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਇਹ ਲਾਗ ਦੀ ਬੀਮਾਰੀ ਗਾਵਾਂ ਵਿਚ ਜ਼ਿਆਦਾ ਫੈਲਦੀ ਹੈ ਅਤੇ ਮੱਖੀ/ਮੱਛਰ ਇਸ ਬੀਮਾਰੀ ਨੂੰ ਫੈਲਾਉਣ ਦਾ ਕਾਰਨ ਬਣਦੇ ਹਨ। ਇਸ ਲਈ ਪ੍ਰਭਾਵਤ ਪਸ਼ੂਆਂ ਨੂੰ ਪਹਿਲ ਦੇ ਆਧਾਰ ’ਤੇ ਸਿਹਤਮੰਦ ਪਸ਼ੂਆਂ ਨਾਲੋਂ ਵੱਖ ਕੀਤਾ ਜਾਵੇ ਅਤੇ ਹੋ ਸਕੇ ਤਾਂ ਪਸ਼ੂਆਂ ‘ਤੇ ਮੱਛਰਦਾਨੀ ਲਾ ਕੇ ਰੱਖੀ ਜਾਵੇ। 
ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ ਸਮੂਹ ਅਧਿਕਾਰੀ ਅਤੇ ਮੁਲਾਜ਼ਮ ਪਸ਼ੂ-ਪਾਲਕਾਂ ਦੀ ਹਰ ਪੱਖੋਂ ਸਹਾਇਤਾ ਕਰ ਰਹੇ ਹਨ। ਇਸ ਲਈ ਪਸ਼ੂਪਾਲਕ ਕਿਸੇ ਘਬਰਾਹਟ ਵਿਚ ਨਾ ਆਉਣ ਅਤੇ ਸੰਜਮ ਨਾਲ ਕੰਮ ਲੈਂਦਿਆਂ ਅਹਿਤਿਆਤ ਵਰਤਣ।    
 

SHARE ARTICLE

ਏਜੰਸੀ

Advertisement
Advertisement

ਹਿੰਦੂ ਪਰਿਵਾਰ ਦੀ ਕੁੜੀ ਅੰਮ੍ਰਿਤਪਾਨ ਕਰਕੇ ਬਣੀ ਸਤਬੀਰ ਕੌਰ ਖਾਲਸਾ, ਸਿੱਖ ਮੁੰਡੇ ਨਾਲ ਕਰਵਾਇਆ ਵਿਆਹ

25 Sep 2023 2:55 PM

20 ਕਿਲੋ ਅਫੀਮ ਦੇ ਮਾਮਲੇ 'ਚ Haryana Police ਨੇ ਚੁੱਕਿਆ ਸੀ ਖਰੜ ਦਾ ਬੰਦਾ!

25 Sep 2023 2:53 PM

ਕੁੱਲੜ ਪੀਜ਼ਾ ਵਾਲੇ ਜੋੜੇ ਦੀ ਵੀਡੀਓ ਮਾਮਲੇ 'ਚ ਗ੍ਰਿਫ਼ਤਾਰ ਕੁੜੀ ਦਾ ਪਰਿਵਾਰ ਆਇਆ ਮੀਡੀਆ ਸਾਹਮਣੇ

25 Sep 2023 2:52 PM

Singer Zikar Interview

25 Sep 2023 2:56 PM

ਇਸ ਕਰਕੇ ਪਿਆ INDIA-Canada ਦਾ ਰੱਫੜ, ਸੁਣ ਲਓ ਵਿਦਿਆਰਥੀ, ਵਪਾਰੀਆਂ ਦਾ ਕਿਵੇਂ ਬਚੇਗਾ ਨੁਕਸਾਨ?

24 Sep 2023 8:31 PM