Bathinda News : ਬਠਿੰਡਾ ’ਚ ਮੁੰਡੇ ਕੁੜੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ 

By : BALJINDERK

Published : Aug 3, 2024, 4:57 pm IST
Updated : Aug 3, 2024, 4:57 pm IST
SHARE ARTICLE
ਪੁਲਿਸ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ’ਚ ਲੈਂਦੀ ਹੋਈ
ਪੁਲਿਸ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ’ਚ ਲੈਂਦੀ ਹੋਈ

Bathinda News : ਲਾਸ਼ਾਂ ਨੂੰ ਸਿਵਲ ਹਸਪਤਾਲ ਦੀ ਮੋਰਚਰੀ ’ਚ ਪੋਸਟਮਾਰਟਮ ਲਈ ਗਿਆ ਰਖਵਾਇਆ  

Bathinda News :ਅੱਜ ਸਵੇਰੇ ਸਹਾਰਾ ਜਨ ਸੇਵਾ ਬਠਿੰਡਾ ਨੂੰ ਇੱਕ ਸੂਚਨਾ ਮਿਲੀ ਸੀ ਕਿ ਸੰਗਤ ਮੰਡੀ ਦੇ ਪਿੰਡ ਕੋਟ ਗੁਰੂ ਦੇ ਰਜਵਾਹੇ ’ਚ ਮੁੰਡੇ ਕੁੜੀ ਦੀ ਲਾਸ਼ ਤੈਰ ਰਹੀ ਹੈ, ਜਿਸ ਦੀ ਸੂਚਨਾ ਮਿਲਣ ਤੋਂ ਬਾਅਦ ਸਹਾਰਾ ਜਨ ਸੇਵਾ ਦੀ ਟੀਮ ਮੌਕੇ ’ਤੇ ਪੁੱਜ ਗਈ। ਉਧਰੋਂ ਥਾਣਾ ਸੰਗਤ ਦੀ ਟੀਮ ਵੀ ਮੌਕੇ ’ਤੇ ਪੁੱਜੀ ਅਤੇ ਪੁਲਿਸ ਦੀ ਹਾਜ਼ਰੀ ’ਚ ਸਹਾਰਾ ਜਨ ਸੇਵਾ ਦੇ ਵਰਕਰਾਂ ਨੇ ਲਾਸ਼ਾਂ ਨੂੰ ਰਜਵਾਹੇ ਵਿੱਚੋਂ ਕੱਢ ਕੇ ਬਠਿੰਡਾ ਦੇ ਸਿਵਲ ਹਸਪਤਾਲ ਦੇ ਮੋਰਚਰੀ ’ਚ ਪੋਸਟਮਾਰਟਮ ਲਈ ਰੱਖ ਦਿੱਤਾ ਹੈ। ਸੰਗਤ ਮੰਡੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਬੇਸ਼ੱਕ ਅਜੇ ਤੱਕ ਦੋਵੇਂ ਲਾਸ਼ਾਂ ਦੀ ਕੋਈ ਸ਼ਨਾਖਤ ਨਹੀਂ ਹੋ ਸਕੀ। 

ਇਹ ਵੀ ਪੜੋ:Paris Olympics 2024: ਮਨੂ ਭਾਕਰ ਤੀਸਰੇ ਤਮਗੇ 'ਤੇ ਨਜ਼ਰ, 25 ਮੀਟਰ ਏਅਰ ਪਿਸਟਲ ਸ਼ੂਟਿੰਗ ਈਵੈਂਟ ਦੇ ਫਾਈਨਲ 'ਚ ਦਾਖਲ 

ਸਹਾਰਾ ਜਨ ਸੇਵਾ ਦੇ ਵਰਕਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਦਾੜੀ ਅਤੇ ਮੁੱਛਾਂ ਕਟਵੀਆਂ ਰੱਖੀਆਂ ਹੋਈਆਂ ਹਨ ਅਤੇ ਚੈਕਦਾਰ ਸ਼ਰਟ ਪਾਈ ਹੋਈ ਹੈ, ਜਦੋਂ ਕਿ ਲੜਕੀ ਦੇ ਇੱਕ ਪੈਰ ਵਿਚ ਪੰਜੇਬ ਅਤੇ ਲੋਆਰ ਟੀ ਸ਼ਰਟ ਪਾਈ ਹੋਈ ਹੈ। ਦੋਵਾਂ ਦੀ ਉਮਰ 25 ਤੋਂ 30 ਸਾਲ ਲੱਗਦੀ ਹੈ। 

(For more news apart from A sensation spread after body of  boy and girl was found in Bathinda News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement