ਮੀਤ ਹੇਅਰ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ 18 ਸਰਵੇਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

By : GAGANDEEP

Published : Aug 3, 2023, 5:37 pm IST
Updated : Aug 3, 2023, 5:37 pm IST
SHARE ARTICLE
photo
photo

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਕ ਸਾਲ ਵਿੱਚ 30 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ

 

ਚੰਡੀਗੜ੍ਹ:  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਭੂਮੀ ਅਤੇ ਜਲ ਸੰਭਾਲ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਭਾਗ ਵਿਚ ਨਵੇਂ ਭਰਤੀ ਕੀਤੇ ਗਏ 18 ਸਰਵੇਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਇਹ ਵੀ ਪੜ੍ਹੋ: ਜਗਰਾਉਂ 'ਚ 19 ਸਾਲਾ ਲੜਕੀ ਦਾ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਗਲਾ, ਮੌਤ   

ਅੱਜ ਇੱਥੇ ਪੰਜਾਬ ਭਵਨ ਵਿਖੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਾਮਗਮ ਦੌਰਾਨ ਨਿਯੁਕਤੀ ਪੱਤਰ ਸੌਂਪਣ ਸਮੇਂ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬਾ ਵਾਸੀਆਂ ਪ੍ਰਤੀ ਇਹ ਵਚਨਬੱਧਤਾ ਹੈ ਕਿ ਸਰਕਾਰ ਸਥਾਨਕ ਪੱਧਰ ਉਤੇ ਹੀ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਰਹੀ ਹੈ।ਨਵ-ਨਿਯੁਕਤ ਕਰਮੀਆਂ ਨੂੰ ਵਧਾਈ ਦਿੰਦਿਆਂ ਭੂਮੀ ਤੇ ਜਲ ਸੰਭਾਲ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਕਿਉਂਕਿ ਉਨ੍ਹਾਂ ਵੱਲੋਂ ਕੀਤਾ ਜਾਣ ਵਾਲਾ ਸਰਵੇਖਣ ਦਾ ਕੰਮ ਕਿਸੇ ਵੀ ਉਸਾਰੀ ਕਾਰਜ ਦਾ ਮੂਲ ਆਧਾਰ ਹੈ ਅਤੇ ਜੇ ਕਰ ਉਹ ਸਹੀ ਕੀਤਾ ਹੋਵੇਗਾਤਾਂ ਕੰਮ ਵੀ ਸਹੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਵੀ ਪੋਸਟਿੰਗ ਕੀਤੀ ਜਾ ਰਹੀ ਹੈ, ਉੱਥੇ ਉਹ ਤਨਦੇਹੀ ਨਾਲ ਕੰਮ ਕਰਨ।

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਖਦਸ਼ਾ

ਮੀਤ ਹੇਅਰ ਜਿਨ੍ਹਾਂ ਕੋਲ ਜਲ ਸਰੋਤ ਵਿਭਾਗ ਦਾ ਵੀ ਚਾਰਜ ਹੈ, ਨੇ ਅੱਗੇ ਕਿਹਾ ਕਿ ਸਰਕਾਰ ਸੂਬੇ ਦੇ ਕੀਮਤੀ ਜਲ ਸਰੋਤਾਂ ਦੀ ਸੰਭਾਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇ ਦੌਰਾਨ ਖਾਸ ਕਰਕੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਕਰਕੇ ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਵਿਭਾਗ ਦੀ ਮਹੱਤਤਾਬਹੁਤ ਵੱਡੀ  ਹੈ ਅਤੇ ਦੋਵਾਂ ਵਿਭਾਗਾਂ ਨੂੰ ਧਰਤੀ ਦੇ ਪਾਣੀ ਨੂੰ ਬਚਾਉਣ ਲਈਨਵੀਆਂ ਤਕਨੀਕਾਂ ਵਿਕਸਤ ਕਰਨੀਆਂ ਚਾਹੀਦੀਆਂ ਹਨ।

ਇਹ ਵੀ ਪੜ੍ਹੋ: ਅਮਰੀਕਾ: ਸਿੱਖ ਦੇ ਕਰਿਆਨਾ ਸਟੋਰ 'ਚ ਵੜਿਆ ਚੋਰ, ਅੱਗੋਂ ਗੁਰੂ ਦਾ ਸਿੱਖ ਵੀ ਨਹੀਂ ਡਰਿਆ, ਫੜ ਬਣਾਈ ਚੰਗੀ ਰੇਲ 

ਅੰਤ ਵਿੱਚ ਉਨ੍ਹਾਂ ਇੱਕ ਵਾਰ ਫਿਰ ਨਵੇਂ ਭਰਤੀ ਹੋਏ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜੀਵਨ ਵਿੱਚ ਇਸ ਨਵੇਂ ਅਧਿਆਏ ਦੀ ਸ਼ੁਰੂਆਤ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਨੌਕਰੀ ਵਿੱਚ ਸਫਲਤਾ ਦੀ ਕਾਮਨਾ ਕੀਤੀ। ਇਸ ਮੌਕੇ ਬੋਲਦਿਆਂ ਮੁੱਖ ਭੂਮੀ ਪਾਲ ਮਹਿੰਦਰ ਸਿੰਘ ਸੈਣੀ ਨੇ ਵਿਭਾਗੀ ਪਰਿਵਾਰ ਵਿੱਚ ਨਵੇਂ ਭਰਤੀ ਹੋਏ ਨੌਜਵਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਦਾ ਸੱਦਾ ਦਿੱਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement