ਡਿਜੀਟਲ ਕਰ ਪ੍ਰਸ਼ਾਸਨ ਦੀ ਮਜ਼ਬੂਤੀ ਰਾਹੀਂ ਪੰਜਾਬ ਕਰ ਪ੍ਰਣਾਲੀ 'ਚ ਲਿਆਵੇਗਾ ਵਧੇਰੇ ਪਾਰਦਰਸ਼ਤਾ - ਹਰਪਾਲ ਚੀਮਾ
Published : Aug 3, 2023, 6:10 pm IST
Updated : Aug 3, 2023, 6:10 pm IST
SHARE ARTICLE
Harpal Cheema
Harpal Cheema

ਡਿਜੀਟਲ ਕਰ ਪ੍ਰਸ਼ਾਸਨ ਦੀ ਮਜ਼ਬੂਤੀ ਰਾਹੀਂ ਪੰਜਾਬ ਕਰ ਪ੍ਰਣਾਲੀ ਵਿੱਚ ਲਿਆਵੇਗਾ ਵਧੇਰੇ ਪਾਰਦਰਸ਼ਤਾ ਅਤੇ ਕੁਸ਼ਲਤਾ - ਹਰਪਾਲ ਚੀਮਾ

ਚੰਡੀਗੜ੍ਹ - ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਸੂਬੇ ਦਾ ਕਰ ਵਿਭਾਗ ਆਪਣੇ ਡਿਜੀਟਲ ਕਰ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਨਤਮ ਸਾਫਟਵੇਅਰ ਅਤੇ ਤਕਨੀਕੀ ਹੱਲ ਅਪਣਾਏਗਾ ਤਾਂ ਜੋ ਅੱਜ-ਕੱਲ ਦੇ ਕਾਰੋਬਾਰੀ ਮਾਹੌਲ ਦੀਆਂ ਚੁਣੌਤੀਆਂ ਨਾਲ ਨਿਜਿੱਠਿਆ ਜਾ ਸਕੇ।

ਇਥੇ ਉਦਯੋਗ ਭਵਨ ਵਿਖੇ ਤੇਲੰਗਾਨਾ ਜੀ.ਐਸ.ਟੀ ਪ੍ਰਸ਼ਾਸਨ ਦਾ ਅਧਿਐਨ ਕਰਕੇ ਵਾਪਿਸ ਪਰਤੀ ਕਰ ਕਮਿਸ਼ਨਰੇਟ ਦੇ ਅਧਿਕਾਰੀਆਂ ਦੀ ਟੀਮ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਵੇਂ ਸਥਾਪਤ ਕੀਤੇ ਗਏ ਟੈਕਸ ਇੰਟੈਲੀਜੈਂਸ ਯੂਨਿਟ (ਟੀ.ਆਈ.ਯੂ.) ਦੁਆਰਾ ਅਪਣਾਈਆਂ ਗਈਆਂ ਡਿਜੀਟਲ ਤਕਨੀਕਾਂ ਕਰ ਪ੍ਰਣਾਲੀ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ, ਕਰ ਆਧਾਰ ਵਧਾਉਣ ਅਤੇ ਚੋਰੀ ਨੂੰ ਰੋਕਣ ਵਿੱਚ ਕਰ ਅਧਿਕਾਰੀਆਂ ਦੀ ਸਹਾਇਤਾ ਕਰਨ ਵਿੱਚ ਕਾਰਗਰ ਸਾਬਤ ਹੋ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਸੇ ਵੀ ਸੰਭਾਵੀ ਕਰ ਚੋਰੀ, ਗਲਤ ਰਿਪੋਰਟਿੰਗ ਅਤੇ ਪ੍ਰਸ਼ਾਸਕੀ ਤਰੁੱਟੀਆਂ ਨੂੰ ਰੋਕਣ ਲਈ ਰਾਜ ਦੀਆਂ ਲੋੜਾਂ ਅਨੁਸਾਰ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਜਾ ਸਕਣ ਵਾਲੇ ਤਕਨੀਕੀ ਹੱਲਾਂ ਨੂੰ ਤਲਾਸ਼ਣ ਲਈ ਉਤਸ਼ਾਹਿਤ ਕੀਤਾ।

ਇਸ ਦੌਰਾਨ, ਤੇਲੰਗਾਨਾ ਦੌਰੇ ਤੋਂ ਵਾਪਿਸ ਪਰਤੀ ਟੀਮ ਨੇ ਸੂਬੇ ਦੇ ਅਧਿਐਨ ਦੌਰੇ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਜੀਐਸਟੀ ਪ੍ਰਸ਼ਾਸਨ ਵਿੱਚ ਤੇਲੰਗਾਨਾ ਦੁਆਰਾ ਅਪਣਾਏ ਗਏ ਵਧੀਆ ਅਭਿਆਸਾਂ ਬਾਰੇ ਵਿਸਥਾਰਪੂਰਵਕ ਦੱਸਿਆ। ਟੀਮ ਦੁਆਰਾ ਇੱਕ ਪਾਵਰਪੁਆਇੰਟ ਪੇਸ਼ਕਾਰੀ ਦਿੱਤੀ ਗਈ ਜਿਸ ਵਿੱਚ ਤੇਲੰਗਾਨਾ ਦੁਆਰਾ ਅਪਣਾਏ ਗਏ ਅਭਿਆਸਾਂ ਜਿਵੇਂ ਕਿ ਔਨਲਾਈਨ ਨਿਗਰਾਨੀ ਪ੍ਰਣਾਲੀ, ਰਿਟਰਨ ਦੀ ਪਾਲਣਾ, ਰਿਟਰਨਾਂ ਦੀ ਪੜਤਾਲ, ਰਿਫੰਡ ਦੇ ਬਾਅਦ ਆਡਿਟ ਆਦਿ ਨੂੰ ਦਰਸਾਇਆ ਗਿਆ। ਉਨ੍ਹਾਂ ਨੇ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਕਿ ਜੀ.ਐਸ.ਟੀ ਪ੍ਰਸ਼ਾਸਨ ਨੂੰ ਵਧੀਆ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੇ ਡੇਟਾ ਵਿਸ਼ਲੇਸ਼ਣ ਅਤੇ ਆਈ.ਟੀ. ਅਧਾਰਤ ਮਾਡਿਊਲਾਂ ਦੇ ਵਿਕਾਸ ਵਿੱਚ ਆਈ.ਆਈ.ਟੀ ਹੈਦਰਾਬਾਦ ਦੁਆਰਾ ਤੇਲੰਗਾਨਾ ਦੀ ਸਹਾਇਤਾ ਕੀਤੀ ਜਾ ਰਹੀ ਹੈ।

ਚੀਮਾ ਨੇ ਟੀਮ ਨੂੰ ਤੇਲੰਗਾਨਾ ਦੇ ਸਰਵੋਤਮ ਅਭਿਆਸਾਂ ਨੂੰ ਪੰਜਾਬ ਦੁਆਰਾ ਅਪਣਾਏ ਜਾ ਰਹੇ ਵਧੀਆ ਅਭਿਆਸਾਂ ਨਾਲ ਜੋੜਨ ਲਈ ਰਣਨੀਤੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਤਕਨੀਕੀ ਹੱਲਾਂ ਨਾਲ ਇਮਾਨਦਾਰ ਕਰਦਾਤਾਵਾਂ ਨੂੰ ਕੋਈ ਦਿੱਕਤ ਨਾ ਹੋਵੇ ਅਤੇ ਇਹ ਤਕਨੀਕੀ ਹੱਲ ਡਿਜੀਟਲ ਕਰ ਪ੍ਰਸ਼ਾਸਨ ਦੀਆਂ ਆਏ ਦਿਨ ਬਦਲ ਦੀਆਂ ਲੋੜਾਂ ਨੂੰ ਪੂਰਾ ਕਰਦੇ ਹੋਣ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਕਰ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਵੀ ਹਾਜ਼ਰ ਸਨ

SHARE ARTICLE

ਏਜੰਸੀ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement