UK ਦੇ ਸਿੱਖ MP ਨੂੰ ਅੰਮ੍ਰਿਤਸਰ ਏਅਰਪੋਰਟ 'ਤੇ ਰੋਕਿਆ, ਤਨਮਨਜੀਤ ਢੇਸੀ ਤੋਂ 2 ਘੰਟੇ ਹੋਈ ਪੁੱਛਗਿੱਛ
Published : Aug 3, 2023, 2:10 pm IST
Updated : Aug 3, 2023, 2:10 pm IST
SHARE ARTICLE
Tanmanjeet Singh Dhesi
Tanmanjeet Singh Dhesi

ਇਮੀਗ੍ਰੇਸ਼ਨ ਅਧਿਕਾਰੀਆਂ ਨੇ ਕਿਹਾ- ਦਸਤਾਵੇਜ਼ 'ਚ ਸੀ ਕਮੀ 

ਅੰਮ੍ਰਿਤਸਰ - ਬ੍ਰਿਟੇਨ 'ਚ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਤੋਂ ਵੀਰਵਾਰ ਸਵੇਰੇ ਅੰਮ੍ਰਿਤਸਰ ਏਅਰਪੋਰਟ 'ਤੇ ਕਰੀਬ 2 ਘੰਟੇ ਪੁੱਛਗਿੱਛ ਕੀਤੀ ਗਈ।  ਉਹ ਬਰਮਿੰਘਮ ਤੋਂ ਏਅਰ ਇੰਡੀਆ ਦੀ ਫਲਾਈਟ ਨੰਬਰ AI-118 ਰਾਹੀਂ ਅੰਮ੍ਰਿਤਸਰ ਪੁੱਜੇ ਸਨ। ਜਦੋਂ ਉਹ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਚੈੱਕ-ਆਊਟ ਕਰਨ ਗਏ ਤਾਂ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਹਨਾਂ ਨੂੰ ਰੋਕ ਲਿਆ।

ਮਿਲੀ ਜਾਣਕਾਰੀ ਅਨੁਸਾਰ ਤਨਮਨਜੀਤ ਸਿੰਘ ਢੇਸੀ ਜਦੋਂ ਅੰਮ੍ਰਿਤਸਰ ਪੁੱਜੇ ਤਾਂ ਉਨ੍ਹਾਂ ਕੋਲ ਲੋੜੀਂਦੇ ਦਸਤਾਵੇਜ਼ ਨਹੀਂ ਸਨ। ਉਹਨਾਂ ਕੋਲ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓਸੀਆਈ) ਕਾਰਡ ਨਹੀਂ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਰੋਕ ਲਿਆ ਗਿਆ। ਇਸ ਦੌਰਾਨ ਉਹਨਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਹਨਾਂ ਨੇ ਦੱਸਿਆ ਕਿ ਉਹ ਯੂ.ਕੇ. ਵਿਚ ਸੰਸਦ ਮੈਂਬਰ ਹੈ।   

ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਹਨਾਂ ਨੂੰ ਦਸਤਾਵੇਜ਼ ਪੂਰੇ ਕਰਨ ਲਈ ਕਿਹਾ। ਕਰੀਬ ਦੋ ਘੰਟਿਆਂ ਦੇ ਵਕਫ਼ੇ ਤੋਂ ਬਾਅਦ, ਉਹਨਾਂ ਨੇ ਆਪਣੇ ਦਸਤਾਵੇਜ਼ ਪੂਰੇ ਕੀਤੇ ਅਤੇ ਇਸ ਤੋਂ ਬਾਅਦ ਉਹਨਾਂ ਨੂੰ ਹਵਾਈ ਅੱਡੇ ਤੋਂ ਬਾਹਰ ਜਾਣ ਦਿੱਤਾ ਗਿਆ। ਤਨਮਨਜੀਤ ਸਿੰਘ ਢੇਸੀ ਦੀ ਗੱਲ ਕਰੀਏ ਤਾਂ ਉਹ ਬ੍ਰਿਟਿਸ਼ ਲੇਬਰ ਪਾਰਟੀ ਨਾਲ ਸਬੰਧਤ ਹਨ। ਸਲੋਗ ਹਲਕੇ ਨੂੰ 8 ਜੂਨ 2017 ਤੋਂ ਯੂਕੇ ਵਿਚ ਸੰਸਦ ਮੈਂਬਰ ਵਜੋਂ ਚੁਣਿਆ ਜਾ ਰਿਹਾ ਹੈ। ਢੇਸੀ ਯੂਕੇ ਦੇ ਸੰਸਦ ਮੈਂਬਰ ਵਜੋਂ ਪਹਿਲੇ ਦਸਤਾਰਧਾਰੀ ਸਿੱਖ ਹਨ। ਉਦੋਂ ਤੋਂ ਲੈ ਕੇ ਹੁਣ ਤੱਕ ਉਹ ਯੂ.ਕੇ. ਵਿਚ ਸਿੱਖਾਂ ਦੇ ਮੁੱਦੇ ਉਠਾਉਂਦੇ ਆ ਰਹੇ ਹਨ।
 

SHARE ARTICLE

ਏਜੰਸੀ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement