
ਘਰ ’ਚ ਵੜ ਕੇ 16 ਸਾਲਾ ਮੁਲਜ਼ਮ ਨੇ ਦਿਤਾ ਵਾਰਦਾਤ ਨੂੰ ਅੰਜਾਮ
ਪੁਲਿਸ ਨੇ ਪੋਕਸੋ ਐਕਟ ਤਹਿਤ ਦਰਜ ਕੀਤਾ ਮਾਮਲਾ
ਮੁਲਜ਼ਮ ਫਰਾਰ, ਪੁਲਿਸ ਵਲੋਂ ਭਾਲ ਜਾਰੀ
ਹੁਸ਼ਿਆਰਪੁਰ : ਪੰਜਾਬ ਦੇ ਹੁਸ਼ਿਆਰਪੁਰ ਵਿਚ ਅੱਠ ਸਾਲਾ ਬੱਚੀ ਨਾਲ ਕਥਿਤ ਤੌਰ ’ਤੇ ਜਿਮਨੀ ਸ਼ੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਵੀਰਵਾਰ ਨੂੰ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ: ਸਮਰੱਥਾ ਤੋਂ ਵੱਧ ਕੈਦੀ ਰੱਖਣ ਦੇ ਮਾਮਲੇ 'ਚ ਸਿਖ਼ਰ 'ਤੇ ਲੁਧਿਆਣਾ ਦੀ ਕੇਂਦਰੀ ਜੇਲ
ਦਸੂਹਾ ਦੇ ਡੀ.ਐਸ.ਪੀ. ਬਲਬੀਰ ਸਿੰਘ ਨੇ ਦਸਿਆ ਕਿ ਇਹ ਘਟਨਾ ਬੁੱਧਵਾਰ ਨੂੰ ਵਾਪਰੀ ਜਦੋਂ 16 ਸਾਲਾ ਦਾ ਦੋਸ਼ੀ ਉਸ ਲੜਕੀ ਦੇ ਘਰ ਪਹੁੰਚਿਆ ਅਤੇ ਉਸ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ। ਉਨ੍ਹਾਂ ਦਸਿਆ ਕਿ ਘਟਨਾ ਸਮੇਂ ਲੜਕੀ ਘਰ 'ਚ ਇਕੱਲੀ ਸੀ।
ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਐਂਬੂਲੈਂਸ ਡਰਾਈਵਰ ਦਬੋਚਿਆ
ਡੀ.ਐਸ.ਪੀ. ਬਲਬੀਰ ਸਿੰਘ ਨੇ ਦਸਿਆ ਕਿ ਲੜਕੀ ਨੇ ਘਰ ਪਰਤਣ 'ਤੇ ਅਪਣੀ ਮਾਂ ਨੂੰ ਸਾਰੀ ਗੱਲ ਦੱਸੀ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਉਨ੍ਹਾਂ ਦਸਿਆ ਕਿ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਭਾਰਤੀ ਦੰਡਾਵਲੀ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਵਿਚ ਲੋੜੀਂਦੇ ਮੁਲਜ਼ਮਾਂ ਨੂੰ ਫੜਨ ਲਈ ਯਤਨ ਜਾਰੀ ਹਨ ਫਿਲਹਾਲ ਉਹ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ।