Panthak News: ਸੌਦਾ ਸਾਧ ਵਿਰੁਧ ਪੰਜਾਬ ਸਰਕਾਰ ਮੁਕੱਦਮਾ ਚਲਾਉਣ ਦੀ ਆਗਿਆ ਦੇਵੇ: ਅਕਾਲੀ ਦਲ
Published : Aug 3, 2024, 9:14 am IST
Updated : Aug 3, 2024, 9:14 am IST
SHARE ARTICLE
Punjab government should allow prosecution against Sauda Sadh Panthak News
Punjab government should allow prosecution against Sauda Sadh Panthak News

Panthak News: ਹਨੀਪ੍ਰੀਤ ਤੇ ਪ੍ਰਦੀਪ ਕਲੇਰ ਦੀ ਵੀ ਪੈਂਡਿੰਗ ਕੇਸਾਂ ’ਚ ਗਿ੍ਰਫ਼ਤਾਰੀ ਦੀ ਮੰਗ ਕੀਤੀ

Punjab government should allow prosecution against Sauda Sadh Panthak News:  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਮੰਗ ਕੀਤੀ ਕਿ ਸੂਬੇ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਿਰੁਧ ਧਾਰਾ 295 ਏ ਤਹਿਤ ਮੁਕੱਦਮਾ ਚਲਾਉਣ ਦੀ ਤੁਰਤ ਆਗਿਆ ਦੇਵੇ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਹੁਕਮ ਦੇਣ ਲਈ ਹਨੀਪ੍ਰੀਤ ਨੂੰ ਗਿ੍ਰਫ਼ਤਾਰ ਕੀਤਾ ਜਾਵੇ ਅਤੇ ਪ੍ਰਦੀਪ ਕਲੇਰ ਵਿਰੁਧ ਦਰਜ ਦੋ ਪੈਂਡਿੰਗ ਕੇਸਾਂ ਵਿਚ ਉਸਦੀ ਗਿ੍ਰਫ਼ਤਾਰੀ ਕੀਤੀ ਜਾਵੇ।

ਇਥੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੱਸਣ ਕਿ ਕਿਸ ਸੌਦੇ ਤਹਿਤ ਉਹ ਪਿਛਲੇ ਦੋ ਤੋਂ ਵੱਧ ਸਾਲਾਂ ਤੋਂ ਸੌਦਾ ਸਾਧ ਵਿਰੁਧ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਲਟਕਾ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵੀ ਪਿਛਲੀ ਕਾਂਗਰਸ ਸਰਕਾਰ ਦੇ ਰਾਹ ਚਲ ਰਹੇ ਹਨ ਕਿਉਂਕਿ ਐਸ ਆਈ ਟੀ ਵਲੋਂ ਧਾਰਮਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਸੌਦਾ ਸਾਧ ਵਿਰੁਧ ਧਾਰਾ 295 ਏ ਤਹਿਤ ਮੁਕੱਦਮਾ ਚਲਾਉਣ ਲਈ ਆਗਿਆ ਮੰਗਣ ਦੀ ਅਰਜ਼ੀ ਸਤੰਬਰ 2021 ਤੋਂ ਪੈਂਡਿੰਗ ਪਈ ਹੈ। ਉਨ੍ਹਾਂ ਸਵਾਲ ਕੀਤਾ ਕਿ ਡੇਰਾ ਸਿਰਸਾ ਮੁਖੀ ਵਿਰੁਧ ਮੁਕੱਦਮਾ ਚਲਾਉਣ ਦੀ ਆਗਿਆ ਕਿਉਂ ਨਹੀਂ ਦਿਤੀ ਜਾ ਰਹੀ ਜਦੋਂ ਕਿ ਬਾਕੀ ਸਾਰੇ ਮੁਲਜ਼ਮਾਂ ਵਿਰੁਧ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦਿਤੀ ਜਾ ਚੁੱਕੀ ਹੈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿਚ ਆਉਂਦੀਆ ਜ਼ਿਮਨੀ ਚੋਣਾਂ ਤੇ ਹਰਿਆਣਾ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਕਾਰਨ ਆਪ ਸਰਕਾਰ ਡੇਰਾ ਮੁਖੀ ਵਿਰੁਧ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਡੇਰਾ ਸਿਰਸਾ ਦੇ ਪੈਰੋਕਾਰ ਪ੍ਰਦੀਪ ਕਲੇਰ ਵਲੋਂ ਛੇ ਮਹੀਨੇ ਪਹਿਲਾਂ ਮੈਜਿਸਟਰੇਟ ਸਾਹਮਣੇ ਧਾਰਾ 164 ਤਹਿਤ ਦਰਜ ਕਰਵਾਏ ਬਿਆਨਾਂ ਵਿਚ ਹਨੀਪ੍ਰੀਤ ਨੂੰ ਮੁੱਖ ਮੁਲਜ਼ਮ ਕਰਾਰ ਦੇਣ ਦੇ ਬਾਵਜੂਦ ਉਸਨੂੰ ਹਾਲੇ ਤਕ ਮੁਕੱਦਮੇ ਵਿਚ ਨਾਮਜ਼ਦ ਨਹੀਂ ਕੀਤਾ ਗਿਆ ਤੇ ਨਾ ਹੀ ਗਿ੍ਰਫ਼ਤਾਰ ਕੀਤਾ ਜਾ ਰਿਹਾ ਹੈ।

ਰੋਮਾਣਾ ਨੇ ਹੈਰਾਨੀਜਨਕ ਪ੍ਰਗਟਾਵਾ ਕਰਦਿਆਂ ਦਸਤਾਵੇਜ਼ ਪੜ੍ਹ ਕੇ ਸਾਬਤ ਕੀਤਾ ਕਿ ਕਿਵੇਂ ਪ੍ਰਦੀਪ ਕਲੇਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਨ, ਸਿੱਖਾਂ ਨੂੰ ਅਪਣੇ ਗ੍ਰੰਥ ਨੂੰ ਬਚਾਉਣ ਦੀ ਚੁਣੌਤੀ ਦੇਣ ਅਤੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ੍ਹ ਕੇ ਗਲੀਆਂ ਵਿਚ ਖਿਲਾਰਨ ਦੇ ਸਬੰਧ ਵਿਚ ਤਿੰਨ ਐਫ਼ ਆਈ ਆਰ ਉਸਦੇ ਵਿਰੁਧ ਦਰਜ ਹਨ। ਉਨ੍ਹਾਂ ਕਿਹਾ ਕਿ ਇਸਦੇ ਬਾਵਜੂਦ ਕਲੇਰ ਨੂੰ ਸਿਰਫ਼ ਚੋਰੀ ਦੇ ਕੇਸ ਵਿਚ ਗਿ੍ਰਫ਼ਤਾਰ ਕੀਤਾ ਗਿਆ ਹੈ ਜਦੋਂ ਕਿ ਬਾਜਾਖਾਨਾ ਪੁਲਿਸ ਥਾਣੇ ਵਿਚ ਤਿੰਨੋਂ ਕੇਸ ਦਰਜ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement