ਵਿਜੀਲੈਂਸ ਵੱਲੋਂ ਤਹਿਸੀਲਦਾਰ ਦੇ ਨਾਂ 'ਤੇ 7 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪ੍ਰਾਈਵੇਟ ਵਿਅਕਤੀ ਕਾਬੂ 
Published : Aug 3, 2023, 6:51 pm IST
Updated : Aug 3, 2023, 6:51 pm IST
SHARE ARTICLE
File Photo
File Photo

• ਸਬੰਧਤ ਤਹਿਸੀਲਦਾਰ ਅਤੇ ਪਟਵਾਰੀ ਦੀ ਭੂਮਿਕਾ ਦੀ ਵੀ ਕੀਤੀ ਜਾ ਰਹੀ ਹੈ ਜਾਂਚ 

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਰਮਨ ਕੌੜਾ ਦੇ ਨਾਂ ਦੇ ਇੱਕ ਪ੍ਰਾਈਵੇਟ ਵਿਅਕਤੀ, ਜੋ ਆਪਣੇ ਆਪ ਨੂੰ ਜ਼ਿਲ੍ਹਾ ਲੁਧਿਆਣਾ ਦੇ ਕੋਹਾੜਾ ਦਾ ਪਟਵਾਰੀ ਦੱਸਦਾ ਸੀ, ਨੂੰ ਤਹਿਸੀਲਦਾਰ ਦੇ ਨਾਮ 'ਤੇ 7000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਅਮਰਜੀਤ ਸਿੰਘ ਵਾਸੀ ਈਸ਼ਰ ਨਗਰ, ਲੁਧਿਆਣਾ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਸਹੁਰੇ ਰਤਨ ਚੰਦ ਦੀ ਮੌਤ ਤੋਂ ਬਾਅਦ ਉਸਦੀ ਸੱਸ ਸੁਨੀਤਾ ਦੇਵੀ ਅਤੇ ਉਸਦੇ ਬੱਚਿਆਂ ਦੇ ਨਾਂ ਜਾਇਦਾਦ ਦਾ ਇੰਤਕਾਲ ਦਰਜ ਕਰਵਾਉਣਾ ਸੀ, ਜਿਸ ਲਈ ਮੁਲਜ਼ਮ ਰਮਨ ਕੌੜਾ ਨੇ ਤਹਿਸੀਲਦਾਰ ਦੇ ਨਾਂ 'ਤੇ 7000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਇਸ ਸਬੰਧੀ ਇੱਕ ਆਡੀਓ ਰਿਕਾਰਡਿੰਗ ਵੀ ਪੇਸ਼ ਕੀਤੀ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਧੀਨ ਐਫ.ਆਈ.ਆਰ. ਨੰਬਰ 19 ਮਿਤੀ 02.08.2023 ਦਰਜ ਕਰਨ ਬਾਅਦ ਅੱਜ ਮੁਲਜ਼ਮ ਰਮਨ ਕੌੜਾ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਕੋਹਾੜਾ ਵਿਖੇ ਤਾਇਨਾਤ ਸਬੰਧਤ ਤਹਿਸੀਲਦਾਰ ਅਤੇ ਪਟਵਾਰੀ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement