
ਪਤੀ ਹਰਵਿੰਦਰ ਸਿੰਘ ਅਤੇ ਚਾਚਾ ਸਹੁਰਾ ਦਿਲਬਾਗ ਸਿੰਘ ਖਿਲਾਫ਼ ਮਾਮਲਾ ਦਰਜ
Newlywed Navneet Kaur committed suicide : ਤਰਨ ਤਾਰਨ ਜ਼ਿਲ੍ਹੇ ਅਧੀਨ ਪੈਂਦੇ ਪੱਟੀ ਕਸਬੇ ਤੋਂ ਇਕ ਦੁਖਦਾਈ ਖਬਰ ਸਾਹਮਣੇ ਆਈ। ਜਿੱਥੇ ਇਕ ਨਵਵਿਆਹੁਤਾ ਨਵਨੀਤ ਕੌਰ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਨਵਨੀਤ ਕੌਰ ਦੀ ਮਾਤਾ ਦੇ ਬਿਆਨਾਂ ਅਨੁਸਾਰ ਮਾਮਲਾ ਘੱਟ ਦਾਜ ਲਿਆਉਣ ਦਾ ਦੱਸਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਨਵਨੀਤ ਕੌਰ ਨੂੰ ਉਸ ਦੇ ਪਤੀ ਹਰਵਿੰਦਰ ਸਿੰਘ ਅਤੇ ਚਾਚਾ ਸਹੁਰਾ ਦਿਲਬਾਗ ਸਿੰਘ ਵੱਲੋਂ ਘੱਟ ਦਾਜ ਲਿਆਉਣ ਕਰਕੇ ਤੰਗ ਪ੍ਰੇਸ਼ਾਨ ਅਤੇ ਮਾਰਕੁੱਟ ਕਰਦੇ ਸਨ। ਨਿੱਤ ਦੇ ਕਲੇਸ਼ ਤੋਂ ਤੰਗ ਆ ਕੇ ਨਵਨੀਤ ਕੌਰ ਨੇ ਖੁਦਕਸ਼ੀ ਕਰ ਲਈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮ੍ਰਿਤਕਾ ਦੇ ਪਤੀ ਹਰਵਿੰਦਰ ਸਿੰਘ ਅਤੇ ਚਾਚਾ ਸਹੁਰਾ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।