-  ਪਾਕਿ-ਅਧਾਰਤ ਤਸਕਰਾਂ ਵੱਲੋਂ ਦਰਿਆਈ ਰਸਤੇ ਰਾਹੀਂ ਭਾਰਤੀ ਖੇਤਰ ’ਚ ਭੇਜਿਆ ਜਾ ਰਿਹਾ ਹੈ ਨਸ਼ਾ : DGP ਗੌਰਵ ਯਾਦਵ 

By : KOMALJEET

Published : Aug 3, 2023, 9:13 pm IST
Updated : Aug 3, 2023, 9:13 pm IST
SHARE ARTICLE
DGP
DGP

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਕਿਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਕਾਬੂ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫ਼ਾਸ਼; 6 ਕਿਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇਕ ਵਿਅਕਤੀ ਕਾਬੂ

- ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ- ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਵਲੋਂ ਛਾਪੇਮਾਰੀ ਜਾਰੀ : ਏ.ਆਈ.ਜੀ. ਐਸ.ਐਸ.ਓ.ਸੀ. ਸੁਖਮਿੰਦਰ ਸਿੰਘ ਮਾਨ

ਚੰਡੀਗੜ੍ਹ/ਅੰਮ੍ਰਿਤਸਰ, 3 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫ਼ਾਸ਼ ਕਰਦਿਆਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 6 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।  
ਇਹ ਜਾਣਕਾਰੀ ਦਿੰਦਿਆਂ ਡੀਜੀਪੀ, ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇਥੇ ਦਸਿਆ ਕਿ ਗ੍ਰਿਫ਼ਤਾਰ ਕੀਤੇ ਗਏ

ਮੁਲਜ਼ਮ ਦੀ ਪਛਾਣ ਸ਼ਿੰਦਰ ਸਿੰਘ ਵਾਸੀ ਪਿੰਡ ਬੂਟੇ ਦੀਆਂ ਛੰਨਾਂ ਮਹਿਤਪੁਰ, ਜਲੰਧਰ ਵਜੋਂ ਹੋਈ ਹੈ। ਮੁਲਜ਼ਮ ਨਸ਼ਾ ਤਸਕਰ ਹੈ ਅਤੇ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਤਹਿਤ ਦੋ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਸੀ।

ਡੀ.ਜੀ.ਪੀ. ਨੇ ਦਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੂੰ ਸੂਹ ਮਿਲੀ ਸੀ ਕਿ ਮੁਲਜ਼ਮ ਸ਼ਿੰਦਰ ਸਿੰਘ ਅਤੇ ਉਸ ਦੇ ਸਾਥੀਆਂ ਨੇ ਹਾਲ ਹੀ ਵਿਚ ਪਾਕਿਸਤਾਨ ਅਧਾਰਤ ਤਸਕਰਾਂ ਅਤੇ ਏਜੰਸੀਆਂ ਵਲੋਂ ਫ਼ਿਰੋਜ਼ਪੁਰ ਖੇਤਰ ਦੇ ਦਰਿਆਈ ਰਸਤੇ ਰਾਹੀਂ ਭਾਰਤੀ ਖੇਤਰ ’ਚ ਭੇਜੀ ਗਈ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਸੀ ਅਤੇ ਉਹ (ਸ਼ਿੰਦਰ ਤੇ ਹੋਰ) ਉਕਤ ਖੇਪ  ਨੂੰ  ਖ਼ਰੀਦਦਾਰ ਧਿਰ (ਪਾਰਟੀ) ਤਕ ਪਹੁੰਚਾਉਣ ਲਈ ਅੰਮ੍ਰਿਤਸਰ ਦੇ ਆਲੇ-ਦੁਆਲੇ ਮੌਜੂਦ ਹਨ।

ਉਨ੍ਹਾਂ ਦਸਿਆ ਕਿ ਫੌਰੀ ਕਾਰਵਾਈ ਕਰਦਿਆਂ, ਐਸ.ਐਸ.ਓ.ਸੀ. ਅੰਮ੍ਰਿਤਸਰ ਦੀ ਵਿਸ਼ੇਸ਼ ਪੁਲਿਸ ਟੀਮ ਨੇ ਇਕ ਆਪ੍ਰੇਸ਼ਨ ਆਰੰਭਿਆ ਅਤੇ ਯੋਜਨਾਬੱਧ ਤਰੀਕੇ ਨਾਲ ਇਲਾਕੇ ਦੀ ਘੇਰਾਬੰਦੀ ਕਰਕੇ ਦੋਸ਼ੀ ਸ਼ਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ।
ਮੁੱਢਲੀ ਤਫ਼ਤੀਸ਼ ਬਾਰੇ ਹੋਰ ਜਾਣਕਾਰੀ ਸਾਂਝੀ  ਕਰਦਿਆਂ ਏ.ਆਈ.ਜੀ. ਐਸ.ਐਸ.ਓ.ਸੀ. ਸੁਖਮਿੰਦਰ ਸਿੰਘ ਮਾਨ ਨੇ ਦਸਿਆ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਕੁਝ ਦਿਨ ਪਹਿਲਾਂ ਫ਼ਿਰੋਜ਼ਪੁਰ ਸੈਕਟਰ ਵਿਚ, ਪਾਕਿ ਅਧਾਰਤ ਤਸਕਰਾਂ ਨੇ ਹੜ੍ਹਾਂ ਕਾਰਨ ਦਰਿਆ ਦੇ ਕੰਢੇ ਦੇ ਨਾਲੋ-ਨਾਲ ਪਏ ਪਾੜ ਨੂੰ ਵਰਤ ਕੇ ਦਰਿਆ ਰਾਹੀਂ ਨਸ਼ਿਆਂ ਦੀ ਖੇਪ ਦੀ ਤਸਕਰੀ ਕੀਤੀ ।

ਉਨ੍ਹਾਂ ਕਿਹਾ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫ਼ਾਸ਼ ਕਰਨ ਲਈ ਅਗਲੇਰੀ  ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਗਰੁੱਪ ਦੇ ਬਾਕੀ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਕੇ ਜਾਂਚ ਨੂੰ ਤਰਕਪੂਰਨ ਸਿੱਟੇ ਤਕ ਪਹੁੰਚਾਉਣ ਲਈ ਉਕਤ ਵਿਅਕਤੀਆਂ ਨਾਲ ਸਬੰਧੀ ਸਭ ਅਗਲੀਆਂ-ਪਿਛਲੀਆਂ ਕੜੀਆਂ ਜਾਂਚਣ ਦੇ ਯਤਨ ਕੀਤੇ ਜਾ ਰਹੇ ਹਨ।

ਇਸ ਸਬੰਧੀ ਥਾਣਾ ਐਸ.ਐਸ.ਓ.ਸੀ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 25 ਅਤੇ 29 ਅਧੀਨ ਮੁਕੱਦਮਾ ਨੰਬਰ 23 ਮਿਤੀ 03.08.2023 ਨੂੰ ਦਰਜ ਕੀਤਾ ਗਿਆ ਹੈ ਅਤੇ ਜਲਦ ਹੀ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਲੈ ਲਿਆ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement