
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ: ਸਮਾਜਸੇਵੀ ਸੰਸਥਾ ਖ਼ਾਲਸਾ ਏਡ ਦੇ ਦਫ਼ਤਰ ਅਤੇ ਏਸ਼ੀਆ ਡਾਇਰੈਕਟਰ ਅਮਰਪ੍ਰੀਤ ਸਿੰਘ ਦੇ ਘਰ ’ਤੇ ਐਨ.ਆਈ.ਏ. ਦੀ ਰੇਡ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਚਿੰਤਾ ਜ਼ਾਹਰ ਕੀਤੀ। ਦਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਸੂਬਾ ਇਕਾਈ ਦੇ ਵਿਚਾਰਾਂ ਤੋਂ ਜਾਣੂ ਕਰਵਾਇਆ ਹੈ।
ਇਹ ਵੀ ਪੜ੍ਹੋ: ਜਗਰਾਉਂ 'ਚ 19 ਸਾਲਾ ਲੜਕੀ ਦਾ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਗਲਾ, ਮੌਤ
ਸੁਨੀਲ ਜਾਖੜ ਨੇ ਕਿਹਾ ਕਿ ਖ਼ਾਲਸਾ ਏਡ ਲੋਕ ਭਲਾਈ ਦੇ ਕੰਮਾਂ 'ਚ ਯੋਗਦਾਨ ਪਾਉਂਦੀ ਹੈ। ਪੰਜਾਬ 'ਚ ਹੀ ਨਹੀਂ, ਸਗੋਂ ਦੇਸ਼ 'ਚ ਕਿਤੇ ਵੀ ਕਿਸੇ ਵੀ ਤਰ੍ਹਾਂ ਦੀ ਬਿਪਤਾ ਦੀ ਸਥਿਤੀ 'ਚ ਖ਼ਾਲਸਾ ਏਡ ਦੇ ਵਰਕਰ ਮਦਦ ਲਈ ਪਹੁੰਚਦੇ ਹਨ। ਇਹ ਇਕ ਸਮਾਜਸੇਵੀ ਸੰਸਥਾ ਹੈ, ਜਿਸ ਦਾ ਸਮਾਜ 'ਚ ਬਹੁਤ ਵੱਡਾ ਸਥਾਨ ਹੈ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵੀ ਐਨ.ਆਈ.ਏ. ਦੀ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ।