Kotkapura News : ਪਿੰਡ ਕੋਟ ਸੁਖੀਆ 'ਚ ਪੱਠੇ ਕੁਤਰਨ ਵਾਲੀ ਮਸ਼ੀਨ 'ਚ ਕਰੰਟ ਆਉਣ ਕਰਕੇ ਨੌਜਵਾਨ ਦੀ ਮੌਤ
Published : Aug 3, 2025, 5:07 pm IST
Updated : Aug 3, 2025, 5:07 pm IST
SHARE ARTICLE
Kotkapura News: Youth dies due to electrocution in muscle-crunching machine in village Kot Sukhia
Kotkapura News: Youth dies due to electrocution in muscle-crunching machine in village Kot Sukhia

ਬਲਜਿੰਦਰ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਛਾਣ

ਕੋਟਕਪੂਰਾ:  ਕੋਟਕਪੂਰਾ ਦੇ ਨੇੜਲੇ ਪਿੰਡ ਕੋਟ ਸੁਖੀਆ ਦੇ ਨੌਜਵਾਨ ਕਿਸਾਨ ਬਲਜਿੰਦਰ ਸਿੰਘ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ ਅਤੇ ਉਸਦਾ ਪਿਤਾ ਨਾਇਬ ਸਿੰਘ ਪਸ਼ੂਆਂ ਨੂੰ ਚਾਰਾ ਦੇਣ ਲਈ ਮਸ਼ੀਨ ਚਲਾ ਕੇ ਚਾਰਾ ਕੁਤਰ ਰਹੇ ਸਨ, ਤਾਂ ਮਸ਼ੀਨ ਵਿਚ ਬਿਜਲੀ ਦਾ ਕਰੰਟ ਲੱਗਣ ਕਾਰਨ ਦੋਵੇਂ ਪਿਓ-ਪੁੱਤਰ ਬੇਹੋਸ਼ ਹੋ ਗਏ। ਆਂਢ-ਗੁਆਂਢ ਦੇ ਲੋਕਾਂ ਨੇ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਅਤੇ ਹਸਪਤਾਲ ਵਿਚ ਦਾਖਲ ਕਰਵਾਇਆ, ਜਿੱਥੇ ਬਲਜਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਉਸ ਦੇ ਪਿਤਾ ਨਾਇਬ ਸਿੰਘ ਦਾ ਇਲਾਜ ਕਰਕੇ ਛੁੱਟੀ ਦੇ ਦਿੱਤੀ ਗਈ।

ਬਲਜਿੰਦਰ ਸਿੰਘ ਬੇਜ਼ਮੀਨਾ ਕਿਸਾਨ ਸੀ ਪਰੰਤੂ ਉਹ ਠੇਕੇ 'ਤੇ ਜ਼ਮੀਨ ਲੈ ਕੇ ਖੇਤੀ ਅਤੇ ਪਸ਼ੂ ਪਾਲਣ ਕਰਦਾ ਸੀ। ਘਰ ਦੀ ਆਰਥਿਕ ਹਾਲਤ ਸੁਧਾਰਨ ਲਈ ਉਹ ਟੈਕਸੀ ਵੀ ਚਲਾਉਂਦਾ ਸੀ। ਮ੍ਰਿਤਕ ਆਪਣੇ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ ਅਤੇ ਉਸ ਦੇ ਮਾਪਿਆਂ ਅਨੁਸਾਰ, ਉਹ ਆਪਣੀ ਪਤਨੀ ਅਤੇ ਆਪਣੇ 12 ਸਾਲ ਦੇ ਪੁੱਤਰ ਨੂੰ ਬੇਸਹਾਰਾ ਛੱਡ ਗਿਆ ਹੈ। ਇਸ ਘਟਨਾ ਨਾਲ ਪਿੰਡ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement