
ਦੋ ਔਰਤਾਂ ਹੋਈਆਂ ਗੰਭੀਰ ਜਖ਼ਮੀ
ਫਿਰੋਜ਼ਪੁਰ: ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਹਾਦਸਾਗ੍ਰਸਤ ਖੇਤਰ ਖਾਈ ਫੇਮਕੇ ਨੇੜੇ ਸੜਕ ਹਾਦਸੇ 'ਚ 27 ਸਾਲਾ ਨੌਜਵਾਨ ਦੀ ਮੌਤ ਹੋ ਗਈ। ਜਦੋਂਕਿ ਬਾਈਕ ਸਵਾਰ ਦੋ ਔਰਤਾਂ ਗੰਭੀਰ ਜ਼ਖਮੀ ਹੋ ਗਈਆਂ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਦਾਖਲ ਕਰਵਾਇਆ ਗਿਆ ਹੈ। ਜਿਥੇ ਉਨ੍ਹਾਂ ਦੀ ਹਾਲਤ ਹੁਣ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ: ਅਸਾਮ 'ਚ ਸਿੱਖ ਵਿਆਹਾਂ ਨੂੰ ਆਨੰਦ ਮੈਰਿਜ ਐਕਟ, 1909 ਤਹਿਤ ਦਿਤੀ ਜਾਵੇਗੀ ਮਾਨਤਾ- CM ਅਸਾਮ
ਮ੍ਰਿਤਕ ਦੇ ਚਾਚਾ ਮੰਗਲ ਸਿੰਘ ਵਾਸੀ ਪਿੰਡ ਕਿਲਚਾ ਜ਼ਿਲ੍ਹਾ ਫਿਰੋਜ਼ਪੁਰ ਨੇ ਦਸਿਆ ਕਿ ਉਸ ਦਾ ਭਤੀਜਾ ਬੂਟਾ ਸਿੰਘ ਮੋਟਰਸਾਈਕਲ ’ਤੇ ਰਿਸ਼ਤੇਦਾਰ ਗੁਰਪ੍ਰੀਤ ਕੌਰ ਅਤੇ ਸੰਜਨਾ ਨਾਲ ਮਾਤਾ ਨਹਿਰਾਵਾਂਲੀ ਦਾ ਮੇਲਾ ਦੇਖ ਕੇ ਵਾਪਸ ਪਿੰਡ ਆ ਰਿਹਾ ਸੀ। ਅਜੇ ਉਹ ਖਾਈ ਫੇਮੇਕੇ ਕੋਲ ਪੁੱਜੇ ਹੀ ਸਨ ਕਿ ਮਹਿੰਦਰਾ ਪਿਕਅੱਪ ਦੇ ਅਣਪਛਾਤੇ ਚਾਲਕ ਨੇ ਲਾਪਰਵਾਹੀ ਨਾਲ ਵਾਹਨ ਚਲਾਉਂਦੇ ਹੋਏ ਬੂਟਾ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿਤੀ, ਜਿਸ ਕਾਰਨ ਬੂਟਾ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ: ਨੂਹ ਜ਼ਿਲ੍ਹੇ ਵਿੱਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਨੇ ਲੋਕ ਮਨਾਂ ਨੂੰ ਭਾਰੀ ਠੇਸ ਪਹੁੰਚਾਈ: ਕੁਲਤਾਰ ਸਿੰਘ ਸੰਧਵਾਂ
ਜਦਕਿ ਗੁਰਪ੍ਰੀਤ ਕੌਰ ਅਤੇ ਸੰਜਨਾ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮੰਗਲ ਸਿੰਘ ਦੇ ਬਿਆਨਾਂ ’ਤੇ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।