
Gonda Accident News :ਪ੍ਰਿਥਵੀਨਾਥ ਮੰਦਰ ਪੂਜਾ ਕਰਨ ਜਾ ਸੀ ਪਰਿਵਾਰ, ਸੀਐਮ ਯੋਗੀ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 5 ਲੱਖ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ
Gonda Accident News in Punjabi : ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ ਵਿੱਚ ਇਤੀਆਥੋਕ ਥਾਣਾ ਖੇਤਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਇੱਕ ਕਾਰ ਨਹਿਰ ਵਿੱਚ ਡਿੱਗ ਗਈ, ਜਿਸ ਵਿੱਚ 15 ਵਿੱਚੋਂ 11 ਲੋਕਾਂ ਦੀ ਮੌਤ ਹੋ ਗਈ। ਸਾਰੇ ਲੋਕ ਪ੍ਰਿਥਵੀਨਾਥ ਮੰਦਰ ਵਿੱਚ ਪੂਜਾ ਕਰਨ ਜਾ ਰਹੇ ਸਨ। ਘਟਨਾ ਦੀ ਵੀਡੀਓ ਸਾਹਮਣੇ ਆਈ ਹੈ ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
CM Yogi Adityanath has taken cognisance of the accident in Gonda and expressed condolences to the bereaved families. He has directed the officials to reach the spot and speed up the relief operations. He has also directed for the proper medical treatment of the injured: Uttar… https://t.co/af9KZa20Bs
— ANI (@ANI) August 3, 2025
ਪੁਲਿਸ ਨੇ ਦੱਸਿਆ ਕਿ ਗੋਂਡੀਆ ਜ਼ਿਲ੍ਹੇ ਦੇ ਇਤੀਆਥੋਕ ਖੇਤਰ ਵਿੱਚ ਇੱਕ ਐਸਯੂਵੀ ਸਰਯੂ ਨਹਿਰ ਵਿੱਚ ਡਿੱਗਣ ਨਾਲ 11 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਚਾਰ ਲੋਕ ਜ਼ਖਮੀ ਹੋ ਗਏ। ਇਸ ਦੌਰਾਨ, ਇੱਕ ਰੋ ਰਹੀ ਕੁੜੀ ਦਾ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ਵਿੱਚ ਉਹ ਕਹਿੰਦੀ ਦਿਖਾਈ ਦੇ ਰਹੀ ਹੈ ਕਿ ਅਸੀਂ ਹੱਸਦੇ-ਖੇਡਦੇ ਜਾ ਰਹੇ ਸੀ। ਅਸੀਂ ਪੂਜਾ ਕਰਨ ਜਾ ਰਹੇ ਸੀ। ਅਚਾਨਕ ਮੈਨੂੰ ਨਹੀਂ ਪਤਾ ਕੀ ਹੋਇਆ।
ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਗੋਂਡਾ ਵਿੱਚ ਹੋਏ ਹਾਦਸੇ ਦਾ ਨੋਟਿਸ ਲਿਆ ਅਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਨੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਭੇਜਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਉਨ੍ਹਾਂ ਦਾ ਸਹੀ ਇਲਾਜ ਕਰਵਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ। ਮੁੱਖ ਮੰਤਰੀ ਯੋਗੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਵੀ ਨਿਰਦੇਸ਼ ਦਿੱਤੇ ਹਨ।
Uttar Pradesh: A Bolero car fell into the Saryu canal in Gonda district. 💔
— Sourabh (@vellasrv) August 3, 2025
About 11 people died.
All of them were going to the temple to offer water. pic.twitter.com/iTvParUVBS
(For more news apart from Car falls into canal in UP's Gonda, 11 people die, video surfaced News in Punjabi, stay tuned to Rozana Spokesman)